Thursday, August 20, 2026
BREAKING
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਪੰਜਾਬ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

20 ਅਗਸਤ, 2026 07:38 PM

ਚੰਡੀਗੜ੍ਹ : ਕੌਮੀ ਇਨਸਾਫ਼ ਮੋਰਚੇ ਵੱਲੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਯਾਨੀ ਕਿ ਭਲਕੇ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ ਪਰ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਰਹਿਣਗੀਆਂ। ਇਸ ਵਿਚਾਲੇ ਲੋਕਾਂ ਦੇ ਮਨਾਂ 'ਚ ਬੰਦ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਹਨ।

ਪੰਜਾਬ ਬੰਦ ਦੌਰਾਨ ਜਿੱਥੇ ਬਾਜ਼ਾਰ ਅਤੇ ਜਨਤਕ ਆਵਾਜਾਈ ਬੰਦ ਰਹੇਗੀ, ਉਥੇ ਹੀ ਸਕੂਲ ਖੁੱਲ੍ਹਣ ਜਾਂ ਬੰਦ ਹੋਣ ਨੂੰ ਲੈ ਕੇ ਲੋਕਾਂ ਵਿਚ ਭੰਬਲਭੂਸਾ ਬਣਿਆ ਹੋਇਆ ਹੈ। ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਬੰਦ ਰਹਿਣਗੇ, ਇਸ ਸਬੰਧੀ ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਛੁੱਟੀ ਬਾਰੇ ਸਪਸ਼ਟ ਕਰ ਦਿੱਤਾ ਹੈ। ਹਰਜੋਤ ਬੈਂਸ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਸਪੱਸ਼ਟ ਕੀਤਾ ਕਿ ਕੱਲ੍ਹ ਪੰਜਾਬ ਦੇ ਸਕੂਲਾਂ 'ਚ ਕੋਈ ਛੁੱਟੀ ਨਹੀਂ ਹੈ। ਪ੍ਰਾਈਵੇਟ ਸਕੂਲ ਆਪਣੇ ਪੱਧਰ ਉਤੇ ਛੁੱਟੀ ਕਰ ਰਹੇ ਹਨ।

ਦਰਅਸਲ ਕੁਝ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ 'ਤੇ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਮੁਹਾਲੀ, ਖਰੜ ਦੇ ਜ਼ਿਆਦਾਤਰ ਸਕੂਲਾਂ 'ਚ ਕੱਲ੍ਹ ਛੁੱਟੀ ਕਰ ਦਿੱਤੀ ਗਈ ਹੈ। ਇਸੇ ਵਿਚਾਲੇ ਪ੍ਰਾਈਵੇਟ ਸਕੂਲਾਂ ਦੀ ਮੀਟਿੰਗ ਤੋਂ ਬਾਅਦ ਕੱਲ੍ਹ ਸਕੂਲ ਬੰਦ ਰੱਖਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਥੇ ਦੱਸ ਦੇਈਏ ਕਿ ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਕਿ ਬੰਦ ਸਮੇਂ ਸੜਕੀ ਆਵਾਜਾਈ ਰੋਕੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ਨੂੰ ਧਿਆਨ 'ਚ ਰੱਖਦਿਆਂ ਸੱਤ ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ।

ਕੀ ਖੁੱਲ੍ਹਾ ਕੀ ਬੰਦ
ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਸਕੂਲ ਅਤੇ ਕਾਲਜ ਬੰਦ ਰਹਿਣਗੇ ਅਤੇ ਸਰਕਾਰੀ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ, ਸਕੂਲ ਦੀ ਛੁੱਟੀ ਬਾਰੇ ਮੰਤਰੀ ਹਰਜੋਤ ਬੈਂਸ ਨੇ ਸੱਪਸ਼ਟ ਕਰ ਦਿੱਤਾ ਹੈ ਕਿ ਕੱਲ੍ਹ ਪੰਜਾਬ ਦੇ ਸਕੂਲਾਂ 'ਚ ਕੋਈ ਛੁੱਟੀ ਨਹੀਂ ਹੈ। ਪ੍ਰਾਈਵੇਟ ਸਕੂਲ ਆਪਣੇ ਪੱਧਰ ਉਤੇ ਛੁੱਟੀ ਕਰ ਰਹੇ ਹਨ। ਉਥੇ ਹੀ ਪੰਜਾਬ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ 'ਤੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...