Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਸਰਕਾਰ ਨੇ 35 ਲੱਖ ਲਾਭਪਾਤਰੀਆਂ ਨੂੰ ਜਾਰੀ ਕੀਤੇ 4683.94 ਕਰੋੜ, ਹਕੀਕਤ 'ਚ ਬਦਲੇ ਵਾਅਦੇ

22 ਦਸੰਬਰ, 2025 07:21 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਲਗਾਤਾਰ ਲਾਗੂ ਕਰ ਰਹੀ ਹੈ। ਸਾਲ 2025 (ਵਿੱਤੀ ਸਾਲ 2025-26) ਦੌਰਾਨ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਅਪਾਹਜਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2025 ਲਈ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 4683.94 ਕਰੋੜ ਨਵੰਬਰ 2025 ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਲਗਾਤਾਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਇੱਕ ਮਜ਼ਬੂਤ ਸਮਾਜਿਕ ਸੁਰੱਖਿਆ ਨੈੱਟਵਰਕ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਬੱਚਿਆਂ ਦੀ ਭੀਖ ਮੰਗਣ ਨੂੰ ਖ਼ਤਮ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਸ ਮਕਸਦ ਲਈ ਸਮਾਜਿਕ ਸੁਰੱਖਿਆ ਵਿਭਾਗ ਨੇ ਪ੍ਰਾਜੈਕਟ ਜੀਵਨਜੋਤ ਸ਼ੁਰੂ ਕੀਤਾ ਹੈ, ਜਿਸ ਤਹਿਤ ਮਹੀਨੇ ਦੇ ਹਰ ਦੂਜੇ ਹਫ਼ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਛਾਪੇ ਮਾਰੇ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਜੀਵਨਜੋਤ 2.0 ਬੱਚਿਆਂ ਦੀ ਤਸਕਰੀ ਨੂੰ ਰੋਕਣ ਅਤੇ ਬੱਚਿਆਂ ਦੀ ਭੀਖ ਮੰਗਣ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਲਈ ਲਾਗੂ ਕੀਤਾ ਗਿਆ ਹੈ, ਜਿਸ ਨਾਲ ਮੁਹਿੰਮ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਹੋ ਗਈ ਹੈ। ਹੁਣ ਤੱਕ, 766 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ ਹੈ ਅਤੇ ਉਨ੍ਹਾਂ ਦੀ ਸਿੱਖਿਆ ਅਤੇ ਪੁਨਰਵਾਸ ਲਈ ਠੋਸ ਕਦਮ ਚੁੱਕੇ ਗਏ ਹਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਾਲ 2025 ਦੌਰਾਨ, 64 ਬਾਲ ਵਿਆਹਾਂ ਨੂੰ ਸਮੇਂ ਸਿਰ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਨਿਯੁਕਤ 2,076 ਬਾਲ ਵਿਆਹ ਰੋਕੂ ਅਧਿਕਾਰੀ ਇਸ ਮੁਹਿੰਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਸਰਕਾਰ ਲਈ ਇੱਕ ਤਰਜ਼ੀਹ ਹੈ। ਪਿਛਲੇ ਚਾਰ ਮਹੀਨਿਆਂ ਦੌਰਾਨ 2,385 ਸਕੂਲ ਬੱਸਾਂ ਦਾ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 404 ਦੇ ਚਲਾਨ ਕੀਤੇ ਗਏ ਅਤੇ ਦੋ ਨੂੰ ਸੁਰੱਖਿਆ ਮਾਪਦੰਡਾਂ 'ਤੇ ਖਰਾ ਨਾ ਉਤਰਨ ਕਾਰਨ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਲਈ ਸੈਨਤ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਪਹਿਲ ਕਦਮੀ ਨਾਲ ਬੋਲਣ ਅਤੇ ਸੁਣਨ ਵਿੱਚ ਕਮਜ਼ੋਰ ਲੋਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਯੋਗ ਬਣਾਇਆ ਜਾਵੇਗਾ। ਇਸ ਉਦੇਸ਼ ਲਈ ਇੱਕ ਸੈਨਤ ਭਾਸ਼ਾ ਦੁਭਾਸ਼ੀਏ, 42 ਵਿਸ਼ੇਸ਼ ਸਿੱਖਿਅਕ ਅਤੇ 48 ਅਨੁਵਾਦਕਾਂ ਨੂੰ ਸੂਚੀਬੱਧ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣਾਂ ਨੂੰ ਮੁਫ਼ਤ ਯਾਤਰਾ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਅਪਾਹਜ ਵਿਅਕਤੀਆਂ ਨੂੰ ਅੱਧੇ ਕਿਰਾਏ 'ਤੇ ਯਾਤਰਾ ਪ੍ਰਦਾਨ ਕੀਤੀ ਜਾ ਰਹੀ ਹੈ। 2025-26 ਵਿੱਤੀ ਸਾਲ ਦੌਰਾਨ ਇਸ ਯੋਜਨਾ ਲਈ 350 ਲੱਖ ਦਾ ਬਜਟ ਅਲਾਟ ਕੀਤਾ ਗਿਆ ਹੈ, ਜਿਸ ਵਿੱਚੋਂ 3.45 ਕਰੋੜ ਹੁਣ ਤੱਕ ਖ਼ਰਚ ਕੀਤੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿੱਥੇ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਪੰਜ ਤਰ੍ਹਾਂ ਦੀਆਂ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਡਾਕਟਰੀ, ਕਾਨੂੰਨੀ, ਪੁਲਿਸ ਸਹਾਇਤਾ, ਸਲਾਹ ਅਤੇ ਸੁਰੱਖਿਅਤ ਰਿਹਾਇਸ਼ ਸ਼ਾਮਲ ਹੈ। ਨਵੰਬਰ 2025 ਤੱਕ, 5,121 ਔਰਤਾਂ ਨੇ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਇਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਦੀਆਂ ਸਾਰੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਯੋਜਨਾ ਤੋਂ ਹਰ ਮਹੀਨੇ ਲਗਭਗ 1.20 ਕਰੋੜ ਔਰਤਾਂ ਲਾਭ ਉਠਾ ਰਹੀਆਂ ਹਨ। ਨਵੰਬਰ 2025 ਤੱਕ, ਇਸ ਯੋਜਨਾ 'ਤੇ 450 ਕਰੋੜ ਖ਼ਰਚ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ 27,000 ਤੋਂ ਵੱਧ ਆਂਗਣਵਾੜੀ ਕੇਂਦਰਾਂ ਰਾਹੀਂ 13 ਲੱਖ 65 ਹਜ਼ਾਰ ਲੋੜਵੰਦ ਔਰਤਾਂ ਨੂੰ 3 ਕਰੋੜ 68 ਲੱਖ 72 ਹਜ਼ਾਰ 550 ਸੈਨੇਟਰੀ ਪੈਡ ਮੁਫ਼ਤ ਵੰਡੇ ਗਏ ਹਨ। ਮੌਜੂਦਾ ਵਿੱਤੀ ਸਾਲ ਦੌਰਾਨ, 69,110 ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 26.06 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਸਰਕਾਰ ਨੇ 1.14 ਲੱਖ ਲਾਭਪਾਤਰੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਲਗਭਗ 150 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਕੰਮਕਾਜੀ ਮਹਿਲਾ ਹੋਸਟਲ ਬਣਾਏ ਜਾਣਗੇ, ਜਿਨ੍ਹਾਂ ਦਾ ਨਿਰਮਾਣ 2026 ਤੱਕ ਪੂਰਾ ਕਰਨ ਦਾ ਟੀਚਾ ਹੈ। ਅਖ਼ੀਰ 'ਚ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ, ਮਹਿਲਾ ਸਸ਼ਕਤੀਕਰਨ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅਤੇ ਇੱਕ ਖੁਸ਼ਹਾਲ ਅਤੇ ਸੁਰੱਖਿਅਤ ਪੰਜਾਬ ਦਾ ਨਿਰਮਾਣ ਕਰ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼