Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

24 ਜੁਲਾਈ, 2026 05:51 PM

ਮੋਹਾਲੀ : ਮੋਹਾਲੀ ਤੋਂ ਲਾਪਤਾ ਹੋਈ ਇਕ ਕੁੜੀ ਦੇ ਮਾਮਲੇ 'ਚ ਵੱਡਾ ਖ਼ੁਲਾਸਾ ਹੋਇਆ ਹੈ। ਉਕਤ ਕੁੜੀ ਨੂੰ ਫਿਲਮਾਂ ਕਰਨ ਦੇ ਬਹਾਨੇ ਰਾਜਸਥਾਨ 'ਚ ਲਿਜਾ ਕੇ ਵੇਚ ਦਿੱਤਾ ਗਿਆ ਹੈ। ਇਸ ਮਾਮਲੇ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ। ਮਾਮਲੇ 'ਚ ਭਾਵੇਂ ਪੁਲਸ ਨੇ ਦੇਰ ਨਾਲ ਹੀ ਪਰਚਾ ਦਰਜ ਕੀਤਾ ਹੈ ਪਰ ਇਸ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਸੋ ਮੋਟੂ ਲੈਂਦਿਆਂ ਪੁਲਸ ਨੂੰ ਨੋਟਿਸ ਜਾਰੀ ਕਰ ਇਸ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਸਮਾਜ ਸੇਵੀ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਲਾਪਤਾ ਹੋਈ ਕੁੜੀ ਇਸ ਸਮੇਂ ਰਾਜਸਥਾਨ 'ਚ ਹੈ, ਉਸ ਨੂੰ ਇਕ ਗੈਂਗ ਵਲੋਂ ਫਿਲਮਾਂ 'ਚ ਕੰਮ ਕਰਨ ਦੇ ਬਹਾਨੇ ਲਿਜਾ ਕੇ ਅੱਗੇ ਵੇਚ ਦਿੱਤਾ ਗਿਆ ਹੈ। ਬਲਵਿੰਦਰ ਕੁੰਭੜਾ ਨੇ ਦੱਸਿਆ ਕਿ ਇਸ ਦਾ ਖ਼ੁਲਾਸਾ ਉਦੋਂ ਹੋਇਆ, ਜਦੋਂ ਲਾਪਤਾ ਹੋਈ ਕੁੜੀ ਦੀ ਇਕ ਸਹੇਲੀ ਡੇਢ ਲੱਖ ਰੁਪਏ ਦੇ ਕੇ ਵਾਪਸ ਮੋਹਾਲੀ ਪਹੁੰਚੀ ਅਤੇ ਉਕਤ ਕੁੜੀ ਅਤੇ ਲਾਪਤਾ ਕੁੜੀ ਦੀ ਮਾਂ ਵਲੋਂ ਉਨ੍ਹਾਂ ਤੱਕ ਪਹੁੰਚ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਡੀ. ਐੱਸ. ਪੀ. ਸਿਟੀ 2 ਕੋਲ ਵੀ ਉਕਤ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਪਸ ਆਈ ਕੁੜੀ ਦੇ ਪਰਿਵਾਰ ਕੋਲੋਂ ਉਕਤ ਗੈਂਗ ਦੇ ਬੰਦਿਆ ਨੇ ਜਦੋਂ ਡੇਢ ਲੱਖ ਦੀ ਮੰਗ ਕੀਤੀ ਤਾਂ ਕੁੜੀ ਦੇ ਪਿਤਾ ਨੇ ਕਿਹਾ ਕਿ ਉਹ ਗਰੀਬ ਬੰਦਾ ਹੈ ਅਤੇ ਇੰਨੇ ਪੈਸੇ ਨਹੀਂ ਦੇ ਸਕਦਾ ਪਰ ਗੈਂਗ ਦੇ ਲੋਕ ਨਹੀਂ ਮੰਨੇ। ਕੁੜੀ ਦੇ ਪਿਤਾ ਨੇ ਪੈਸੇ ਦਾ ਇੰਤਜ਼ਾਮ ਕਰਨ ਲਈ 2 ਦਿਨ ਦਾ ਸਮਾਂ ਮੰਗਿਆ ਅਤੇ ਪਰਿਵਾਰ ਵਲੋਂ ਆਪਣਾ ਇਕ ਖੇਤ ਅਤੇ ਕੁੱਝ ਗਹਿਣੇ ਗਿਰਵੀ ਰੱਖ ਕੇ ਉਕਤ ਗੈਂਗ ਮੈਂਬਰਾਂ ਦੇ ਖ਼ਾਤੇ 'ਚ ਆਨਲਾਈਨ ਪੈਸੇ ਟਰਾਂਸਫਰ ਕੀਤੇ ਅਤੇ ਕੁੜੀ ਨੂੰ ਪਹਿਲਾਂ ਪੁਲਸ ਥਾਣੇ ਅਤੇ ਮਗਰੋਂ ਕੁੰਭੜਾ ਪਿੰਡ ਲਿਆਂਦਾ ਗਿਆ। ਵਾਪਸ ਆਈ ਕੁੜੀ ਨੇ ਦੱਸਿਆ ਕਿ ਜਦੋਂ ਉਸ ਨੂੰ ਲਿਆਂਦਾ ਗਿਆ ਤਾਂ ਉਕਤ ਜਗਾ 'ਤੇ ਹੋਰ ਵੀ ਕਈ ਕੁੜੀਆਂ ਮੌਜੂਦ ਸਨ, ਜਿਨ੍ਹਾਂ ਦੀ ਖਰੀਦੋ-ਫਰੋਖਤ ਹੋਈ ਜਾਪ ਰਹੀ ਸੀ।

ਉਕਤ ਕੁੜੀ ਨੇ ਅੱਗੇ ਖ਼ੁਲਾਸਾ ਕੀਤਾ ਕਿ ਲਾਪਤਾ ਕੁੜੀ ਨੇ ਕਿਸੇ ਦੇ ਮੋਬਾਇਲ ਫੋਨ ਰਾਹੀਂ ਆਪਣੀ ਲੋਕੇਸ਼ਨ ਵੀ ਭੇਜੀ ਹੈ, ਜਿਸ ਬਾਰੇ ਪੁਲਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜੀ ਔਰਤ ਉਕਤ ਕੁੜੀਆਂ ਨੂੰ ਝਾਂਸੇ 'ਚ ਲੈ ਕੇ ਆਪਣੇ ਨਾਲ ਲੈ ਗਈ ਸੀ, ਉਹ ਡਰ ਦੇ ਮਾਰੇ ਵਿਦੇਸ਼ ਭੱਜ ਗਈ ਹੈ, ਜਦੋਂ ਕਿ ਬਾਕੀ ਗੈਂਗ ਮੈਂਬਰ ਇੱਥੇ ਹੀ ਮੌਜੂਦ ਹਨ। ਬਲਵਿੰਦਰ ਕੁੰਭੜਾ ਮੁਤਾਬਕ ਇਹ ਇਕ ਮਨੁੱਖੀ ਤਸਕਰੀ ਦਾ ਮਾਮਲਾ ਹੈ। ਕੁੱਝ ਦਿਨ ਪਹਿਲਾਂ ਲੁਧਿਆਣਾ ਤੋਂ ਵੀ ਕਈ ਕੁੜੀਆਂ ਗਾਇਬ ਹੋਈਆਂ ਸਨ। ਉਨ੍ਹਾਂ ਪੰਜਾਬ ਸਰਕਾਰ ਅਤੇ ਡੀ. ਜੀ. ਪੀ ਪੰਜਾਬ ਕੋਲੋਂ ਮੰਗ ਕੀਤੀ ਹੈ ਕਿ ਇਸ ਮਨੁੱਖੀ ਤਸਕਰੀ ਦਾ ਪਰਦਾਫਾਸ਼ ਕੀਤਾ ਜਾਵੇ ਅਤੇ ਰਾਜਸਥਾਨ 'ਚ ਅਗਵਾ ਕਰਕੇ ਰੱਖੀ ਕੁੜੀ ਨੂੰ ਜਲਦ ਛੁਡਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਪੁਲਸ ਥਾਣਾ ਫੇਜ਼-8 ਵਿਖੇ ਇਕ ਪਰਚਾ ਦਰਜ ਕੀਤਾ ਗਿਆ ਹੈ ਪਰ ਉਸ 'ਚ ਹੋਰ ਵੀ ਕਈ ਤਰ੍ਹਾਂ ਦੀਆਂ ਧਾਰਾਵਾਂ ਜੋੜਨੀਆਂ ਬਾਕੀ ਹਨ, ਜਿਸ ਬਾਰੇ ਉਨ੍ਹਾਂ ਮੋਹਾਲੀ ਪੁਲਸ ਪ੍ਰਸਾਸ਼ਨ ਨੂੰ ਮਿਲ ਕੇ ਮੰਗ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ