Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ’ਚ 100 ਫੁੱਟ ਉੱਚੇ ਤਿਰੰਗੇ ਵਾਲਾ ਪਹਿਲਾ ਦਿੜਬਾ ਐਸ.ਡੀ.ਐਮ. ਦਫ਼ਤਰ

27 ਜਨਵਰੀ, 2026 06:06 PM

ਦਿੜਬਾ ਮੰਡੀ (ਜਸਵੀਰ ਸਿੰਘ) : ਸੰਗਰੂਰ ਜ਼ਿਲ੍ਹੇ ਦਾ ਦਿੜਬਾ ਸਬ ਡਿਵੀਜ਼ਨ ਦਫ਼ਤਰ ਪੰਜਾਬ ਦਾ ਪਹਿਲਾ ਐਸ.ਡੀ.ਐਮ. ਦਫ਼ਤਰ ਬਣ ਗਿਆ ਹੈ, ਜਿੱਥੇ 100 ਫੁੱਟ ਉੱਚਾ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ ਹੈ। ਇਸ ਮਹੱਤਵਪੂਰਣ ਅਤੇ ਗੌਰਵਮਈ ਉਪਰਾਲੇ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜਬਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤਿਰੰਗਾ ਸਾਡੀ ਏਕਤਾ, ਅਖੰਡਤਾ ਅਤੇ ਲੋਕਤੰਤਰ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਅਣਗਿਣਤ ਕੁਰਬਾਨੀਆਂ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਬਣਿਆ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨਿਕ ਹੱਕਾਂ ਦੀ ਰਾਖੀ ਦਾ ਅਧਿਕਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਦਫ਼ਤਰ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ 100 ਫੁੱਟ ਉੱਚਾ ਤਿਰੰਗਾ ਸਥਾਪਿਤ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਵੀ ਕੌਮੀ ਝੰਡਾ ਸਪਸ਼ਟ ਤੌਰ ’ਤੇ ਦਿੱਖੇ, ਇਸ ਲਈ ਵਿਸ਼ੇਸ਼ ਲਾਈਟਿੰਗ ਦੀ ਵਿਵਸਥਾ ਕੀਤੀ ਗਈ ਹੈ ਅਤੇ ਤਿਰੰਗੇ ਲਈ ਅਜਿਹਾ ਕੱਪੜਾ ਵਰਤਿਆ ਗਿਆ ਹੈ ਜੋ ਰਾਤ ਸਮੇਂ ਵੀ ਚਮਕਦਾ ਰਹੇਗਾ।

ਸ. ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੀ ਰਚਨਾ ਅਤੇ ਉਸ ਦੀ ਮਜ਼ਬੂਤ ਨੀਂਹ ਸਦਕਾ ਹੀ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਸਥਾਪਨਾ ਸੰਭਵ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਸਿਰਫ਼ ਇੱਕ ਕਾਨੂੰਨੀ ਦਸਤਾਵੇਜ਼ ਹੀ ਨਹੀਂ, ਸਗੋਂ ਇਹ ਸਮਾਜਿਕ ਨਿਆਂ, ਬਰਾਬਰੀ, ਆਜ਼ਾਦੀ ਅਤੇ ਭਰਾਤਰੀਭਾਵ ਦੇ ਮੁੱਲਾਂ ਦਾ ਪ੍ਰਤੀਕ ਹੈ, ਜੋ ਹਰ ਭਾਰਤੀ ਨੂੰ ਇਕਸਾਰ ਅਧਿਕਾਰ ਅਤੇ ਮਰਿਆਦਾ ਪ੍ਰਦਾਨ ਕਰਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਤਿਰੰਗਾ ਸਾਨੂੰ ਸਾਡੇ ਬਜ਼ੁਰਗਾਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਦਾ ਹੈ ਅਤੇ ਹਰ ਨਾਗਰਿਕ ਨੂੰ ਦੇਸ਼ ਦੀ ਸੇਵਾ, ਸੰਵਿਧਾਨ ਦੀ ਰਾਖੀ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਲਗਾਤਾਰ ਯਤਨ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਹ 25 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ 100 ਫੁੱਟ ਉੱਚਾ ਤਿਰੰਗਾ ਨਾ ਸਿਰਫ਼ ਦਿੜਬਾ ਲਈ ਮਾਣ ਦਾ ਕੇਂਦਰ ਬਣੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ਭਗਤੀ, ਰਾਸ਼ਟਰੀ ਏਕਤਾ ਅਤੇ ਸੰਵਿਧਾਨਿਕ ਮੁੱਲਾਂ ਪ੍ਰਤੀ ਸਨਮਾਨ ਨੂੰ ਹੋਰ ਮਜ਼ਬੂਤ ਕਰੇਗਾ।

ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਤੰਤਰਿਕ ਸੰਸਥਾਵਾਂ ਨੂੰ ਮਜ਼ਬੂਤ ਕਰਨ, ਰਾਸ਼ਟਰੀ ਚੇਤਨਾ ਨੂੰ ਉਤਸ਼ਾਹਿਤ ਕਰਨ ਅਤੇ ਸੰਵਿਧਾਨਿਕ ਮੁੱਲਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਦੀ ਰਹੇਗੀ।
ਇਸ ਮੌਕੇ ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੰਚ, ਸਰਪੰਚ ਅਤੇ ਹੋਰ ਗਣਮਾਨਯ ਹਸਤੀਆਂ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ