Monday, April 27, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿਚ ਲਿਖੀ ਜਾ ਰਹੀ ਹੈ ਸਫਲਤਾ ਦੀ ਨਵੀਂ ਕਹਾਣੀ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

16 ਅਗਸਤ, 2025 06:56 PM

ਮਨੋਰੰਜਨ ਕਾਲੀਆ
ਨਵਾਂਸ਼ਹਿਰ; ਇਸ ਝਾਕੀ ਵਿਚ ਦਿਖਾਇਆ ਗਿਆ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਰਹਿਨੁਮਾਈ ਹੇਠ “ਪੰਜਾਬ ਸਰਕਾਰ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾ ਕੇ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਆਮ ਲੋਕਾਂ ਨੂੰ ਵਾਟਰ ਬੌਰਨ ਬਿਮਾਰੀਆਂ ਤੋਂ ਬਚਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਿਹਤ ਸਿੱਖਿਆ, ਟੈਸਟਿੰਗ, ਇਲਾਜ ਪ੍ਰਬੰਧਨ ਤੇ ਫਾਲੋਅੱਪ ਆਦਿ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਝਾਕੀ ਵਿਚ ਦਿਖਾਇਆ, ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਇਸ ਦਲਦਲ ਵਿੱਚੋ ਬਾਹਰ ਕੱਢਣ ਲਈ ਜ਼ਿਲ੍ਹੇ ਦੇ ਨਸ਼ਾ ਮੁਕਤੀ ਕੇਂਦਰਾਂ ਵਿਚ ਦਵਾਈ ਖਵਾ ਕੇ ਮੁਫਤ ਇਲਾਜ ਕੀਤਾ ਜਾ ਰਿਹਾ ਹੈ, ਉੱਥੇ ਮਾਹਿਰ ਕੌਸਲਰਾਂ ਵੱਲੋਂ ਉਨ੍ਹਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਵਿੱਚ ਮੱਦਦ ਕੀਤੀ ਜਾ ਰਹੀ ਹੈ। ਇਸ ਝਾਕੀ ਵਿਚ ਇਹ ਵੀ ਦਿਖਾਇਆ ਗਿਆ ਹੈ ਕਿ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ। ਸਿਹਤ ਵਿਭਾਗ ਵੱਲੋਂ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਆਪਣੇ ਹਿੱਸੇ ਦੇ ਕੰਮਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪਾਣੀ ਦੇ ਵੱਖ-ਵੱਖ ਸਰੋਤਾਂ ਤੋਂ ਸੈਂਪਲ ਲੈ ਕੇ ਲਗਾਤਾਰ ਟੈਸਟਿੰਗ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਓ.ਆਰ.ਐੱਸ. ਦੇ ਪੈਕੇਟ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਦੂਸ਼ਿਤ ਪਾਣੀ ਤੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਦੂਸ਼ਿਤ ਪਾਣੀ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਆਈ.ਈ.ਸੀ./ਬੀ.ਸੀ.ਸੀ. ਸਮੱਗਰੀ ਵੀ ਵੰਡੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਵਿਚ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਲਿਆਂਦੀ ਜਾ ਸਕੇ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਝਾਕੀ ਬਣਾਉਣ ਵਿੱਚ ਤਾਇਨਾਤ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਨਿਰਮਲ ਸਿੰਘ, ਹਰਪ੍ਰੀਤ ਸਿੰਘ ਦੀ ਭਰਵੀਂ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਝਾਕੀ ਰਾਹੀਂ ਸਰਕਾਰੀ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰ ਇਲਾਜ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਉਹ ਇਨ੍ਹਾਂ ਸਿਹਤ ਸਹੂਲਤਾਂ ਦਾ ਵੱਧ ਤੋੰ ਵੱਧ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੰਭਾਲ ਖੇਤਰ ਵਿਚ ਸਫਲਤਾ ਦੀ ਨਵੀਂ ਕਹਾਣੀ ਲਿਖ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ