Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

10 ਮਾਰਚ, 2026 07:44 PM

ਖਰੜ/ਮੋਹਾਲੀ (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸਿਰਫ਼ ਮੁੰਗੇਰੀ ਲਾਲ ਦੇ ਰੰਗੀਨ ਸੁਪਨਿਆਂ ਵਰਗਾ ਹੈ ਜਿਸ ਵਿੱਚ ਵੱਡੇ-ਵੱਡੇ ਐਲਾਨ ਤਾਂ ਕੀਤੇ ਗਏ ਹਨ ਪਰ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਕੋਈ ਵੱਡੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇਹ ਵਿਚਾਰ ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਏ.ਐਸ. ਨਗਰ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਸਨ ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ। ਬਜਟ ਵਿੱਚ ਨੌਜਵਾਨਾਂ ਲਈ ਰੋਜ਼ਗਾਰ, ਕਿਸਾਨਾਂ ਲਈ ਰਾਹਤ ਅਤੇ ਮੁਲਾਜ਼ਮ ਵਰਗ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਗਿਆ।

ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ ਪਰ ਸਰਕਾਰ ਨੇ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਲਈ ਕੋਈ ਵੱਡੀ ਯੋਜਨਾ ਨਹੀਂ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਅਤੇ ਪ੍ਰਚਾਰ ਤੱਕ ਹੀ ਸੀਮਿਤ ਰਹਿ ਗਈ ਹੈ ਜਦਕਿ ਹਕੀਕਤ ਵਿੱਚ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ।

ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਪੰਜਾਬ ਦੇ ਵਿਕਾਸ ਲਈ ਗੰਭੀਰ ਹੈ ਤਾਂ ਉਸ ਨੂੰ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤੁਰੰਤ ਅਤੇ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਅੰਤ ਵਿੱਚ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਜਵਾਬ ਜ਼ਰੂਰ ਦੇਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ