ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ 10 ਅਪ੍ਰੈਲ ਨੂੰ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਾਇਆ ਜਾਵੇਗਾ।
ਮੁੱਖ ਖੇਤੀਬਾੜੀ ਅਫਸਰ ਦਪਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਕੈਂਪ ਦਾ ਉਦਘਾਟਨ ਕਰਨਗੇ ਜਦ ਕਿ ਸੰਯੁਕਤ ਡਾਇਰੈਕਟਰ (ਇਨਪੁਟਸ) ਗੁਰਨਾਮ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ।
ਡਾ. ਦਪਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦੇ ਮਾਹਿਰ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸੁਧਰੇ ਹੋਏ ਬੀਜਾਂ, ਫਸਲ ਪ੍ਰਬੰਧਨ ਅਤੇ ਨਵੀਂ ਖੇਤੀਬਾੜੀ ਜਾਣਕਾਰੀ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲ ਵੀ ਲਗਾਏ ਜਾਣਗੇ।