Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਬਿਆਨ, ਮੋਬਾਈਲ ਭੱਤੇ ਤੇ ਤਨਖਾਹਾਂ 'ਚ ਵਾਧੇ ਨੂੰ ਲੈ ਕੇ...

13 ਨਵੰਬਰ, 2025 08:03 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਉਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੂਲਤਾਂ ਅਤੇ ਭਲਾਈ 'ਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਨਵਾੜੀ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਕੀਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਪੂਰੀ ਕਰੇਗੀ ਤਾਂ ਜੋ ਆਂਗਨਵਾੜੀ ਪੱਧਰ 'ਤੇ ਕੰਮਕਾਜ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿਚ ਵਾਧੇ, ਮੋਬਾਈਲ ਭੱਤੇ ਵਿਚ ਵਾਧੇ ਦੀ ਮੰਗ ਅਤੇ ਹੋਰ ਮੰਗਾਂ ਸਬੰਧੀ ਮਾਮਲਿਆਂ 'ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ ਤਾਂ ਜੋ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹੋਰ ਉਤਸ਼ਾਹ ਤੇ ਸਮਰਪਣ ਨਾਲ ਸੇਵਾ ਦੇਣ ਲਈ ਪ੍ਰੇਰਣਾ ਮਿਲੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਵੱਖ-ਵੱਖ ਮੰਗਾਂ ਬੜੇ ਧਿਆਨ ਨਾਲ ਸੁਣੀਆਂ ਗਈਆਂ ਹਨ ਅਤੇ ਜਿਹੜੀਆਂ ਮੰਗਾਂ ਵਿਭਾਗ ਪੱਧਰ 'ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਜਿਹੜੀਆਂ ਮੰਗਾਂ ਸਰਕਾਰ ਪੱਧਰ 'ਤੇ ਸੰਬੰਧਿਤ ਹਨ, ਉਨ੍ਹਾਂ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਦੀ ਭਰਤੀ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇਗੀ, ਤਾਂ ਜੋ ਸਾਰੇ ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ ਅਤੇ ਸੇਵਾਵਾਂ ਦਾ ਪੱਧਰ ਹੋਰ ਮਜ਼ਬੂਤ ਹੋਵੇ। ਇਸ ਮੌਕੇ ਆਂਗਨਵਾੜੀ ਯੂਨੀਅਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਕਈ ਮੰਗਾਂ ਜਿਵੇਂ ਪਿਛਲੇ ਮਹੀਨਿਆਂ ਦਾ ਤਨਖਾਹ ਏਰੀਅਰ ਜਾਰੀ ਕਰਨਾ, ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨਾ ਅਤੇ ਮੌਤ ਜਾਂ ਜਾਨਲੇਵਾ ਬਿਮਾਰੀ ਦੇ ਮਾਮਲਿਆਂ ਵਿਚ ਆਸ਼ਰਿਤਾਂ ਨੂੰ ਨੌਕਰੀ ਦੇਣ ਲਈ ਨਿਯਮਾਂ ਵਿਚ ਸੋਧ ਕਰਨ ਤੋਂ ਇਲਾਵਾ ਹੋਰ ਮੰਗਾਂ ਨੂੰ ਸਕਾਰਾਤਮਕ ਤਰੀਕੇ ਨਾਲ ਲਿਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਤੇ ਬਾਲ ਵਿਕਾਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਅਤੇ ਸੁਵਿਧਾਵਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ