Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

03 ਜੁਲਾਈ, 2026 06:09 PM

ਚੰਡੀਗੜ੍ਹ : ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਇੱਥੇ ਮਗਸੀਪਾ ਵਿਖੇ ਇਨਵੈਸਟ ਪੰਜਾਬ, ਪੰਜਾਬ ਐਗਰੋ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਅਤੇ ਉਜ਼ਬੇਕਿਸਤਾਨ ਗਣਰਾਜ ਦਰਮਿਆਨ ਵਪਾਰ ਅਤੇ ਕਾਰੋਬਾਰੀ ਮੌਕਿਆਂ ਦੀ ਪੜਚੋਲ ਲਈ ਇੱਕ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਜ਼ਬੇਕਿਸਤਾਨ ਸਰਕਾਰ ਉੱਥੇ ਨਿਵੇਸ਼ ਚਾਹੁੰਦੀ ਹੈ। ਹਾਲਾਂਕਿ, ਪੰਜਾਬ ਦੇ ਉਤਪਾਦਾਂ ਦੀ ਉਜ਼ਬੇਕ ਬਾਜ਼ਾਰ ਵਿੱਚ ਅਨੁਕੂਲਤਾ ਨੂੰ ਪਰਖਣ ਲਈ ਸਥਾਨਕ ਬਾਜ਼ਾਰ ਦਾ ਵਿਸਥਾਰਪੂਰਵਕ ਸਰਵੇਖਣ ਕਰਨਾ ਪਹਿਲਾ ਅਤੇ ਅਹਿਮ ਕਦਮ ਹੋਵੇਗਾ।

ਖੁਰਾਕ ਖੇਤਰ ਨੂੰ ਉਜ਼ਬੇਕਿਸਤਾਨ ਵਿੱਚ ਪੰਜਾਬ ਲਈ ਇੱਕ ਨਿਸ਼ਚਿਤ ਸ਼ੁਰੂਆਤੀ ਪਲੇਟਫਾਰਮ ਵਜੋਂ ਪਛਾਣਿਆ ਗਿਆ। 15,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਅਤੇ ਦੁਨੀਆ ਦੇ ਚੌਥੇ ਸਭ ਤੋਂ ਵੱਡੇ ਸੋਨੇ ਦੇ ਉਤਪਾਦਕ ਹੋਣ ਦੇ ਨਾਲ-ਨਾਲ ਐਲੂਮੀਨੀਅਮ ਵਰਗੇ ਦੁਰਲੱਭ ਧਾਤੂਆਂ ਨਾਲ ਭਰਪੂਰ ਹੋਣ ਕਾਰਨ, ਉਜ਼ਬੇਕਿਸਤਾਨ ਕੋਲ ਪੰਜਾਬ ਨਾਲ ਲੰਬੇ ਸਮੇਂ ਦੇ ਆਰਥਿਕ ਸਹਿਯੋਗ ਨੂੰ ਕਾਇਮ ਰੱਖਣ ਦੀ ਸਮਰੱਥਾ ਹੈ।

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਬਾਸਮਤੀ ਚੌਲ, ਖੇਤੀ ਮਸ਼ੀਨਰੀ, ਟਰੈਕਟਰ, ਮਸਾਲੇ, ਸਰ੍ਹੋਂ ਦਾ ਤੇਲ, ਪਾਮ ਤੇਲ, ਦੇਸੀ ਘਿਓ, ਚਾਹ ਪੱਤੀ, ਸਕਿਮਡ ਮਿਲਕ ਪਾਊਡਰ, ਤੁਪਕਾ ਸਿੰਚਾਈ, ਜਲ ਸਰੋਤ, ਨਵਿਆਉਣਯੋਗ ਊਰਜਾ ਅਤੇ ਸਭ ਤੋਂ ਮਹੱਤਵਪੂਰਨ ਮਾਰਕਫੈਡ ਤੇ ਮਿਲਕਫੈਡ ਦੇ ਪ੍ਰੋਸੈਸਡ ਫੂਡ ਦੇ ਨਿਰਯਾਤ ਦੀ ਸੰਭਾਵਨਾ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਪ੍ਰੋਸੈਸਡ ਫੂਡ ਦਾ ਨਿਰਯਾਤ ਰਣਨੀਤਕ ਤੌਰ 'ਤੇ ਮਹੱਤਵਪੂਰਨ ਹੈ, ਕਿਉਂਕਿ ਉਜ਼ਬੇਕਿਸਤਾਨ ਕੋਲ ਕੱਚੇ ਮਾਲ ਦੀ ਕਾਫ਼ੀ ਮਾਤਰਾ ਮੌਜੂਦ ਹੈ, ਪਰ ਕੋਲਡ ਸਟੋਰੇਜ ਦੀਆਂ ਸਹੂਲਤਾਂ ਸੀਮਿਤ ਹਨ।
ਮੀਟਿੰਗ ਦੌਰਾਨ ਪੰਜਾਬ ਤੋਂ ਨਿਰਯਾਤ ਕੀਤੇ ਜਾਣ ਵਾਲੇ ਮਾਲ ਦੇ ਡਿਸਚਾਰਜ ਪੋਰਟ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਤਾਸ਼ਕੰਦ ਤੋਂ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਏ.ਆਈ. ਮਾਹਿਰ, ਉਜ਼ਬੇਕਿਸਤਾਨ ਦੇ ਵੀਜ਼ਾ ਨਿਵਾਸੀ ਅਤੇ ਏ.ਕੇ.ਏ.ਸੀ.ਓ.ਆਰ.ਪੀ ਗਲੋਬਲ ਟੈਕ ਦੇ ਜਨਰਲ ਡਾਇਰੈਕਟਰ ਸ਼੍ਰੀ ਯੋਗੇਸ਼ ਕੁਮਾਰ ਨੇ ਕਿਹਾ ਕਿ ਮੱਧ ਏਸ਼ੀਆਈ ਬਾਜ਼ਾਰ ਪੰਜਾਬ ਲਈ ਇੱਕ ਨਵੀਂ ਅਤੇ ਆਸਵੰਦ ਸਰਹੱਦ ਹੈ। ਉਨ੍ਹਾਂ ਅੱਗੇ ਕਿਹਾ ਕਿ ਉਜ਼ਬੇਕਿਸਤਾਨ ਵਿੱਚ ਡਿਜੀਟਲ ਕ੍ਰਾਂਤੀ ਵੀ ਤੇਜ਼ੀ ਨਾਲ ਜ਼ੋਰ ਫੜ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ