Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਸਰਕਾਰ ਨੇ ਦਿੱਤਾ SDRF ਦਾ ਪੂਰਾ ਲੇਖਾ-ਜੋਖਾ, ਜਾਣੋ 12 ਹਜ਼ਾਰ ਕਰੋੜ ਦੇ ਦਾਅਵੇ 'ਚ ਕਿੰਨੀ...

12 ਸਤੰਬਰ, 2025 02:27 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਸੂਬਾ ਆਫ਼ਤ ਰਾਹਤ ਫੰਡ (SDRF) ਨੂੰ ਲੈ ਕੇ ਭਾਜਪਾ ਆਗੂਆਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਅਧਿਕਾਰਤ ਅੰਕੜੇ ਜਾਰੀ ਕਰ ਕੇ ਜਾਣ-ਬੁੱਝ ਕੇ ਜਨਤਾ ਨੂੰ ਗੁੰਮਰਾਹ ਕੀਤੇ ਜਾਣ ਦਾ ਦੋਸ਼ ਲਾਇਆ। ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਆਗੂ 'ਆਪ' ਸਰਕਾਰ ਨੂੰ ਬਦਨਾਮ ਕਰਨ ਲਈ ਬੇਸ਼ਰਮੀ ਨਾਲ ਝੂਠ ਫੈਲਾ ਰਹੇ ਹਨ। ਸੱਚਾਈ ਹੁਣ ਲੋਕਾਂ ਦੇ ਸਾਹਮਣੇ ਹੈ ਅਤੇ ਐੱਸ.ਡੀ.ਆਰ.ਐੱਫ. ਤੋਂ ਪ੍ਰਾਪਤ ਤੇ ਖ਼ਰਚ ਕੀਤਾ ਗਿਆ ਹਰ ਇਕ ਰੁਪਇਆ ਪਬਲਿਕ ਡੋਮੇਨ ’ਚ ਹੈ।

ਉਨ੍ਹਾਂ ਨੇ 1 ਅਪ੍ਰੈਲ, 2022 ਤੋਂ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਤੋਂ SDRF ਤਹਿਤ ਪ੍ਰਾਪਤ ਧਨ ਤੇ ਸੂਬੇ ਦੁਆਰਾ ਖ਼ਰਚ ਕੀਤੀ ਗਈ ਰਾਸ਼ੀ ਦਾ ਪੂਰਾ ਬਿਓਰਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ2022-23 ’ਚ 208 ਕਰੋੜ ਪ੍ਰਾਪਤ ਹੋਏ, ਜਿਨ੍ਹਾਂ ’ਚੋਂ 61 ਕਰੋੜ ਖ਼ਰਚ ਹੋਏ। 2023-24 ’ਚ 645 ਕਰੋੜ ਪ੍ਰਾਪਤ ਹੋਏ, ਜਿਨ੍ਹਾਂ ’ਚੋਂ 420 ਕਰੋੜ ਖ਼ਰਚ ਹੋਏ। 2024-25 ’ਚ 488 ਕਰੋੜ ਪ੍ਰਾਪਤ ਹੋਏ, ਜਿਨ੍ਹਾਂ ’ਚੋਂ 27 ਕਰੋੜ ਖ਼ਰਚ ਹੋਏ ਤੇ 2025-26 ’ਚ 241 ਕਰੋੜ ਪ੍ਰਾਪਤ ਹੋਏ, ਜਿਨ੍ਹਾਂ ’ਚੋਂ 140 ਕਰੋੜ ਖ਼ਰਚ ਹੋਏ।

1 ਅਪ੍ਰੈਲ, 2022 ਤੋਂ 10 ਸਤੰਬਰ, 2025 ਤੱਕ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਤੋਂ SDRF ਤਹਿਤ ਕੁੱਲ 1582 ਕਰੋੜ ਪ੍ਰਾਪਤ ਹੋਏ। ਇਸ ’ਚੋਂ 649 ਕਰੋੜ ਪੂਰੇ ਸੂਬੇ ’ਚ ਵੱਖ-ਵੱਖ ਰਾਹਤ ਤੇ ਮੁੜ ਵਸੇਬਾ ਕਾਰਜਾਂ ’ਤੇ ਪਹਿਲਾਂ ਹੀ ਖ਼ਰਚ ਕੀਤੇ ਜਾ ਚੁੱਕੇ ਹਨ ਜਦਕਿ ਬਾਕੀ 933 ਕਰੋੜ ਦੀ ਵਰਤੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਚੱਲ ਰਹੇ ਤੇ ਆਉਣ ਵਾਲੇ ਰਾਹਤ ਕਾਰਜਾਂ ਲਈ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਭਾਜਪਾ ਆਗੂਆਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਜੋ ਲੋਕ ਕਦੇ ਪੰਜਾਬ ਤੇ ਉਸ ਦੇ ਅਧਿਕਾਰਾਂ ਲਈ ਖੜ੍ਹੇ ਨਹੀਂ ਹੋਏ, ਉਨ੍ਹਾਂ ਨੂੰ ਸਾਡੇ ਤੋਂ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਹ ਸਿਰਫ਼ ਰਾਜਨੀਤਕ ਲਾਭ ਉਠਾਉਣ ਲਈ ਇਕ ਬਦਨੀਤੀ ਵਾਲੀ ਮੁਹਿੰਮ ਚਲਾ ਕੇ ਅਸਲ ਤੱਥਾਂ ਨੂੰ ਛੁਪਾ ਰਹੇ ਹਨ ਤਾਂ ਜੋ ਇਸ ਸੰਕਟ ਦੇ ਸਮੇਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂ ਆਪਣੀ ਬਦਨੀਤੀ ਵਾਲੀ ਮੁਹਿੰਮ ਬੰਦ ਕਰਨ ਤੇ ਜਵਾਬ ਦੇਣ ਕਿ ਕੇਂਦਰ ਨੇ SDRF ਬਾਰੇ ਝੂਠੀ ਕਹਾਣੀ ਬਣਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਜਾਇਜ਼ ਬਕਾਏ ਨੂੰ ਕਿਉਂ ਰੋਕ ਰੱਖਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.