Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

11 ਮਈ, 2026 06:19 PM

ਚੰਡੀਗੜ੍ਹ : ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।

ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ 'ਤੇ ਅਪਲੋਡ ਕੀਤੇ ਜਾਣਗੇ।

ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।

ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਹਨਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ।

ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਵੱਲੋਂ ਨਿਰਧਾਰਤ ਖਰਚ ਸੀਮਾ 4,00,000 ਰੁਪਏ ਹੈ ਜਦਕਿ ਨਗਰ ਕੌਂਸਲਾਂ ਦੇ ਵਰਗ I ਲਈ 3,60,000 ਰੁਪਏ, ਵਰਗ II ਲਈ 2,30,000 ਰੁਪਏ, ਵਰਗ III ਲਈ 2,00,000 ਰੁਪਏ ਅਤੇ ਨਗਰ ਪੰਚਾਇਤ ਲਈ 1,40,000 ਰੁਪਏ ਨਿਰਧਾਰਤ ਕੀਤੀ ਗਈ ਹੈ।

ਚੋਣ ਡਿਊਟੀ 'ਤੇ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਵਿੱਚ ਆਈਏਐਸ/ਪੀਸੀਐਸ ਅਧਿਕਾਰੀਆਂ ਨੂੰ ਅਬਜ਼ਰਬਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਸੁਚੱਜੇ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਦੀ ਸਮੁੱਚੀ ਨਿਗਰਾਨੀ ਹੇਠ ਜ਼ਿਲ੍ਹਾ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ।

ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ