Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਫ਼ਿਰ ਮਘੀ ਪੰਜਾਬ ਦੀ ਸਿਆਸਤ! ਨਵਜੋਤ ਸਿੱਧੂ ਦੇ ਦਾਅਵੇ ਮਗਰੋਂ 'ਆਪ' ਨੇ ਖੜ੍ਹੇ ਕੀਤੇ ਵੱਡੇ ਸਵਾਲ

07 ਦਸੰਬਰ, 2025 09:07 PM

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨਵਜੋਤ ਕੌਰ ਸਿੱਧੂ ਦੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੀਤੇ ਗਏ ਸਨਸਨੀਖੇਜ਼ ਖੁਲਾਸਿਆਂ ਨੂੰ ਲੈ ਕੇ ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ। ਪੰਨੂ ਨੇ ਕਿਹਾ ਕਿ ਉਨ੍ਹਾਂ ਦੇ ਬਿਆਨਾਂ ਨੇ "ਭੱਦੀ ਸੱਚਾਈ" ਨੂੰ ਬੇਨਕਾਬ ਕੀਤਾ ਹੈ ਕਿ ਕਾਂਗਰਸ ਕਿਵੇਂ ਕੰਮ ਕਰਦੀ ਹੈ, ਲੀਡਰਸ਼ਿਪ ਕਿਵੇਂ ਤੈਅ ਕੀਤੀ ਜਾਂਦੀ ਹੈ ਅਤੇ ਨਿੱਜੀ ਮੁਫ਼ਾਦਾਂ ਅਤੇ ਪੈਸੇ ਦੇ ਸੌਦਿਆਂ ਲਈ ਪੰਜਾਬ ਦੇ ਹਿੱਤਾਂ ਨੂੰ ਕਿਵੇਂ ਪਾਸੇ ਕਰ ਦਿੱਤਾ ਜਾਂਦਾ ਹੈ।

ਪੰਨੂ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਨੇ ਦੋ ਧਮਾਕੇਦਾਰ ਦਾਅਵੇ ਕੀਤੇ ਹਨ, ਇਕ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਰਾਜਨੀਤੀ ਵਿਚ ਤਾਂ ਹੀ ਮੁੜ ਸਰਗਰਮ ਹੋਣਗੇ ਜੇ ਕਾਂਗਰਸ ਪਹਿਲਾਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰੇਗੀ, ਅਤੇ ਦੂਜਾ ਕਿ ਸਿੱਧੂਆਂ ਕੋਲ ਅਦਾਇਗੀ ਕਰਨ ਲਈ 500 ਕਰੋੜ ਰੁਪਏ ਨਹੀਂ ਹਨ, ਜਿਸ ਦਾ ਮਤਲਬ ਹੈ ਕਿ ਕਾਂਗਰਸ ਵਿਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦਾ ਸੌਦਾ ਜ਼ਰੂਰੀ ਹੈ।

ਇਨ੍ਹਾਂ ਟਿੱਪਣੀਆਂ ਨੂੰ ਬਹੁਤ ਹੀ ਪਰੇਸ਼ਾਨ ਕਰਨ ਵਾਲੀਆਂ ਦੱਸਦੇ ਹੋਏ, ਪੰਨੂ ਨੇ ਸਵਾਲ ਕੀਤਾ ਕਿ ਕੀ ਕਾਂਗਰਸ ਦੀ ਲੀਡਰਸ਼ਿਪ ਸੱਚਮੁੱਚ ਮੁੱਖ ਮੰਤਰੀ ਦਾ ਚਿਹਰਾ 500 ਕਰੋੜ ਰੁਪਏ ਵਿਚ ਵੇਚਦੀ ਹੈ। ਉਨ੍ਹਾਂ ਕਿਹਾ, “ਜੇ ਸਿੱਧੂ ਦਾਅਵਾ ਕਰਦੇ ਹਨ ਕਿ ਉਨ੍ਹਾਂ ਕੋਲ 500 ਕਰੋੜ ਰੁਪਏ ਨਹੀਂ ਹਨ, ਤਾਂ ਇਹ ਰਕਮ ਕੌਣ ਅਦਾ ਕਰਦਾ ਹੈ? ਇਹ ਪੈਸਾ ਕਿੱਥੇ ਜਾਂਦਾ ਹੈ? ਸੂਬਾ ਯੂਨਿਟ ਦੇ ਪ੍ਰਧਾਨ ਨੂੰ? ਹਾਈ ਕਮਾਂਡ ਨੂੰ? ਰਾਹੁਲ ਗਾਂਧੀ ਜਾਂ ਖੜਗੇ ਨੂੰ? ਪੰਜਾਬ ਦੇ ਲੋਕ ਜਵਾਬ ਦੇ ਹੱਕਦਾਰ ਹਨ,”। ਪੰਨੂ ਨੇ ਯਾਦ ਕਰਵਾਇਆ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ, ਐੱਮ.ਪੀ., ਐੱਮ.ਐੱਲ.ਏ. ਅਤੇ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਪੁੱਛਿਆ “ਕੀ ਇਹ ਅਹੁਦੇ ਵੀ ਖਰੀਦੇ ਗਏ ਸਨ? ਕੀ ਉਨ੍ਹਾਂ ਨੂੰ ਘੱਟ ਰਕਮ ਦੇ ਕੇ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ? ਕਾਂਗਰਸ ਵਿੱਚ ਉਪ ਮੁੱਖ ਮੰਤਰੀ ਜਾਂ ਮੰਤਰੀ ਬਣਨ ਲਈ ਕਿੰਨੇ ਕਰੋੜਾਂ ਦੀ ਲੋੜ ਹੈ?” 

ਸਿੱਧੂ ਦੀ ਸ਼ਰਤੀਆ ਰਾਜਨੀਤੀ ਦੀ ਆਲੋਚਨਾ ਕਰਦੇ ਹੋਏ, ਪੰਨੂ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਸਿੱਧੂ ਦਾਅਵਾ ਕਰਦੇ ਹਨ ਕਿ ਪੰਜਾਬ ਨੂੰ ਇਸ ਦੇ ਸੁਨਹਿਰੀ ਦਿਨ ਤਾਂ ਹੀ ਮਿਲਣਗੇ ਜੇ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਜੇ ਕਾਂਗਰਸ ਉਨ੍ਹਾਂ ਨੂੰ ਐਲਾਨ ਨਹੀਂ ਕਰਦੀ, ਤਾਂ ਪੰਜਾਬ ਨੂੰ ਨੁਕਸਾਨ ਹੋ ਸਕਦਾ ਹੈ, ਇਹ ਉਨ੍ਹਾਂ ਦਾ ਸੰਦੇਸ਼ ਹੈ। ਕੀ ਪੰਜਾਬ ਨਵਜੋਤ ਸਿੱਧੂ ਲਈ ਸਿਰਫ਼ ਇਕ ਸੌਦੇਬਾਜ਼ੀ ਦਾ ਸਾਧਨ ਹੈ?

ਪੰਨੂ ਨੇ ਸਿੱਧੂ ਦੇ ਨਾਟਕੀ ਅਤੀਤ, ਚਮਕਦਾਰ ਪ੍ਰੈੱਸ ਕਾਨਫਰੰਸਾਂ ਤੋਂ ਲੈ ਕੇ ਅਸਫਲ ਹੋਏ “ਜਿੱਤੇਗਾ ਪੰਜਾਬ” ਚੈਨਲ ਤੱਕ ਦਾ ਮਜ਼ਾਕ ਉਡਾਇਆ ਅਤੇ ਸਵਾਲ ਕੀਤਾ ਕਿ ਜੇ ਸਿੱਧੂ ਕੋਲ ਪੰਜਾਬ ਦੇ ਮੁੜ ਸੁਰਜੀਤ ਹੋਣ ਦਾ ਕੋਈ ਜਾਦੂਈ ਫਾਰਮੂਲਾ ਸੀ, ਤਾਂ ਉਨ੍ਹਾਂ ਨੇ ਮੰਤਰੀ ਜਾਂ ਕਾਂਗਰਸ ਪ੍ਰਧਾਨ ਹੁੰਦਿਆਂ ਇਸ ਨੂੰ ਲਾਗੂ ਕਿਉਂ ਨਹੀਂ ਕੀਤਾ। ਇਸ ਦੇ ਉਲਟ, 'ਆਪ' ਦੀ ਲੀਡਰਸ਼ਿਪ ਨਾਲ ਤੁਲਨਾ ਕਰਦੇ ਹੋਏ, ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਕਈ ਹੋਰਾਂ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣੇ ਕਰੀਅਰ ਛੱਡ ਦਿੱਤੇ, ਜਦੋਂ ਕਿ ਕਾਂਗਰਸ ਦੇ ਨੇਤਾ ਪਹਿਲਾਂ ਅਹੁਦਿਆਂ ਦੀ ਮੰਗ ਕਰਦੇ ਹਨ ਅਤੇ ਬਾਅਦ ਵਿਚ ਸੇਵਾ ਦੀ। ਪੰਨੂ ਨੇ ਕਾਂਗਰਸ ਤੋਂ ਤੁਰੰਤ ਸਪੱਸ਼ਟ ਕਰਨ ਦੀ ਮੰਗ ਕੀਤੀ ਕਿ ਕੀ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦੀ ਲੋੜ ਹੈ? ਕੀ ਕਾਂਗਰਸ ਨੇ ਸੂਬੇ ਵਿੱਚ ਘੁੰਮ ਰਹੇ ਛੇ-ਸੱਤ ਮੁੱਖ ਮੰਤਰੀ ਦੇ ਚਾਹਵਾਨਾਂ ਤੋਂ ਇਹ ਪੈਸਾ ਇਕੱਠਾ ਕੀਤਾ ਹੈ?

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ