Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ ਰਿਕਾਰਡ ਮੁਨਾਫਾ

06 ਅਪ੍ਰੈਲ, 2026 06:23 PM

ਪੈਰਿਸ : ਫਰਾਂਸ ਨੇ ਇੱਕ ਵੱਡਾ ਕਦਮ ਚੁੱਕਦਿਆਂ ਅਮਰੀਕਾ ਦੇ ਨਿਊਯਾਰਕ ਵਿੱਚ ਰੱਖਿਆ ਆਪਣਾ ਬਾਕੀ ਬਚਿਆ ਸਾਰਾ ਸੋਨਾ ਭੰਡਾਰ ਵਾਪਸ ਲੈ ਲਿਆ ਹੈ। ਬੈਂਕ ਆਫ ਫਰਾਂਸ ਅਨੁਸਾਰ ਨਿਊਯਾਰਕ ਦੇ ਫੈਡਰਲ ਰਿਜ਼ਰਵ ਬੈਂਕ ਵਿੱਚ ਰੱਖਿਆ129 ਟਨ ਸੋਨਾ (ਜੋ ਕਿ ਫਰਾਂਸ ਦੇ ਕੁੱਲ ਭੰਡਾਰ ਦਾ ਲਗਭਗ 5 ਫੀਸਦੀ ਹੈ) ਨੂੰ ਹੁਣ ਪੈਰਿਸ ਸਥਿਤ ਆਪਣੇ ਭੰਡਾਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਸੋਨੇ ਦੀਆਂ ਵਧਦੀਆਂ ਕੀਮਤਾਂ ਨੇ ਕਰਵਾਈ ਚਾਂਦੀ
ਇਸ ਪ੍ਰਕਿਰਿਆ ਦੌਰਾਨ ਸੋਨੇ ਦੀਆਂ ਵਧਦੀਆਂ ਕੀਮਤਾਂ ਕਾਰਨ ਫਰਾਂਸ ਨੂੰ ਭਾਰੀ ਆਰਥਿਕ ਫਾਇਦਾ ਹੋਇਆ ਹੈ। ਬੈਂਕ ਨੂੰ ਇਸ ਕਦਮ ਨਾਲ ਲਗਭਗ 13 ਅਰਬ ਯੂਰੋ (15 ਅਰਬ ਡਾਲਰ) ਦਾ ਪੂੰਜੀਗਤ ਲਾਭ ਹੋਇਆ। ਇਸ ਦੇ ਸਿੱਟੇ ਵਜੋਂ ਬੈਂਕ ਨੇ ਸਾਲ 2025 ਵਿੱਚ 8.1 ਅਰਬ ਯੂਰੋ ਦਾ ਸ਼ੁੱਧ ਮੁਨਾਫਾ ਦਰਜ ਕੀਤਾ ਹੈ, ਜਦੋਂ ਕਿ ਸਾਲ 2024 ਵਿੱਚ ਬੈਂਕ ਨੂੰ 7.7 ਅਰਬ ਯੂਰੋ ਦਾ ਘਾਟਾ ਪਿਆ ਸੀ।

ਕਿਵੇਂ ਲਿਆਂਦਾ ਗਿਆ ਸੋਨਾ?
ਫਰਾਂਸ ਨੇ ਸੋਨੇ ਨੂੰ ਸਿੱਧਾ ਅਮਰੀਕਾ ਤੋਂ ਲਿਆਉਣ ਦੀ ਬਜਾਏ ਇੱਕ ਰਣਨੀਤਕ ਤਰੀਕਾ ਅਪਣਾਇਆ। ਜੁਲਾਈ 2025 ਤੋਂ ਜਨਵਰੀ 2026 ਦੇ ਵਿਚਕਾਰ ਅਮਰੀਕਾ ਵਿੱਚ ਰੱਖੇ ਸੋਨੇ ਨੂੰ ਉੱਥੇ ਹੀ ਵੇਚ ਦਿੱਤਾ ਗਿਆ ਅਤੇ ਉਸੇ ਬਰਾਬਰ ਮਾਤਰਾ ਵਿੱਚ ਨਵੇਂ ਅੰਤਰਰਾਸ਼ਟਰੀ ਮਿਆਰਾਂ ਅਨੁਸਾਰ ਯੂਰਪ ਵਿੱਚ ਸੋਨਾ ਖਰੀਦ ਕੇ ਪੈਰਿਸ ਭੇਜ ਦਿੱਤਾ ਗਿਆ। ਬੈਂਕ ਦੇ ਗਵਰਨਰ ਫਰਾਂਸਿਸ ਵਿਲਰੌਏ ਡੀ ਗਾਲ੍ਹੋ ਨੇ ਕਿਹਾ ਕਿ ਇਹ ਫੈਸਲਾ ਰਾਜਨੀਤਿਕ ਨਹੀਂ ਹੈ, ਸਗੋਂ ਭੰਡਾਰ ਨੂੰ ਆਧੁਨਿਕ ਮਿਆਰਾਂ ਦੇ ਅਨੁਕੂਲ ਬਣਾਉਣ ਲਈ ਲਿਆ ਗਿਆ ਹੈ।

ਹੁਣ ਫਰਾਂਸ ਵਿੱਚ ਹੀ ਹੈ ਸਾਰਾ ਖਜ਼ਾਨਾ
ਇਸ ਕਾਰਵਾਈ ਤੋਂ ਬਾਅਦ ਹੁਣ ਫਰਾਂਸ ਦਾ ਕੁੱਲ ਸੋਨਾ ਭੰਡਾਰ, ਜੋ ਕਿ ਲਗਭਗ 2,437 ਟਨ ਹੈ, ਪੂਰੀ ਤਰ੍ਹਾਂ ਪੈਰਿਸ ਵਿੱਚ ਜ਼ਮੀਨਦੋਜ਼ ਭੰਡਾਰਾਂ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਬੈਂਕ ਦਾ ਟੀਚਾ ਹੈ ਕਿ 2028 ਤੱਕ ਬਾਕੀ ਬਚੇ 134 ਟਨ ਸੋਨੇ ਨੂੰ ਵੀ ਪੂਰੀ ਤਰ੍ਹਾਂ ਆਧੁਨਿਕ ਮਿਆਰਾਂ ਅਨੁਸਾਰ ਢਾਲ ਲਿਆ ਜਾਵੇ। ਜ਼ਿਕਰਯੋਗ ਹੈ ਕਿ ਫਰਾਂਸ ਨੇ ਅਮਰੀਕਾ ਤੋਂ ਆਪਣਾ ਸੋਨਾ ਵਾਪਸ ਲਿਆਉਣ ਦੀ ਪ੍ਰਕਿਰਿਆ 1960 ਦੇ ਦਹਾਕੇ ਵਿੱਚ ਹੀ ਸ਼ੁਰੂ ਕਰ ਦਿੱਤੀ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ