Thursday, October 01, 2026
BREAKING
• ''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ • ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ • ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ • ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ • LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ • ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ • ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ • ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ • ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ • 180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਪੰਜਾਬ

ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ

01 ਅਕਤੂਬਰ, 2026 07:47 PM

ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦੌਰਾਨ ਹਾਲ ਹੀ ਵਿਚ ਭਾਜਪਾ ਵੱਲੋਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਕੱਢੀ ਗਈ ਯਾਤਰਾ ਨੂੰ ਮਿਲੇ ਹੁੰਗਾਰੇ ਦਾ ਮੰਥਨ ਕੀਤਾ ਜਾਵੇਗਾ, ਜਿਸ ਦੇ ਸਮਾਪਨ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲੰਧਰ ਵਿਚ ਰੈਲੀ ਕੀਤੀ ਸੀ। ਅੱਜ ਤੋਂ ਇਸ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲੇ ਹੁੰਗਾਰੇ ਤੇ ਫੀਡਬੈਕ ਬਾਰੇ ਮੰਥਨ ਸ਼ੁਰੂ ਹੋਣ ਜਾ ਰਿਹਾ ਹੈ। ਇਹ ਮੀਟਿੰਗਾਂ ਹਰਿਆਣਾ ਵਿਚ ਹੋ ਰਹੀਆਂ ਹਨ, ਜਿਸ ਦੀ ਅਗਵਾਈ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਕਰਨਗੇ। ਪਾਰਟੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੁਤਾਬਕ ਇਸ ਮੀਟਿੰਗ ਵਿਚ 'ਨਸ਼ਾ ਮੁਕਤ ਪੰਜਾਬ ਯਾਤਰਾ' ਨੂੰ ਹੁੰਗਾਰੇ ਦਾ ਮੰਥਨ ਕੀਤਾ ਜਾਵੇਗਾ ਅਤੇ ਨਾਲ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਜਾਣਕਾਰੀ ਮੁਤਾਬਕ, ਇਸ ਬੈਠਕ ਵਿਚ ਸਾਰੇ ਜ਼ਿਲ੍ਹਾ ਪ੍ਰਧਾਨਾਂ, ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਸੱਦਿਆ ਗਿਆ ਹੈ। ਬੈਠਕ ਦੌਰਾਨ ਜ਼ਮੀਨੀ ਪੱਧਰ ਦੇ ਮੁੱਦਿਆਂ, ਸੰਗਠਨਾਤਮਕ ਮਜ਼ਬੂਤੀ ਅਤੇ ਖ਼ਾਸ ਕਰਕੇ ਪੇਂਡੂ ਖੇਤਰਾਂ ਵਿਚ ਪਾਰਟੀ ਦੇ ਆਧਾਰ ਬਾਰੇ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਪਾਰਟੀ ਵੱਲੋਂ ਹਾਲ ਹੀ ਵਿਚ ਕੱਢੀ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' ਨੂੰ ਮਿਲੇ ਹੁੰਗਾਰੇ ਅਤੇ ਇਸ ਦੀ ਸਫ਼ਲਤਾ ਦਾ ਜਾਇਜ਼ਾ ਵੀ ਲਿਆ ਜਾਵੇਗਾ। ਪਾਰਟੀ ਵੱਲੋਂ ਉਨ੍ਹਾਂ ਮਜ਼ਬੂਤ ਸੀਟਾਂ ਦੀ ਪਛਾਣ ਕੀਤੀ ਜਾ ਰਹੀ ਹੈ ਜਿੱਥੇ ਚੋਣ ਜਿੱਤਣ ਦੀ ਸੰਭਾਵਨਾ ਜ਼ਿਆਦਾ ਹੈ।

ਕੁਝ ਮੀਡੀਆ ਰਿਪੋਰਟਾਂ ਵਿਚ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਸੰਭਾਵਨਾ ਉੱਤੇ ਵੀ ਚਰਚਾ ਹੋਣ ਦੀ ਉਮੀਦ ਹੈ। ਹਾਲਾਂਕਿ ਪਾਰਟੀ ਆਗੂਆਂ ਵੱਲੋਂ ਲਗਾਤਾਰ ਸੂਬੇ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜਣ ਦੀ ਗੱਲ ਆਖ਼ੀ ਜਾ ਰਹੀ ਹੈ, ਪਰ ਇਹ ਵੀ ਆਖਿਆ ਜਾ ਰਿਹਾ ਹੈ ਕਿ ਗੱਠਜੋੜ ਬਾਰੇ ਅੰਤਿਮ ਫ਼ੈਸਲਾ ਹਾਈਕਮਾਂਡ ਨੇ ਹੀ ਲੈਣਾ ਹੈ। ਫ਼ਿਲਹਾਲ ਦੋਹਾਂ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਇਕ ਦੂਜੇ ਦੇ ਖ਼ਿਲਾਫ਼ ਜ਼ਿਆਦਾ ਤਿੱਖੀ ਬਿਆਨਬਾਜ਼ੀ ਨਹੀਂ ਕੀਤੀ ਜਾ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ

LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ

LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ

ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ

ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ

ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ

ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ

ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'

ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'

CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ

CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ

ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ ਲੱਗੀ ਬੋਲੀ

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ ਲੱਗੀ ਬੋਲੀ