Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਚੰਡੀਗੜ੍ਹ

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

13 ਫ਼ਰਵਰੀ, 2025 06:45 PM

ਚੰਡੀਗੜ੍ਹ : ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਈ.ਸੀ. (ਨੈਸ਼ਨਲ ਇਨਫੋਰਮੈਟਿਕਸ ਸੈਂਟਰ) ਅਤੇ ਟਰਾਂਸਪੋਰਟ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ।

ਇਸ ਸਮਾਗਮ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ, ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਸਟੇਟ ਹੈੱਡ ਐਨ.ਆਈ.ਸੀ. ਪੰਜਾਬ ਸ੍ਰੀ ਵਿਵੇਕ ਵਰਮਾ, ਸੀ.ਜੀ.ਐਮ. ਐਨ.ਆਈ.ਸੀ. ਦਿੱਲੀ ਸ੍ਰੀ ਜਤਿੰਦਰ ਕੁਮਾਰ, ਐਨ.ਆਈ.ਸੀ. ਪੰਜਾਬ ਸ੍ਰੀ ਨਰਿੰਦਰ ਸਿੰਘ, ਐਨ.ਆਈ.ਸੀ. ਅਧਿਕਾਰੀ ਸ੍ਰੀ ਪਵਨ ਗੁਪਤਾ ਅਤੇ ਜਨਰਲ ਇੰਸ਼ੋਰੈਂਸ ਕੌਂਸਲ ਆਫ਼ ਇੰਡੀਆ ਦੇ ਡਿਪਟੀ ਜਨਰਲ ਮੈਨੇਜਰ ਮੈਡਮ ਵਸੁੰਧਰਾ, ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਜੁਆਇੰਟ ਡਾਇਰੈਕਟਰ ਸ੍ਰੀ ਦੇਸ ਰਾਜ ਅਤੇ ਡੀ.ਐਸ.ਪੀ. ਹੈੱਡਕੁਆਰਟਰ ਸ੍ਰੀ ਗਣੇਸ਼ ਕੁਮਾਰ ਨੇ ਸ਼ਿਰਕਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਸੈਸ਼ਨ ਦੌਰਾਨ ਐਨ.ਆਈ.ਸੀ. ਦੇ ਮਾਹਿਰਾਂ ਵੱਲੋਂ ਈ-ਡੀ.ਏ.ਆਰ. ਸਿਸਟਮ ਬਾਰੇ ਇੱਕ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ। ਇਸ ਦੌਰਾਨ ਅਧਿਕਾਰੀਆਂ ਨੂੰ ਈ-ਡੀ.ਏ.ਆਰ. ਸਿਸਟਮ ਦੀਆਂ ਪ੍ਰਭਾਵਸ਼ਾਲੀ ਡਾਟਾ ਐਂਟਰੀ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਜੋ ਹਾਦਸਿਆਂ ਦੀ ਸਮੇਂ ਸਿਰ ਅਤੇ ਸੁਚੱਜੀ ਰਿਪੋਰਟਿੰਗ ਨੂੰ ਯਕੀਨੀ ਬਣਾਉਂਦੀਆਂ ਹਨ। ਜਨਰਲ ਇੰਸ਼ੋਰੈਂਸ ਕੌਂਸਲ ਆਫ਼ ਇੰਡੀਆ ਤੋਂ ਮੈਡਮ ਵਸੁੰਧਰਾ ਨੇ ਹਿੱਟ-ਐਂਡ-ਰਨ ਦੇ ਮਾਮਲਿਆਂ ਨਾਲ ਨਜਿੱਠਣ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ, ਜਿਸ ਨਾਲ ਹਾਦਸਿਆਂ ਦੇ ਪੀੜਤਾਂ ਨੂੰ ਸਮਾਂਬੱਧ ਢੰਗ ਨਾਲ ਵਿੱਤੀ ਮੁਆਵਜ਼ਾ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਅੱਗੇ ਕਿਹਾ ਕਿ ਈ-ਡੀ.ਏ.ਆਰ. ਸਿਸਟਮ ਹਾਦਸਿਆਂ ਦੇ ਅਸਲ ਸਮੇਂ ਦੇ ਅੰਕੜਿਆਂ ਨੂੰ ਇਕੱਤਰ ਕਰਨ ਦੇ ਸਮਰੱਥ ਬਣਾਏਗਾ, ਜਿਸ ਨਾਲ ਤਰੁੰਤ ਪ੍ਰਤੀਕਿਰਿਆਂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਦਾਅਵਿਆਂ ਦੀ ਸੁਚਾਰੂ ਪ੍ਰਕਿਰਿਆ ਰਾਹੀਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਧੇਰੇ ਕੁਸ਼ਲਤਾ ਨਾਲ ਪ੍ਰਦਾਨ ਕੀਤੀ ਜਾ ਸਕੇਗੀ। ਇਸ ਪਹਿਲਕਦਮੀ ਨਾਲ ਹਾਦਸਿਆਂ ਦੇ ਪੀੜਤਾਂ ਲਈ ਬਿਨਾਂ ਕਿਸੇ ਦੇਰੀ ਦੇ ਬਿਹਤਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਡਾਟਾ-ਅਧਾਰਿਤ ਵਿਸ਼ਲੇਸ਼ਣ ਅਧਿਕਾਰੀਆਂ ਨੂੰ ਪੰਜਾਬ ਵਿੱਚ ਹਾਦਸਿਆਂ ਦੀ ਗਿਣਤੀ ਨੂੰ ਘਟਾਉਣ ਵਾਸਤੇ ਰੋਕਥਾਮ ਉਪਾਅ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ।

ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦੌਰਾਨ ਹਾਦਸਿਆਂ ਦੀ ਵਿਗਿਆਨਕ ਢੰਗ ਨਾਲ ਜਾਂਚ, ਹਾਦਸਾ ਪੀੜਤਾਂ ਲਈ ਨਕਦ ਰਹਿਤ ਇਲਾਜ ਅਤੇ ਦਾਅਵੇ ਦੇ ਨਿਪਟਾਰੇ ਸਮੇਤ ਮੁੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਵਿੱਚ ਹਾਦਸਿਆਂ ਦੀ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਰਿਪੋਰਟਿੰਗ ਅਤੇ ਦਾਅਵੇ ਦੇ ਨਿਪਟਾਰੇ ਸਬੰਧੀ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ।

ਇਸ ਸੈਸ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ ਜਿਨ੍ਹਾਂ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਓਜ਼), ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈਜ਼), ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼), ਸਿਹਤ ਵਿਭਾਗ ਦੇ ਨੁਮਾਇੰਦੇ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਤੋਂ ਪਤਵੰਤੇ ਸ਼ਾਮਲ ਸਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ