Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

24 ਜੂਨ, 2026 05:49 PM
ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੁਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਮੁਹਿੰਮ ਚਲਾ ਰਹੀ ਹੈ।
 
ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਕੰਗ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਹੁਣ ਸਿਰਫ ਸਰਕਾਰੀ ਏਜੰਸੀਆਂ ਤੱਕ ਸੀਮਤ ਨਹੀਂ ਰਹੀ, ਸਗੋਂ ਇਹ ਇੱਕ ਵਿਆਪਕ ਜਨਤਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਇਸ ਮੁਹਿੰਮ ਦਾ ਸਮਰਥਨ ਕਰ ਰਹੇ ਹਨ, ਜਿਸ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸਮੂਹਿਕ ਸੰਕਲਪ ਨੂੰ ਤਾਕਤ ਮਿਲ ਰਹੀ ਹੈ।
 
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ, ਐਸ.ਐਸ.ਪੀ ਐਸ.ਬੀ.ਐਸ. ਨਗਰ ਤੁਸ਼ਾਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਡੀ.ਐਮ ਐਸ.ਬੀ.ਐਸ. ਨਗਰ ਅਮਨਜੋਤ ਕੌਰ ਅਤੇ ਆਪ ਜ਼ਿਲ੍ਹਾ ਪ੍ਰਧਾਨ ਰੌਬੀ ਕੰਗ ਹਾਜ਼ਰ ਸਨ।
 
ਐਮ.ਪੀ. ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਚੁਣੌਤੀ ਨਾਲ ਨਜਿੱਠਣ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਜਿੱਥੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਨਸ਼ਾ ਤਸਕਰਾਂ ਅਤੇ ਵਪਾਰੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ, ਉੱਥੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਦੇ ਮੁੜ-ਵਸੇਬੇ ’ਤੇ ਵੀ ਬਰਾਬਰ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਮਾਣਮੱਤੀ ਅਤੇ ਉਤਪਾਦਕ ਜ਼ਿੰਦਗੀ ਵੱਲ ਵਾਪਸ ਆਉਣ ਦਾ ਮੌਕਾ ਮਿਲੇ।
 
ਸ਼੍ਰੀ ਕੰਗ ਨੇ ਕਿਹਾ ਕਿ ਪ੍ਰਸ਼ਾਸਨ ਰੋਕਥਾਮ ਉਪਾਵਾਂ ’ਤੇ ਵੀ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਾਰਥਕ ਮੌਕੇ ਨਸ਼ਿਆਂ ਤੋਂ ਦੂਰ ਰੱਖਣ ਅਤੇ ਇੱਕ ਸਿਹਤਮੰਦ ਸਮਾਜ ਬਣਾਉਣ ਲਈ ਜ਼ਰੂਰੀ ਹਨ।
 
ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਐਮ.ਪੀ. ਨੇ ਕਿਹਾ ਕਿ ਉਨ੍ਹਾਂ ਦੇ ਮੈਂਬਰ ਜ਼ਮੀਨੀ ਪੱਧਰ ’ਤੇ ਬਿਨਾਂ ਡਰ ਤੋਂ ਕੰਮ ਕਰ ਰਹੇ ਹਨ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਪਛਾਣ ਅਤੇ ਰੋਕਥਾਮ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਉਨ੍ਹਾਂ ਨੂੰ ਆਪਣੇ ਉਪਰਾਲੇ ਹੋਰ ਮਜ਼ਬੂਤ ਕਰਨ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ।
 
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀਆਂ, ਜ਼ਿਲ੍ਹਾ ਅਤੇ ਬਲਾਕ ਕੋਆਰਡੀਨੇਟਰਾਂ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਸ਼੍ਰੀ ਕੰਗ ਨੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ।
 
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜਨਤਾ ਦੀ ਭਾਗੀਦਾਰੀ ਨਾਲ ਪੰਜਾਬ ਨਸ਼ਿਆਂ ਦੀ ਬਿਪਤਾ ਨੂੰ ਜੜ੍ਹੋਂ ਪੁੱਟ ਦੇਵੇਗਾ ਅਤੇ ਤਰੱਕੀ ਤੇ ਖੁਸ਼ਹਾਲੀ ਵੱਲ ਲਗਾਤਾਰ ਵਧੇਗਾ।
 
ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।
 
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਦਿਨੇਸ਼ ਸੂਰੀ, ਬਲਜੀਤ ਰਾਮ, ਪ੍ਰਭਜੋਤ ਸਿੰਘ ਬੰਗਾ, ਇੰਦਰਜੀਤ ਕੁਮਾਰ, ਬੀਅੰਤ ਸਿੰਘ, ਵਿਸ਼ਾਲ ਖੋਸਲਾ, ਬਲਜੋਤ ਸਿੰਘ, ਐਮ.ਸੀ. ਸ਼ਿਵਰਾਮ ਕੈਂਥ ਅਤੇ ਆਤਮਾ ਰਾਮ ਆਦਿ ਵੀ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ