Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਫਰਾਂਸ ’ਚ ਨੇਪਾਲ ਨਾਲੋਂ ਵੀ ਵੱਡਾ ਹੰਗਾਮਾ, ਸਰਕਾਰ ਖਿਲਾਫ ਸੜਕਾਂ ’ਤੇ ਉਤਰੇ 8 ਲੱਖ ਲੋਕ

19 ਸਤੰਬਰ, 2025 11:19 AM

ਪੈਰਿਸ : ਹਾਲ ਹੀ ਵਿਚ ਹੋਏ ਵੱਡੇ ਰੋਸ-ਪ੍ਰਦਰਸ਼ਨਾਂ ਤੋਂ ਬਾਅਦ ਫਰਾਂਸ ’ਚ ਵੀਰਵਾਰ ਨੂੰ ਇਕ ਵਾਰ ਫਿਰ ਲੱਖਾਂ ਲੋਕਾਂ ਨੇ ਇੱਕਜੁਟ ਹੋ ਕੇ ਸਰਕਾਰ ਖਿਲਾਫ ਵਿਸ਼ਾਲ ਰੋਸ-ਪ੍ਰਦਰਸ਼ਨ ਕੀਤਾ। ਬਜਟ ਵਿਚ ਕਟੌਤੀ ਦੇ ਵਿਰੋਧ ’ਚ, ਤਨਖਾਹਾਂ ’ਚ ਵਾਧਾ ਕਰਨ ਅਤੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਲੱਖਾਂ ਲੋਕਾਂ ਨੇ ਸੜਕਾਂ ’ਤੇ ਉਤਰ ਕੇ ਹਿੰਸਕ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੈਂਕੜੇ ਰੈਲੀਆਂ ਹੋਣ ਕਾਰਨ ਦੇਸ਼ ’ਚ ਟਰਾਂਸਪੋਰਟ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਗ੍ਰਹਿ ਮੰਤਰਾਲੇ ਦੇ ਇਕ ਸੂਤਰ ਨੇ ਦੱਸਿਆ ਕਿ ਹੜਤਾਲਾਂ ਅਤੇ ਪ੍ਰਦਰਸ਼ਨਾਂ ਵਿਚ ਲੱਗਭਗ 8 ਲੱਖ ਲੋਕਾਂ ਨੇ ਹਿੱਸਾ ਲਿਆ। ਦੇਸ਼ ਦੇ ਲੱਗਭਗ ਇਕ ਤਿਹਾਈ ਅਧਿਆਪਕ ਹੜਤਾਲ ’ਤੇ ਹਨ, 10 ਵਿਚੋਂ 9 ਫਾਰਮੇਸੀਆਂ ਬੰਦ ਰਹੀਆਂ ਅਤੇ ਪੈਰਿਸ ਮੈਟਰੋ ਵੀ ਪ੍ਰਭਾਵਿਤ ਹੋਈ।

ਵੀਰਵਾਰ ਨੂੰ ਦੇਸ਼ ਭਰ ਦੇ ਅਧਿਆਪਕਾਂ, ਟਰੇਨ ਡਰਾਈਵਰਾਂ, ਫਾਰਮਾਸਿਸਟਾਂ, ਕਿਸਾਨਾਂ ਅਤੇ ਹਸਪਤਾਲ ਸਟਾਫ ਨੇ ਹੜਤਾਲ ਵਿਚ ਹਿੱਸਾ ਲਿਆ। ਵਿਦਿਆਰਥੀ ਵੀ ਰੋਸ-ਪ੍ਰਦਰਸ਼ਨਾਂ ’ਚ ਸ਼ਾਮਲ ਹੋਏ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਵੱਖ-ਵੱਖ ਥਾਵਾਂ ’ਤੇ 20 ਤੋਂ ਵੱਧ ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਸਥਿਤੀ ਨੂੰ ਸੰਭਾਲਣ ਲਈ ਦੇਸ਼ ਭਰ ’ਚ 80,000 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਭੀੜ ਨੂੰ ਕੰਟਰੋਲ ਕਰਨ ਲਈ ਡਰੋਨ, ਬਖਤਰਬੰਦ ਵਾਹਨਾਂ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕਰ ਰਹੇ ਹਨ।

44 ਬਿਲੀਅਨ ਯੂਰੋ ਦੇ ਬਜਟ ਖਰੜੇ ਨੂੰ ਲੈ ਕੇ ਭੜਕੇ ਲੋਕ
ਜ਼ਿਕਰਯੋਗ ਹੈ ਕਿ ਨਵੇਂ ਫਰਾਂਸੀਸੀ ਪ੍ਰਧਾਨ ਮੰਤਰੀ ਲੇਕੋਰਨੂ ਨੇ ਪਿਛਲੇ ਹਫ਼ਤੇ ਹੀ ਸਹੁੰ ਚੁੱਕੀ ਸੀ ਅਤੇ ਚੱਲ ਰਹੇ ਸਿਆਸੀ ਸੰਕਟ ਦਾ ਹੱਲ ਲੱਭਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਟਰੇਡ ਯੂਨੀਅਨਾਂ ਅਤੇ ਖੱਬੇ-ਪੱਖੀ ਪਾਰਟੀਆਂ ਉਨ੍ਹਾਂ ਦੀ ਨਿਯੁਕਤੀ ਤੋਂ ਨਾਖੁਸ਼ ਹਨ। ਲੇਕੋਰਨੂ ਵੱਲੋਂ ਪ੍ਰਧਾਨ ਮੰਤਰੀ ਦੇ ਜੀਵਨ ਭਰ ਭੱਤੇ ਨੂੰ ਖਤਮ ਕਰਨ ਅਤੇ 2 ਜਨਤਕ ਛੁੱਟੀਆਂ ਨੂੰ ਰੱਦ ਕਰਨ ਦੀਆਂ ਯੋਜਨਾਵਾਂ ਨੂੰ ਵਾਪਸ ਲੈਣ ਦੇ ਵਾਅਦਿਆਂ ਦੇ ਬਾਵਜੂਦ ਲੋਕ ਅਜੇ ਵੀ ਸਾਬਕਾ ਪ੍ਰਧਾਨ ਮੰਤਰੀ ਫਰਾਂਸਵਾ ਬੇਰੂ ਦੇ 44 ਬਿਲੀਅਨ ਯੂਰੋ ਦੇ ਬਜਟ ਖਰੜੇ ਨੂੰ ਲੈ ਕੇ ਗੁੱਸੇ ’ਚ ਹਨ ਅਤੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।

ਫਰਾਂਸ ’ਚ 2 ਸਾਲਾਂ ’ਚ ਬਦਲੇ 5 ਪ੍ਰਧਾਨ ਮੰਤਰੀ
ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਕਰੀਬੀ ਅਤੇ ਸਾਬਕਾ ਰੱਖਿਆ ਮੰਤਰੀ ਲੇਕੋਰਨੂ ਪਿਛਲੇ 2 ਸਾਲਾਂ ’ਚ ਪੰਜਵੇਂ ਪ੍ਰਧਾਨ ਮੰਤਰੀ ਹਨ। ਉਹ ਇਕ ਸਾਲ ਤੋਂ ਵੀ ਘੱਟ ਸਮੇਂ ’ਚ ਦੇਸ਼ ਦੇ ਚੌਥੇ ਪ੍ਰਧਾਨ ਮੰਤਰੀ ਹਨ। ਅਜਿਹੀ ਸਥਿਤੀ ’ਚ ਸਿਆਸੀ ਅਸਥਿਰਤਾ ਸਥਿਤੀ ਨੂੰ ਬੇਕਾਬੂ ਬਣਾ ਰਹੀ ਹੈ। ਬਜਟ ਹਮੇਸ਼ਾ ਫਰਾਂਸੀਸੀ ਰਾਜਨੀਤੀ ਵਿਚ ਟਕਰਾਅ ਦਾ ਇਕ ਵੱਡਾ ਕਾਰਨ ਬਣਿਆ ਹੈ। ਹਰ ਸਾਲ ਇਸ ਦੇ ਜ਼ਰੀਏ ਤੈਅ ਹੁੰਦਾ ਹੈ ਕਿ ਸਰਕਾਰ ਕਿਨ੍ਹਾਂ ਖੇਤਰਾਂ ’ਤੇ ਖਰਚ ਵਧਾਏਗੀ ਅਤੇ ਕਿੱਥੇ ਕਟੌਤੀ ਕਰੇਗੀ ਅਤੇ ਇਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਵਿਵਾਦ ਦਾ ਕਾਰਨ ਬਣਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ