Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਨਾਬਾਲਗ ਸਮੇਤ BKI ਮਾਡਿਊਲ ਦੇ ਤਿੰਨ ਗੁਰਗੇ ਕਾਬੂ

27 ਜੂਨ, 2025 10:57 PM

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਹ ਗਿਰੋਹ ਅੰਮ੍ਰਿਤਸਰ ਦੇ ਇਲਾਕੇ ਵਿੱਚ ਪੁਲਿਸ ਅਦਾਰਿਆਂ 'ਤੇ ਹਮਲੇ ਅਤੇ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਗ੍ਰਿਫਤਾਰੀ ਨਾਲ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਅਣਗਿਣਤ ਮਾਸੂਮ ਜਾਨਾਂ ਬਚ ਗਈਆਂ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਏਆਈਜੀ ਐਸਐਸਓਸੀ ਐਸਏਐਸ ਨਗਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਸਹਿਜਪਾਲ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਅੰਮ੍ਰਿਤਸਰ ਦੇ ਪਿੰਡ ਪੈਰੇਵਾਲ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਉਰਫ਼ ਲਵ, ਜੋ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਸਹਿਜਪਾਲ ਵੱਲੋਂ ਕੀਤੇ ਖੁਲਾਸੇ ਉਪਰੰਤ ਪੁਲਿਸ ਟੀਮਾਂ ਵੱਲੋਂ ਲਵਪ੍ਰੀਤ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਐਸਐਸਓਸੀ, ਐਸਏਐਸ ਨਗਰ ਵਿਖੇ ਲਿਆਂਦਾ ਗਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲਵਪ੍ਰੀਤ ਨੇ ਸਹਿਜਪਾਲ ਸਿੰਘ ਨੂੰ ਹਥਿਆਰ ਅਤੇ ਵਿਸਫੋਟਕ ਪਦਾਰਥ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਸਹਿਜਪ੍ਰੀਤ ਨੇ ਇਹ ਹਥਿਆਰ ਅਤੇ ਵਿਸਫੋਟਕ ਪਦਾਰਥ ਪ੍ਰਾਪਤ ਕਰਨ ਅਤੇ ਲੈ ਜਾਣ ਲਈ ਆਪਣੇ ਸਾਥੀ ਵਿਕਰਮਜੀਤ ਸਿੰਘ ਨੂੰ ਆਪਣੇ ਨਾਲ ਸ਼ਾਮਲ ਕੀਤਾ।

ਜ਼ਿਕਰਯੋਗ ਹੈ ਕਿ ਲਵਪ੍ਰੀਤ, ਜੋ ਇੱਕ ਬਦਨਾਮ ਅਪਰਾਧੀ ਹੈ ਅਤੇ ਜਿਸਦੇ ਖਿਲਾਫ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਵਿਸਫੋਟਕ ਪਦਾਰਥ ਐਕਟ, ਅਤੇ ਇਰਾਦਾ ਕਤਲ ਤਹਿਤ ਕਈ ਮਾਮਲੇ ਦਰਜ ਹਨ, ਨੇ ਕਾਰਕੁਨਾਂ ਨੂੰ ਲਾਮਬੰਦ ਕਰਨ ਅਤੇ ਨਿਰਦੇਸ਼ਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

ਏਆਈਜੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਨੂੰ ਮਿੱਥ ਕੇ ਵਿਸਫੋਟ ਕਰਨ ਦੀ ਵਾਰਦਾਤਾਂ ਵਿੱਚ ਵਰਤੇ ਜਾਣੇ ਸਨ ਅਤੇ ਵਿਸਫੋਟ ਕਰਨ ਦੀ ਜਗ੍ਹਾ ਅਤੇ ਸਮੇਂ ਬਾਰੇ ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਬਾਅਦ ਵਿੱਚ ਦੱਸਿਆ ਜਾਣਾ ਸੀ, ਜਦੋਂ ਕਿ, ਬਰਾਮਦ ਗਲੌਕ ਪਿਸਤੌਲ ਦੀ ਵਰਤੋਂ ਵਿਰੋਧੀ ਗਿਰੋਹ ਦੇ ਮੈਂਬਰਾਂ ਦੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਿੱਚ ਕੀਤੀ ਜਾਣੀ ਸੀ।

ਇਸ ਸਬੰਧੀ ਐਫਆਈਆਰ ਨੰਬਰ 09 ਮਿਤੀ 22-04-2025 ਨੂੰ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1)(ਬੀ) ਅਤੇ 25(7) ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ