Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ

12 ਮਾਰਚ, 2026 05:36 PM

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਅੱਜ ਬੇਹੱਦ ਹੰਗਾਮੇ ਭਰਪੂਰ ਰਹੀ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਵਰਤੀ ਗਈ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਦਾ ਮੁੱਦਾ ਸਦਨ ਵਿੱਚ ਭਾਰੂ ਰਿਹਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਹਿਰਾ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਬਹੁਮਤ ਨਾਲ ਪਾਸ ਕਰਕੇ ਅਗਲੀ ਕਾਰਵਾਈ ਲਈ 'ਵਿਸ਼ੇਸ਼ ਅਧਿਕਾਰ ਕਮੇਟੀ' ਕੋਲ ਭੇਜ ਦਿੱਤਾ ਗਿਆ ਹੈ।

ਔਰਤਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਅਪਮਾਨ ਦਾ ਲੱਗਿਆ ਇਲਜ਼ਾਮ

ਮਤਾ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਨਾ ਸਿਰਫ਼ ਸੋਸ਼ਲ ਮੀਡੀਆ 'ਤੇ ਔਰਤਾਂ ਦਾ ਅਪਮਾਨ ਕੀਤਾ, ਸਗੋਂ ਚੁਣੇ ਹੋਏ ਲੋਕ ਪ੍ਰਤੀਨਿਧੀਆਂ ਵਿਰੁੱਧ ਵੀ ਭੱਦੀ ਭਾਸ਼ਾ ਵਰਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਲੋਕਤੰਤਰੀ ਮਰਿਆਦਾਵਾਂ ਦੇ ਖ਼ਿਲਾਫ਼ ਹੈ।

ਸੁਖਵਿੰਦਰ ਸੁੱਖੀ ਦੇ ਬਿਆਨ 'ਤੇ ਭੜਕੀ ਕਾਂਗਰਸ

ਸਦਨ ਵਿੱਚ ਬਹਿਸ ਉਸ ਸਮੇਂ ਹੋਰ ਤੇਜ਼ ਹੋ ਗਈ ਜਦੋਂ 'ਆਪ' ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਿਆ। ਸੁੱਖੀ ਨੇ ਕਿਹਾ ਕਿ "ਚੁਣੇ ਹੋਏ ਮੈਂਬਰਾਂ ਵਿਰੁੱਧ ਬੋਲਣਾ ਕਾਂਗਰਸ ਦੇ ਖ਼ੂਨ ਵਿੱਚ ਹੈ।" ਉਨ੍ਹਾਂ ਨੇ ਕਾਂਗਰਸ 'ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਅਪਮਾਨ ਦਾ ਵੀ ਦੋਸ਼ ਲਾਇਆ। ਇਸ ਬਿਆਨ 'ਤੇ ਕਾਂਗਰਸੀ ਵਿਧਾਇਕਾਂ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਹੰਗਾਮਾ ਸ਼ੁਰੂ ਕਰ ਦਿੱਤਾ। ਸਥਿਤੀ ਨੂੰ ਦੇਖਦੇ ਹੋਏ ਸਪੀਕਰ ਨੇ ਵਿਵਾਦਤ ਸ਼ਬਦਾਂ ਨੂੰ ਕਾਰਵਾਈ ਤੋਂ ਹਟਾਉਣ ਦਾ ਐਲਾਨ ਕੀਤਾ ਅਤੇ ਵਿਰੋਧੀ ਧਿਰ ਨੂੰ ਸਪੱਸ਼ਟੀਕਰਨ ਲਈ ਸਮਾਂ ਦੇਣ ਦਾ ਭਰੋਸਾ ਦਿੱਤਾ।

ਜ਼ੀਰਕਪੁਰ ਸਬ-ਤਹਿਸੀਲ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਉਠਾਏ ਮੁੱਦੇ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਕਿ ਜ਼ੀਰਕਪੁਰ ਵਿੱਚ ਜਲਦੀ ਹੀ ਸਬ-ਤਹਿਸੀਲ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਲਈ ਸਥਾਨਕ ਸਰਕਾਰਾਂ ਵਿਭਾਗ ਤੋਂ ਮੁਫ਼ਤ ਜ਼ਮੀਨ ਦੀ ਮੰਗ ਕੀਤੀ ਗਈ ਹੈ ਅਤੇ ਜਲਦੀ ਹੀ ਇਸ ਪ੍ਰੋਜੈਕਟ 'ਤੇ ਕੰਮ ਸ਼ੁਰੂ ਹੋਵੇਗਾ।

ਪੰਜਾਬ ਦੇ ਪ੍ਰਵੇਸ਼ ਦੁਆਰਾਂ ਦਾ ਨਵੀਨੀਕਰਨ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ 'ਵਿਰਾਸਤੀ ਗੇਟ' ਬਣਾਉਣ ਦਾ ਫੈਸਲਾ ਲਿਆ ਹੈ। ਡੇਰਾਬੱਸੀ ਅਤੇ ਸ਼ੰਭੂ ਬਾਰਡਰ 'ਤੇ ਗੇਟ ਬਣਾਉਣ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਨ੍ਹਾਂ ਗੇਟਾਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਦੀ ਝਲਕ ਪੇਸ਼ ਕੀਤੀ ਜਾਵੇਗੀ।

ਅੱਜ ਦੀ ਕਾਰਵਾਈ ਦੌਰਾਨ ਇੱਕ ਪਾਸੇ ਜਿੱਥੇ ਸਿਆਸੀ ਟਕਰਾਅ ਦੇਖਣ ਨੂੰ ਮਿਲਿਆ, ਉੱਥੇ ਹੀ ਦੂਜੇ ਪਾਸੇ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਈ ਵੱਡੇ ਵਾਅਦੇ ਕੀਤੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ