Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਜਾਵੇ ਤਲਬ: ਖਹਿਰਾ

11 ਜਨਵਰੀ, 2026 04:02 PM

ਭੁਲੱਥ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਮਜ਼ਬੂਤ ਅਤੇ ਗੰਭੀਰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਆਸਥਾ, ਭਰੋਸੇ ਅਤੇ ਇੰਨਸਾਫ ਨਾਲ ਕੀਤੀ ਗਈ ਗੱਦਾਰੀ ਦਾ ਤੁਰੰਤ ਸੰਗਿਆਨ ਲਿਆ ਜਾਵੇ। ਖਹਿਰਾ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨ, ਜਿਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਸਹੁੰ ਖਾ ਕੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਅਤੇ ਬਹਿਬਲ ਕਲਾਂ ਪੁਲਸ ਗੋਲੀਕਾਂਡ ਵਿਚ ਡੇਢ ਮਹੀਨੇ ਦੇ ਅੰਦਰ ਇੰਨਸਾਫ਼ ਦਿੱਤਾ ਜਾਵੇਗਾ, ਨਹੀਂ ਤਾਂ ਉਹ ਆਪਣੇ ਆਪ ਨੂੰ ਸਦੀਵੀ ਗੁਰੂ ਆਪਣੀ ਆਖ਼ਰੀ “ਸਰਕਾਰ” ਅੱਗੇ ਸਮਰਪਿਤ ਕਰਨਗੇ। ਖਹਿਰਾ ਨੇ ਕਿਹਾ ਕਿ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਸਪੀਕਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਚੁੱਕੀ ਆਪਣੀ ਪਵਿੱਤਰ ਸਹੁੰ ਨੂੰ ਨਿਭਾਇਆ ਹੈ। ਇਹ ਗੁਰੂ ਸਾਹਿਬ ਅੱਗੇ ਝੂਠੀ ਸਹੁੰ ਖਾਣ ਦੇ ਬਰਾਬਰ ਹੈ, ਜੋ ਕਿ ਅਤਿ ਗੰਭੀਰ ਧਾਰਮਿਕ ਮਸਲਾ ਹੈ ਅਤੇ ਇਸ ਦੀ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਣੀ ਲਾਜ਼ਮੀ ਹੈ।

ਖਹਿਰਾ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਬੇਅਦਬੀ ਅਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਉਨ੍ਹਾਂ ਦੀ ਲਗਾਤਾਰ, ਅਸਪੱਸ਼ਟ ਚੁੱਪੀ ਅਤੇ ਦੇਰੀ ਲਈ ਸਵਾਲਾਂ ਦੇ ਘੇਰੇ ਵਿਚ ਲਿਆਂਦਾ ਜਾਵੇ। ਉਨ੍ਹਾਂ ਨੇ ਧਿਆਨ ਦਿਵਾਇਆ ਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਪ੍ਰਦੀਪ ਕਲੇਰ ਨੇ ਅਦਾਲਤ ਵਿੱਚ ਸਪਸ਼ਟ ਤੌਰ ’ਤੇ ਕਬੂਲਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਾਰੀਆਂ ਬੇਅਦਬੀਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਇਸ਼ਾਰਿਆਂ ’ਤੇ ਕੀਤੀਆਂ ਗਈਆਂ। ਖਹਿਰਾ ਨੇ ਕਿਹਾ ਕਿ ਇਸ ਅਦਾਲਤੀ ਕਬੂਲੀਅਤ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਰਾਮ ਰਹੀਮ ਨੂੰ ਇਕ ਵਾਰ ਵੀ ਪੁੱਛਗਿੱਛ ਲਈ ਤਲਬ ਕਰਨ ਦੀ ਹਿੰਮਤ ਨਹੀਂ ਕੀਤੀ। ਇਹ ਜਾਨਬੂਝ ਕੇ ਕੀਤੀ ਜਾ ਰਹੀ ਦੇਰੀ ਮਾਨ ਸਰਕਾਰ ਦੀ ਨੀਅਤ, ਇਮਾਨਦਾਰੀ ਅਤੇ ਨੈਤਿਕ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜੇ ਕਰਦੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਅਤੇ ਮੁੱਖ ਮੰਤਰੀ ਦੋਹਾਂ ਦਾ ਰਵੱਈਆ ਦੁਨੀਆ ਭਰ ਦੇ ਸਿੱਖਾਂ ਨੂੰ ਗੁਮਰਾਹ ਕਰਨ ਦੇ ਬਰਾਬਰ ਹੈ, ਜਿਸ ਨਾਲ ਸੰਸਥਾਵਾਂ ’ਤੇ ਵਿਸ਼ਵਾਸ ਡੋਲਦਾ ਹੈ ਅਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਨਾਲ ਇਤਿਹਾਸਕ ਗ਼ਦਾਰੀ ਹੈ।

ਖਹਿਰਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵੱਡੇ ਐਲਾਨਾਂ ’ਤੇ ਸਫਾਈ ਦੇਣ।
ਜਿਸ ਦੌਰਾਨ ਕੇਜਰੀਵਾਲ ਨੇ 24 ਘੰਟਿਆਂ ਅੰਦਰ ਬੇਅਦਬੀ ਦੇ ਮਾਮਲਿਆਂ ਵਿੱਚ ਇੰਨਸਾਫ਼ ਦੇਣ ਦੀ ਗਾਰੰਟੀ ਦਿੱਤੀ ਸੀ। ਅੱਜ, ਸੱਤਾ ਵਿੱਚ ਸਾਲਾਂ ਬੀਤਣ ਦੇ ਬਾਵਜੂਦ ਵੀ ਜਦੋਂ ਇੰਨਸਾਫ਼ ਨਹੀਂ ਮਿਲਿਆ, ਤਾਂ ਉਹ ਇਸ ਬਾਰੇ ਕੀ ਕਹਿਣਾ ਚਾਹੁੰਦੇ ਹਨ?” । ਉਨ੍ਹਾਂ ਨੇ 2017 ਦੇ ਮੌੜ ਬੰਬ ਧਮਾਕੇ ਬਾਰੇ ਵੀ ਜਵਾਬ ਮੰਗੇ, ਜਿਸ ਦੇ ਪੀੜਤ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਵਾਰ-ਵਾਰ ਇੰਨਸਾਫ਼ ਦੇਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸਿੱਖ ਧਾਰਮਿਕ ਸੰਸਥਾਵਾਂ ਨੂੰ ਅਪੀਲ ਕਰਦਿਆਂ ਖਹਿਰਾ ਨੇ ਕਿਹਾ ਕਿ ਇਨ੍ਹਾਂ ਮਸਲਿਆਂ ’ਤੇ ਚੁੱਪੀ ਬਣਾਈ ਰੱਖਣ ਨਾਲ ਉਹ ਤਾਕਤਾਂ ਹੋਰ ਹੌਸਲਾ ਫੜਣਗੀਆਂ, ਜਿਨ੍ਹਾਂ ਨੇ ਸਿਆਸੀ ਲਾਭ ਲਈ ਸਿੱਖ ਭਾਵਨਾਵਾਂ ਨੂੰ ਹਲਕਾ ਸਮਝਿਆ ਹੈ। ਖਹਿਰਾ ਨੇ ਹੋਰ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਉਚ ਅਥਾਰਟੀ ਹੈ। ਜੋ ਵੀ ਨੇਤਾ ਗੁਰੂ ਸਾਹਿਬ ਅੱਗੇ ਝੂਠੀ ਸਹੁੰ ਚੁੱਕਦਾ ਹੈ ਜਾਂ ਸਿਆਸੀ ਲਾਭ ਲਈ ਸਿੱਖ ਦੀਆਂ ਭਾਵਨਾਵਾਂ ਨਾਲ ਖੇਡਦਾ ਹੈ, ਉਸ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਸਿੱਖ ਪੰਥ ਧੋਖੇ ਅਤੇ ਦੇਰੀ ਨਹੀਂ, ਸੱਚ, ਇੰਨਸਾਫ਼ ਅਤੇ ਨੈਤਿਕ ਸਪਸ਼ਟਤਾ ਦਾ ਹੱਕਦਾਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼