Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

30 ਜੁਲਾਈ, 2026 06:06 PM

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਕਰਾਤਮਕ ਗੱਲਬਾਤ ਅਤੇ ਆਪਸੀ ਸਹਿਮਤੀ ਰਾਹੀਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਫਲਤਾਪੂਰਵਕ ਹੱਲ ਕੀਤਾ। ਇਸ ਫ਼ੈਸਲੇ ਨਾਲ 30 ਜੁਲਾਈ ਤੋਂ ਵੀਬੀ ਜੀ ਰਾਮ ਜੀ ਪਹਿਲਕਦਮੀ ਨੂੰ ਸੂਬੇ ਭਰ ਵਿੱਚ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਕਰਮਚਾਰੀਆਂ ਦੀ ਲਗਭਗ ਦੋ ਮਹੀਨੇ ਤੋਂ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ।

ਇਹ ਮੀਟਿੰਗ ਪਿਛਲੇ ਕਈ ਹਫ਼ਤਿਆਂ ਤੋਂ ਚੱਲ ਰਹੇ ਵਿਚਾਰ-ਵਟਾਂਦਰੇ ਸਦਕਾ ਕੀਤੀ ਗਈ।

ਵਿੱਤ ਮੰਤਰੀ ਨੇ ਕਿਹਾ ਕਿ ਸੇਵਾ ਸਬੰਧੀ ਸ਼ਰਤਾਂ, ਠੇਕੇ ਦੀ ਮਿਆਦ, ਵੀਬੀ ਜੀ ਰਾਮ ਜੀ ਢਾਂਚਾ ਅਪਣਾਉਣ, ਮਿਹਨਤਾਨਾ ਅਤੇ ਹੋਰ ਪ੍ਰਸ਼ਾਸਕੀ ਮਾਮਲਿਆਂ ਸਬੰਧੀ ਮੁੱਦਿਆਂ ਬਾਰੇ ਸਾਰੇ ਭਾਈਵਾਲਾਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਪੰਜਾਬ ਸਰਕਾਰ ਵੱਲੋਂ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਗਿਆ ਹੈ। ਇਨ੍ਹਾਂ ਫੈਸਲਿਆਂ ਨਾਲ ਪੰਜਾਬ ਭਰ ਦੇ ਲਗਭਗ 2,000 ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ।

ਮੀਟਿੰਗ ਉਪਰੰਤ ਬੋਲਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਆਪਣੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ, "ਸੂਬਾ ਸਰਕਾਰ ਗੱਲਬਾਤ, ਸਲਾਹ-ਮਸ਼ਵਰੇ ਅਤੇ ਸਹਿਮਤੀ ਰਾਹੀਂ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅੱਜ ਦਾ ਫ਼ੈਸਲਾ ਕਰਮਚਾਰੀਆਂ ਦੀ ਭਲਾਈ ਦੇ ਨਾਲ-ਨਾਲ ਪੰਜਾਬ ਭਰ ਵਿੱਚ ਵੀਬੀ ਜੀ ਰਾਮ ਜੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਪੇਂਡੂ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਵਿਚਾਰ-ਵਟਾਂਦਰੇ ਦੇ ਨਤੀਜਿਆਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ, ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦਾ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸੁਚਾਰੂ ਢੰਗ ਨਾਲ ਹੱਲ ਕਰਨ ਲਈ ਧੰਨਵਾਦ ਕੀਤਾ।

ਯੂਨੀਅਨ ਨੇ ਆਪਣੀ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਵੀ ਕੀਤਾ ਅਤੇ ਸਰਕਾਰ ਨੂੰ ਸੂਬੇ ਭਰ ਵਿੱਚ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਆਪਣੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਫ਼ੈਸਲੇ ਤੋਂ ਬਾਅਦ, ਵੀਬੀ ਜੀ ਰਾਮ ਜੀ ਪਹਿਲਕਦਮੀ ਹੁਣ ਕੱਲ੍ਹ ਤੋਂ ਪੰਜਾਬ ਭਰ ਦੇ ਸਾਰੇ ਪਿੰਡਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤੀ ਜਾਵੇਗੀ। ਸਾਰੇ ਕਰਮਚਾਰੀ ਬੁੱਧਵਾਰ ਤੋਂ ਆਪਣੀਆਂ ਡਿਊਟੀਆਂ ਮੁੜ ਸ਼ੁਰੂ ਕਰਨਗੇ ਅਤੇ ਪੇਂਡੂ ਪਰਿਵਾਰਾਂ ਲਈ ਸਮੇਂ ਸਿਰ ਤਨਖਾਹ ਵਾਲੇ ਰੁਜ਼ਗਾਰ ਨੂੰ ਯਕੀਨੀ ਬਣਾਉਣ, ਸਥਾਈ ਪੇਂਡੂ ਸੰਪਤੀਆਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੋਗਰਾਮ ਨੂੰ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਸ ਪ੍ਰਗਟਾਈ ਕਿ ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਸਹਿਯੋਗ ਨਾਲ ਇਸ ਪਹਿਲਕਦਮੀ ਦੀ ਸਫਲ ਸ਼ੁਰੂਆਤ ਸਦਕਾ ਪੇਂਡੂ ਪ੍ਰਸ਼ਾਸਨ ਨੂੰ ਮਜ਼ਬੂਤੀ ਮਿਲੇਗੀ, ਬਿਹਤਰ ਢੰਗ ਨਾਲ ਜਨਤਕ ਸੇਵਾ ਪ੍ਰਦਾਨ ਕੀਤੀਆਂ ਜਾ ਸਕਣਗੀਆਂ ਅਤੇ ਪੰਜਾਬ ਸਰਕਾਰ ਦੇ ਸਮੁੱਚੇ, ਸਥਾਈ ਅਤੇ ਖੁਸ਼ਹਾਲ ਪੇਂਡੂ ਵਿਕਾਸ ਦੇ ਦ੍ਰਿਸ਼ਟੀਕੋਣ ਨੂੰ ਹੁਲਾਰਾ ਮਿਲੇਗਾ।

ਇਸ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਅਮਿਤ ਤਲਵਾੜ ਅਤੇ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ