Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਲਏ ਕ੍ਰਾਂਤੀਕਾਰੀ ਫੈਸਲੇ: ਡਾ. ਇਸ਼ਾਂਕ ਕੁਮਾਰ

02 ਅਪ੍ਰੈਲ, 2026 09:54 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ,ਫਲਾਹੀ ਵਿਖੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਫੈਸਲੇ ਲੈ ਰਹੀ ਹੈ ਜਿਸ ਨਾਲ ਸੂਬੇ ਦੇ ਬੱਚਿਆਂ ਨੂੰ ਸਿੱਖਿਆ ਦਿਵਾ ਕੇ ਜ਼ਿੰਦਗੀ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੇ ਕਾਬਲ ਬਣਾਇਆ ਜਾ ਸਕੇ।

ਪ੍ਰਿੰਸੀਪਲ ਰੰਜੂ ਦੁੱਗਲ, ਸਕੂਲ ਸਟਾਫ ਸਮੇਤ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਦੇ ਮਾਮਲੇ ਵਿਚ ਦੇਸ਼ ਵਿਚ ਪਹਿਲੇ ਸਥਾਨ ‘ਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਜਿਨ੍ਹਾਂ ਵੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦਿਆਂ ਵਿਦਿਆਰਥੀਆਂ ਨੂੰ ਮਨ-ਚਿਤ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਦਿਆਂ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ।

ਇਸ ਦੌਰਾਨ ਪ੍ਰਿੰਸੀਪਲ ਰੰਜੂ ਦੁੱਗਲ ਨੇ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਸਵਾਗਤ ਕਰਦਿਆਂ ਸਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਜਿਸ ਵਿਚ ਵਿਦਿਆਰਥੀਆਂ ਦੀ ਪੜ੍ਹਾਈ,ਖੇਡਾਂ,ਐਨ.ਸੀ.ਸੀ,ਸਕਾਊਟ ਗਾਈਡਜ,ਸਹਿ ਸਿੱਖਿਆ ਗਤੀਵਿਧੀਆਂ,ਪੀ.ਐਮ.ਸ੍ਰੀ ਫੰਡ ਵਿੱਚ ਕਰਵਾਈਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਵਿਦਿਆਲੇ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ‘ਤੇ ਖੁਸ਼ੀ ਜਾਹਿਰ ਕਰਦਿਆਂ ਖੁਦ ਐਮ.ਡੀ. ਡਿਗਰੀ ਲਈ ਪੜ੍ਹਾਈ ਕਰਦਿਆਂ ਐਮ.ਐਲ.ਏ ਦੀ ਚੋਣ ਜਿੱਤਣ ਅਤੇ ਫਿਰ ਪੜ੍ਹਾਈ ਪੂਰੀ ਕਰਕੇ ਆਪਣੀ ਕਾਮਯਾਬੀ ਬਾਰੇ ਵਿਦਿਆਰਥੀਆਂ ਨੂੰ ਜਦੋਂ ਦੱਸਿਆ ਤਾਂ ਪੰਡਾਲ ਤਾੜੀਆਂ ਨਾਲ ਗੂੰਜ ਉਠਿਆ। ਉਨ੍ਹਾਂ ਨੇ ਮਨਸੂਈ ਬੁੱਧੀ (ਏ ਆਈ) ਦੇ‌ ਆਗਮਨ ਨਾਲ ਸਮਾਜ ਵਿਚ ਆਏ ਬਦਲਾਅ ਦੇ ਸਨਮੁੱਖ ਚੁਣੌਤੀਆਂ ਬਾਰੇ ਵਿਦਿਆਰਥੀਆਂ ਨੂੰ ਆਗਾਹ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਦਿਆਲੇ ਨੂੰ ਗੱਡੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਬਿਹਤਰੀ ਲਈ ਜੋ ਵੀ ਸਹਾਇਤਾ ਚਾਹੀਦੀ ਹੋਵੇ ਸਕੂਲ ਪ੍ਰਸ਼ਾਸਨ ਨੂੰ ਮੁਹੱਈਆ ਕੀਤੀ ਜਾਵੇਗੀ। ਵਿਦਿਆਲਿਆ ਵਲੋਂ ਡਾ. ਇਸ਼ਾਂਕ ਕੁਮਾਰ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਵਿਦਿਆਲਿਆ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਸਟੇਜ ਦੀ ਕਾਰਵਾਈ ਸੁਰਿੰਦਰ ਕੁਮਾਰ ਅਤੇ ਰਜਿੰਦਰ ਸਿੰਘ ਗਿਆਨੀ ਨੇ ਬਾਖੂਬੀ ਨਿਭਾਈ। ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ,ਖਿਡਾਰੀਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪੇ, ਡਾ. ਜਸਪ੍ਰੀਤ ਕੌਰ, ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ, ਸਰਪੰਚ ਲਖਬੀਰ ਕੌਰ, ਸਰਪੰਚ ਸੀਤਲ ਸਿੰਘ ਚੀਮਾ ਤੋਂ ਇਲਾਵਾ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ