Thursday, October 15, 2026
BREAKING
• Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ • ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ • 29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ • ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ ਚਮਤਕਾਰ • ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ • ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ • ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ • ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼ • ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ • 'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪੰਜਾਬ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

15 ਅਕਤੂਬਰ, 2026 06:59 PM

ਭਵਾਨੀਗੜ੍ਹ : ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਤੇ ਸੰਗਠਨਾਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਤਹਿਤ ਅੱਜ ਭਵਾਨੀਗੜ੍ਹ ਸ਼ਹਿਰ ਦੇ ਬਾਜ਼ਾਰ ਤੇ ਹੋਰ ਵਪਾਰਕ ਅਦਾਰੇ ਪੂਰਨ ਤੌਰ ’ਤੇ ਬੰਦ ਰਹੇ। ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਚੰਡੀਗੜ੍ਹ-ਬਠਿੰਡਾ ਰਾਸ਼ਟਰੀ ਰਾਜਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਕਾਰਨ ਹਾਈਵੇਅ ’ਤੇ ਲੋਕਾਂ ਦਾ ਹੜ੍ਹ ਆ ਗਿਆ।

ਇਸ ਮੌਕੇ ਆਗੂਆਂ ਵੱਲੋਂ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਕੇ ਰੋਸ ਜ਼ਾਹਿਰ ਕੀਤਾ ਗਿਆ। ਧਰਨੇ ਕਾਰਨ ਚੰਡੀਗੜ੍ਹ-ਬਠਿੰਡਾ ਰਾਸ਼ਟਰੀ ਰਾਜਮਾਰਗ ’ਤੇ ਲੰਮਾ ਜਾਮ ਲੱਗ ਗਿਆ ਜਿਸ ਕਾਰਨ ਹਾਈਵੇਅ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ।

ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੁਨਰ ਸੁਰਜੀਤ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਤੇ ਨੰਬਰਦਾਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਧਰਨੇ 'ਚ ਸ਼ਮੂਲੀਅਤ ਕੀਤੀ। ਇਹਨਾਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਪਾਰਟੀ ਸਮੇਤ ਸ਼ਹਿਰ ਦੇ ਸਮੂਹ ਵਪਾਰੀਆਂ ਵਪਾਰੀਆਂ ਨੇ ਧਰਨੇ ਵਿਚ ਪਹੁੰਚ ਕੇ ਪੰਜਾਬ ਬੰਦ ਦਾ ਸਮਰਥਨ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ