Monday, July 06, 2026
BREAKING
ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ 8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ  ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਪੰਜਾਬ

ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

06 ਜੁਲਾਈ, 2026 06:34 PM

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਅੰਦਰੂਨੀ ਖਿੱਚਤਾਣ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਮੋਰਿੰਡਾ 'ਚ ਹੋਈ ਬੈਠਕ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਚੰਡੀਗੜ੍ਹ 'ਚ ਹੋ ਰਹੀ ਮੀਟਿੰਗ ਨੂੰ ਲੈ ਕੇ ਵੀ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਵੱਡਾ ਬਿਆਨ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੂੰ ਭੂਪੇਸ਼ ਬਘੇਲ ਦੀ ਮੀਟਿੰਗ ਲਈ ਕੋਈ ਸੱਦਾ ਨਹੀਂ ਮਿਲਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਸੱਦਾ ਹੀ ਨਹੀਂ ਆਇਆ ਤਾਂ ਮੀਟਿੰਗ 'ਚ ਜਾਣ ਦਾ ਕੋਈ ਸਵਾਲ ਹੀ ਨਹੀਂ ਬਣਦਾ। ਆਸ਼ੂ ਨੇ ਕਿਹਾ ਕਿ ਉਹ ਇਸ ਬੈਠਕ 'ਚ ਸ਼ਾਮਲ ਨਹੀਂ ਹੋਣਗੇ।

ਜ਼ਿਕਰਯੋਗ ਹੈ ਕਿ 3 ਜੁਲਾਈ ਨੂੰ ਮੋਰਿੰਡਾ ਵਿਖੇ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਇੱਕ ਅਹਿਮ ਬੈਠਕ ਹੋਈ ਸੀ। ਇਸ 'ਚ ਕਈ ਮੌਜੂਦਾ ਅਤੇ ਸਾਬਕਾ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸੀਨੀਅਰ ਆਗੂਆਂ ਨੇ ਹਿੱਸਾ ਲਿਆ ਸੀ। ਬੈਠਕ ਦੌਰਾਨ ਪਾਰਟੀ ਹਾਈਕਮਾਨ ਦੇ ਕੁੱਝ ਫ਼ੈਸਲਿਆਂ 'ਤੇ ਨਾਰਾਜ਼ਗੀ ਵੀ ਸਾਹਮਣੇ ਆਈ ਸੀ ਅਤੇ ਉਨ੍ਹਾਂ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਸੀ।

ਹੁਣ ਮੋਰਿੰਡਾ ਬੈਠਕ ਤੋਂ ਬਾਅਦ ਚੰਡੀਗੜ੍ਹ 'ਚ ਹੋ ਰਹੀ ਮੀਟਿੰਗ ਨੂੰ ਉਸੇ ਕੜੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿੱਥੇ ਅਗਲੀ ਸਿਆਸੀ ਰਣਨੀਤੀ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਆਸ਼ੂ ਵੱਲੋਂ ਮੀਟਿੰਗ 'ਚ ਨਾ ਜਾਣ ਦੇ ਐਲਾਨ ਨੇ ਇਹ ਸੰਕੇਤ ਦਿੱਤੇ ਹਨ ਕਿ ਪੰਜਾਬ ਕਾਂਗਰਸ ਦੇ ਅੰਦਰ ਮਤਭੇਦ ਅਜੇ ਵੀ ਬਰਕਰਾਰ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹਨ ਕਿ ਕੀ ਪਾਰਟੀ ਹਾਈਕਮਾਨ ਇਨ੍ਹਾਂ ਮਤਭੇਦਾਂ ਨੂੰ ਦੂਰ ਕਰਨ 'ਚ ਕਾਮਯਾਬ ਹੁੰਦੀ ਹੈ ਜਾਂ ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹੋਰ ਡੂੰਘਾ ਹੁੰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ 

ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ 

ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ