Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਂਨਸ਼ਨ 12 ਅਗਸਤ ਨੂੰ

28 ਜੁਲਾਈ, 2025 05:29 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਂਨਸ਼ਨਾਂ ਕਰਨ ਦੇ ਸੱਦੇ 'ਤੇ ਸਾਥੀ ਕੁਲਵਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ  ਹਰਪਾਲ ਸਿੰਘ ਜਗਤਪੁਰ, ਨਿਰੰਜਨ ਦਾਸ ਮੇਹਲੀ, ਕੁਲਦੀਪ ਸਿੰਘ ਦੌੜਕਾ, ਕਮਲਜੀਤ ਸਨਾਵਾ, ਹਰੀ ਬਿਲਾਸ, ਜਸਵਿੰਦਰ ਸਿੰਘ ਭੰਗਲ, ਗੁਰਦਿਆਲ ਸਿੰਘ, ਜਸਵਿੰਦਰ ਰਾਹੋਂ, ਗੁਰਿੰਦਰ ਲਾਲ, ਬਲਜਿੰਦਰ ਸਿੰਘ, ਹਰਮੇਸ਼ ਕੁਮਾਰ ਆਦਿ ਹਾਜ਼ਰ ਸਨ। ਦੇਸ਼ ਅੰਦਰ ਤਿੱਖੇ ਹੋ ਰਹੇ ਫਾਸ਼ੀਵਾਦੀ ਹਮਲਿਆਂ ਦਾ ਜਨਤਕ ਲਾਮਬੰਦੀ ਰਾਹੀਂ ਟਾਕਰਾ ਕਰਨ ਲਈ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕਨਵੈਂਨਸ਼ਨ 12 ਅਗਸਤ ਨੂੰ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ, ਨਵਾਂ ਸ਼ਹਿਰ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ।

ਆਗੂਆਂ ਨੇ ਦੱਸਿਆ ਕਿ ਦੇਸ਼ ਪੱਧਰ ਤੇ ਆਰ ਐਸ ਐਸ ਵੱਲੋਂ ਹਿੰਦੂ ਰਾਜ ਬਣਾਉਣ ਲਈ ਭਾਜਪਾ ਰਾਹੀਂ ਲਿਆਂਦੀਆਂ ਜਾ ਰਹੀਆਂ ਫਿਰਕੂ ਫਾਸ਼ੀ ਨੀਤੀਆਂ ਦੇਸ਼ ਵਿੱਚ ਧਾਰਮਿਕ ਘੱਟ ਗਿਣਤੀਆਂ,ਦਲਿਤਾਂ, ਔਰਤਾਂ ਅਤੇ ਹਰ ਵਿਰੋਧੀ ਆਵਾਜ ਲਈ ਇੱਕ ਚੁਣੌਤੀ ਬਣ ਚੁੱਕੀਆਂ ਹਨ। ਦੇਸ਼ ਦਾ ਮਾੜਾ ਮੋਟਾ ਬਚਿਆ ਫੈਡਰਲ ਢਾਂਚਾ ਤਬਾਹ ਕਰਕੇ ਸਮੂਹ ਰਾਜਸੀ ਤੇ ਸੰਵਿਧਾਨਿਕ ਸ਼ਕਤੀਆਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਦੇਸ਼ ਭਰ ਵਿੱਚ ਕਾਲੇ ਜਾਬਰ ਕਾਨੂੰਨ ਲਾਗੂ ਕਰਕੇ ਹਰ ਵਿਰੋਧੀ ਆਵਾਜ਼ ਦਾ ਗਲਾ ਘੁਟਿਆ ਜਾ ਰਿਹਾ ਹੈ। ਬਿਹਾਰ ਵਿੱਚ ਵੋਟਾਂ ਦਾ ਸਰਵੇਖਣ ਕਰਨ ਦੇ ਨਾਂ 'ਤੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕੀਤਾ ਜਾ ਰਿਹਾ ਹੈ। ਜੋ ਕਿ ਆਉਂਦੇ ਸਮੇਂ ਵਿੱਚ ਸਾਰੇ ਦੇਸ਼ ਚ ਲਾਗੂ ਕਰਕੇ ਜਮਹੂਰੀਅਤ ਖਤਮ ਕਰਦਿਆਂ ਤਾਨਾਸ਼ਾਹੀ ਸਥਾਪਤ ਕੀਤੀ ਜਾਵੇਗੀ। ਤਾਜ਼ਾ ਘਟਨਾ 'ਚ ਦਿੱਲੀ ਵਿੱਚ ਸ਼ਹੀਦ ਭਗਤ ਸਿੰਘ ਛਾਤਰ ਮੋਰਚਾ ਦੇ ਕਾਰਕੁਨਾਂ ਨੂੰ ਅਗਵਾ ਕਰਕੇ ਅੰਨ੍ਹਾ ਤਸ਼ੱਦਦ ਢਾਹਿਆ ਗਿਆ ਹੈ। ਕਗਾਰ ਉਪਰੇਸ਼ਨ ਦੇ ਨਾਂ 'ਤੇ ਝਾਰਖੰਡ ਅਤੇ ਛੱਤੀਸਗੜ੍ਹ ਦੇ ਜੰਗਲਾਂ ਨੂੰ ਦੂਜੀ ਗਾਜਾ ਪੱਟੀ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਮੋਦੀ ਦੇ ਪੈਰਾਂ 'ਚ ਪੈਰ ਧਰਦਿਆਂ ਪੰਜਾਬ ਨੂੰ ਪੁਲਿਸ ਰਾਜ ਬਣਾ ਦਿੱਤਾ ਹੈ। ਦੇਸ਼ ਵਿੱਚ ਜਿੱਥੇ ਇੱਕ ਪਾਸੇ ਦੇਸ਼ ਨੂੰ ਅਮਰੀਕਾ ਦਾ ਗੁਲਾਮ ਬਣਾਇਆ ਜਾ ਰਿਹਾ ਹੈ, ਉੱਥੇ ਸੂਬੇ ਵਿੱਚ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨੀ ਦੇ ਨਾਲ ਨਾਲ ਕਿਰਤੀ ਵਰਗ ਨੂੰ ਉਜਾੜਿਆ ਜਾ ਰਿਹਾ ਹੈ। ਮਨੂਵਾਦੀ ਫਾਸ਼ੀ ਹਕੂਮਤ ਦੇ ਇਹਨਾਂ ਹੱਲਿਆਂ ਦਾ ਟਾਕਰਾ ਲੋਕ ਸ਼ਕਤੀ ਨਾਲ ਕਰਨ ਲਈ ਆਉਂਦੇ ਸਮੇਂ 'ਚ ਜ਼ੋਰਦਾਰ ਅੰਦੋਲਨ ਚਲਾਉਣ ਹਿੱਤ ਸਮੂਹ ਅਗਾਂਹ ਵਧੂ ਲੋਕਾਂ ਨੂੰ ਕਨਵੈਂਨਸ਼ਨ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ