Thursday, August 06, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਪੰਜਾਬ ਸਰਕਾਰ ਨੇ ਜਾਰੀ ਕੀਤੀ ਸਿੱਧੀ ਚਿਤਾਵਨੀ, ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ

08 ਜੁਲਾਈ, 2025 04:33 PM

ਚੰਡੀਗੜ੍ਹ : ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐੱਫਐੱਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਡੀਐੱਫਐੱਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸੂਬੇ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਆਖਰੀ ਮਿਤੀ 30 ਜੂਨ, 2025 ਸੀ ਪਰ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਣ ਦੇ ਬਾਵਜੂਦ ਅਜੇ ਵੀ ਕਈ ਲਾਭਪਾਤਰੀ ਦੀ ਈ-ਕੇਵਾਈਸੀ ਅਜੇ ਬਾਕੀ ਹੈ।

ਇਸ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਇਸ ਪ੍ਰਕਿਰਿਆ ਲਈ ਆਖਰੀ ਮਿਤੀ 31 ਅਗਸਤ, 2025 ਤੱਕ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਡੀਐੱਫਐੱਸਸੀ ਨੂੰ ਈ-ਕੇਵਾਈਸੀ ਵਿਧੀ ਨੂੰ ਤੇਜ਼ੀ ਨਾਲ ਨੇਪਰੇ ਚਾੜਨ, ਮਾੜੀ ਕਾਰਗੁਜ਼ਾਰੀ ਵਾਲੇ ਡਿਪੂ ਹੋਲਡਰਾਂ ਦੀ ਪਛਾਣ ਕਰਨ ਅਤੇ ਅਜਿਹੇ ਡਿਪੂ ਹੋਲਡਰਾਂ ਨੂੰ ਸਖ਼ਤ ਚੇਤਾਵਨੀ ਦੇਣ ਲਈ ਕਿਹਾ ਹੈ ਕਿ ਜੇਕਰ ਇਸ ਸਬੰਧ ਵਿਚ ਕੋਈ ਵੀ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਦੇ ਡਿਪੂ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੁਲਾਈ-ਅਗਸਤ-ਸਤੰਬਰ ਸਰਕਲ ਵਿਚ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ। ਡੀਐੱਫਐੱਸਸੀ ਨੂੰ ਇਸ ਪਹਿਲਕਦਮੀ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦਾ ਨਿਰਦੇਸ਼ ਦਿੰਦਿਆਂ ਕਟਾਰੂਚੱਕ ਨੇ ਕਿਹਾ ਕਿ ਇਸ ਦੌਰਾਨ ਇਹ ਧਿਆਨ ਵਿਚ ਰੱਖਿਆ ਜਾਵੇ ਕਿ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੀ ਅਗਲੀ ਸਮੀਖਿਆ 1 ਹਫ਼ਤੇ ਬਾਅਦ ਕੀਤੀ ਜਾਵੇਗੀ ਅਤੇ ਮਾੜੀ-ਕਾਰਗੁਜ਼ਾਰੀ ਵਾਲਿਆਂ ਨਾਲ ਲਿਹਾਜ਼ ਨਹੀਂ ਰੱਖੀ ਜਾਵੇਗੀ।

ਜ਼ਿਕਰਯੋਗ ਹੈ ਕਿ ਈ-ਕੇਵਾਈਸੀ ਇਕ ਡਿਜੀਟਲ ਵਿਧੀ ਹੈ ਜੋ ਲਾਭਪਾਤਰੀ ਦੀ ਪਛਾਣ ਅਤੇ ਉਸਦੇ ਪਤੇ ਦੀ ਪੁਸ਼ਟੀ ਲਈ ਮੁੱਖ ਤੌਰ 'ਤੇ ਆਧਾਰ ਕਾਰਡ ਨੰਬਰ ਅਤੇ ਪ੍ਰਮਾਣਿਕਤਾ ਲਈ ਬਾਇਓਮੈਟ੍ਰਿਕਸ ਦੀ ਵਰਤੋਂ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ 2 ਸ਼੍ਰੇਣੀਆਂ ਵਿਚ ਕੀਤੀ ਜਾਂਦੀ ਹੈ। ਅੰਤੋਦਿਯਾ ਅੰਨ ਯੋਜਨਾ (ਏਏਵਾਈ) ਅਧੀਨ ਪ੍ਰਤੀ ਪਰਿਵਾਰ ਅਤੇ ਹਰ ਮਹੀਨੇ 35 ਕਿਲੋ ਕਣਕ ਦਿੱਤੀ ਜਾਂਦੀ ਹੈ ਜਦੋਂ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐੱਨਐੱਫਐੱਸਏ), 2013 ਅਧੀਨ ਤਰਜੀਹੀ ਪਰਿਵਾਰ(ਪੀਪੀਐਚ) ਸ਼੍ਰੇਣੀ ਦੇ ਤਹਿਤ ਪ੍ਰਤੀ ਵਿਅਕਤੀ ਹਰ ਮਹੀਨੇ 5 ਕਿਲੋ ਕਣਕ ਮੁਫ਼ਤ ਦਿੱਤੀ ਜਾਂਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ