Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ

28 ਜੂਨ, 2026 05:06 PM

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਲਾਸਾਂ ਲਈ ਡਿਜੀਟਲ ਬਰਥ ਸਰਟੀਫਿਕੇਟ ਨੂੰ ਜ਼ਰੂਰੀ ਕੀਤਾ ਗਿਆ ਹੈ ਪਰ ਸੇਵਾ ਕੇਂਦਰਾਂ 'ਚ ਇਹ ਸਰਟੀਫਿਕੇਟ ਨਾ ਬਣ ਸਕਣ ਕਾਰਨ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸੰਚਾਲਕਾਂ ਦੀਆਂ ਚਿੰਤਾਵਾਂ ਕਾਫੀ ਵੱਧ ਗਈਆਂ ਹਨ। ਪ੍ਰੀਖਿਆ ਫਾਰਮ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲਈ ਇਹ ਦਸਤਾਵੇਜ਼ ਅਤਿ ਜ਼ਰੂਰੀ ਹੈ ਪਰ ਸੇਵਾ ਕੇਂਦਰਾਂ 'ਚ ਜਾਰੀ ਭਾਰੀ ਭੀੜ ਕਾਰਨ ਇਸ ਨੂੰ ਸਮੇਂ ’ਤੇ ਬਣਵਾਉਣਾ ਇਕ ਵੱਡੀ ਚੁਣੌਤੀ ਬਣ ਗਿਆ ਹੈ। ਮੌਜੂਦਾ 'ਚ ਪੰਜਾਬ ਸਰਕਾਰ ਦੀ ਮੁੱਖ ਮੰਤਰੀ ‘ਧੀਆਂ-ਭੈਣਾਂ ਸਤਿਕਾਰ ਸਕੀਮ’ ਦੇ ਤਹਿਤ ਲਾਭ ਲੈਣ ਲਈ ਜਾਤੀ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਬਣਾਉਣ ਵਾਲੇ ਬਿਨੈਕਾਰਾਂ ਦੀ ਸੇਵਾ ਕੇਂਦਰਾਂ 'ਚ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਇਸ ਯੋਜਨਾ ਕਾਰਨ ਹਰ ਛੋਟੇ ਵੱਡੇ ਸੇਵਾ ਵੇਂਦਰ ’ਤੇ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਲੋਕ ਪੁੱਜ ਰਹੇ ਹਨ। ਇਸ ਭਾਰੀ ਭੀੜ ਕਾਰਨ ਸੇਵਾ ਕੇਂਦਰਾਂ ਦਾ ਪੂਰਾ ਸਟਾਫ਼ ਅਤੇ ਡਿਜੀਟਲ ਸਿਸਟਮ ਸਿਰਫ ਸਕੀਮ ਦੇ ਦਸਤਾਵੇਜ਼ ਤਿਆਰ ਕਰਨ 'ਚ ਰੁੱਝਿਆ ਹੋਇਆ ਹੈ, ਜਿਸ ਕਾਰਨ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਦੇ ਡਿਜੀਟਲ ਬਰਥ ਸਰਟੀਫਿਕੇਟ ਨਹੀਂ ਬਣ ਪਾ ਰਹੇ ਹਨ।


ਦਿਹਾੜੀ ਛੱਡ ਕੇ ਗੇੜੇ ਕੱਢਣ ਲਈ ਮਜਬੂਰ ਮਾਪੇ
ਡਿਜੀਟਲ ਸਰਟੀਫਿਕੇਟ ਨਾ ਬਣਨ ਕਾਰਨ ਸਭ ਤੋਂ ਵੱਧ ਪਰੇਸ਼ਾਨੀ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਝੱਲਣੀ ਪੈ ਰਹੀ ਹੈ। ਦਿਹਾੜੀ, ਮਜ਼ਦੂਰੀ ਕਰਨ ਵਾਲੇ ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਆਪਣੀ ਰੋਜ਼ਾਨਾ ਦੀ ਦਿਹਾੜੀ ਛੱਡ ਕੇ ਸਵੇਰ ਤੋਂ ਹੀ ਸੇਵਾ ਕੇਂਦਰਾਂ ਦੇ ਬਾਹਰ ਲੰਬੀਆਂ ਲਾਈਨਾਂ 'ਚ ਖੜ੍ਹੇ ਹੋਣ ਲਈ ਮਜਬੂਰ ਹਨ। ਦਿਨ ਭਰ ਇੰਤਜ਼ਾਰ ਕਰਨ ਤੋਂ ਬਾਅਦ ਵੀ ਜਦੋਂ ਕਾਊਂਟਰਾਂ ’ਤੇ ਉਨ੍ਹਾਂ ਦਾ ਨੰਬਰ ਆਉਂਦਾ ਹੈ ਤਾਂ ਭਾਰੀ ਭੀੜ ਜਾਂ ਸਰਵਰ ਡਾਊਨ ਹੋਣ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਲਗਾਤਾਰ ਮਾਨਸਿਕ ਰੂਪ ਤੋਂ ਪਰੇਸ਼ਾਨ ਹੋ ਰਹੇ ਹਨ।


ਸਕੂਲ ਸੰਚਾਲਕਾਂ ਤੇ ਅਧਿਆਪਕਾਂ ਦੇ ਸਾਹਮਣੇ ਖੜ੍ਹੀ ਹੋਈ ਵੱਡੀ ਸਮੱਸਿਆ
ਸਿੱਖਿਆ ਬੋਰਡ ਦੇ ਨਿਯਮਾਂ ਦੇ ਮੁਤਾਬਕ ਬਿਨਾਂ ਡਿਜੀਟਲ ਬਰਥ ਸਰਟੀਫਿਕੇਟ ਦੇ ਵਿਦਿਆਰਥੀਆਂ ਦੇ ਬੋਰਡ ਪ੍ਰੀਖਿਆਵਾਂ ਦੇ ਰਜਿਸਟ੍ਰੇਸ਼ਨ ਫਾਰਮ ਅਤੇ ਹੋਰ ਜ਼ਰੂਰੀ ਦਸਤਾਵੇਜ਼ ਆਨਲਾਈਨ ਸਬਮਿੱਟ ਨਹੀਂ ਕੀਤੇ ਜਾ ਸਕਦੇ। ਸਕੂਨ ਸੰਚਾਲਕਾਂ ਅਤੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਜਮ੍ਹਾਂ ਕਰਨ ਲਈ ਕਹਿ ਰਹੇ ਹਨ ਪਰ ਸੇਵਾ ਕੇਂਦਰਾਂ 'ਚ ਸਰਟੀਫਿਕੇਟ ਨਾ ਬਣਨ ਕਾਰਨ ਉਹ ਵੀ ਬੇਵੱਸ ਨਜ਼ਰ ਆ ਰਹੇ ਹਨ। ਜੇਕਰ ਸਮਾਂ ਰਹਿੰਦੇ ਇਹ ਡਿਜੀਟਲ ਸਰਟੀਫਿਕੇਟ ਬੋਰਡ ਦੇ ਪੋਰਟਲ ’ਤੇ ਅਪਲੋਡ ਨਾ ਹੋਏ ਤਾਂ ਰਜਿਸਟ੍ਰੇਸ਼ਨ ਪ੍ਰਕਿਰਿਆ 'ਚ ਵੱਡੀ ਸਮੱਸਿਆ ਆ ਸਕਦੀ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸੰਚਾਲਕਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸੇਵਾ ਕੇਂਦਰਾਂ ਦੇ ਮੌਜੂਦਾ ਹਾਲਾਤਾਂ ਅਤੇ ਡਿਜੀਟਲ ਬਰਥ ਸਰਟੀਫਿਕੇਟ ਨਾ ਬਣਨ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇ।


ਉਨ੍ਹਾਂ ਮੰਗ ਕੀਤੀ ਹੈ ਕਿ ਸਰਟੀਫਿਕੇਟ ਜਮ੍ਹਾਂ ਕਰਨ ਦੀ ਸਮਾਂ ਹੱਦ ਨੂੰ ਘੱਟ ਤੋਂ ਘੱਟ 6 ਮਹੀਨੇ ਲਈ ਅੱਗੇ ਵਧਾਇਆ ਜਾਵੇ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਭਵਿੱਖ 'ਤੇ ਕੋਈ ਉਲਟ ਅਸਰ ਨਾ ਪਵੇ। ਇਸ ਬਾਰੇ ਭਾਰਤੀ ਬਾਲ ਵਿੱਦਿਆ ਮੰਦਰ ਦੇ ਡਾਇਰੈਕਟਰ ਸਾਹਿਲ ਖੁਰਾਣਾ ਦਾ ਕਹਿਣਾ ਹੈ ਕਿ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਲਈ ਡਿਜੀਟਲ ਬਰਥ ਸਰਟੀਫਿਕੇਟ ਜ਼ਰੂਰੀ ਕਰਨ ਤੋਂ ਪਹਿਲਾਂ ਸਰਕਾਰ ਨੂੰ ਸੇਵਾ ਕੇਂਦਰਾਂ ਦੇ ਪ੍ਰਬੰਧ ਦਰੁੱਸਤ ਕਰਨੇ ਚਾਹੀਦੇ ਸਨ। ਇਸ ਸਮੇਂ ਸੇਵਾ ਕੇਂਦਰਾਂ 'ਚ ਹੋਰ ਸਰਕਾਰੀ ਸਕੀਮਾਂ ਦੇ ਕਾਰਨ ਭਾਰੀ ਭੀੜ ਹੈ, ਜਿਸ ਨਾਲ ਵਿਦਿਆਰਥੀਆਂ ਦੇ ਸਰਟੀਫਿਕੇਟ ਨਹੀਂ ਬਣ ਪਾ ਰਹੇ। ਜੇਕਰ ਬੋਰਡ ਨੇ ਸਮਾਂ ਹੱਦ ਨਾ ਵਧਾਈ ਤਾਂ ਵਿਦਿਆਰਥੀਆਂ ਨੂੰ ਭਾਰੀ ਪਰੇਸ਼ਾਨੀ ਹੋ ਸਕਦੀ ਹੈ। ਸਰਕਾਰ ਨੂੰ ਤੁਰੰਤ ਇਸ ਦੀ ਸਮਾਂ ਹੱਦ ਘੱਟ ਤੋਂ ਘੱਟ 6 ਮਹੀਨੇ ਵਧਾਉਣੀ ਚਾਹੀਦੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ