Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬਜ਼ੁਰਗ ਬੋਝ ਨਹੀਂ, ਸੱਭਿਆਚਾਰ, ਪ੍ਰੰਪਰਾ ਅਤੇ ਸਾਡੀਆਂ ਕਦਰਾਂ-ਕੀਮਤਾਂ ਦੇ ਰਖਵਾਲੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

03 ਅਕਤੂਬਰ, 2025 04:40 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਸੰਦਰਭ ਵਿੱਚ ਜਾਗਰੂਕ ਪ੍ਰੋਗਰਾਮ ਕਰਵਾਇਆ ਗਿਆ। ਇਹ ਦਿਵਸ "ਲੋਕਲ ਅਤੇ ਵਿਸ਼ਵਵਿਆਪੀ ਕਾਰਵਾਈ ਨੂੰ ਅੱਗੇ ਵਧਾ ਰਹੇ ਬਜ਼ੁਰਗ: ਸਾਡੀਆਂ ਇੱਛਾਵਾਂ, ਸਾਡੀ ਤੰਦਰੁਸਤੀ, ਸਾਡੇ ਅਧਿਕਾਰ' ਥੀਮ ਤਹਿਤ ਮਨਾਇਆ ਗਿਆ।
 
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਮਰ ਦੇ ਇਸ ਪੜਾਅ ਵਿਚ ਬਜ਼ੁਰਗਾਂ ਨੂੰ ਆਪਣਿਆਂ ਦੇ ਪਿਆਰ, ਸਨਮਾਨ ਅਤੇ ਦੇਖਭਾਲ ਦੀ ਜ਼ਰੂਰਤ ਹੁੰਦੀ ਹੈ, ਇਸ ਲਈ ਇਸ ਨੂੰ ਅਣਗੌਲਿਆਂ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਇਕ ਦਿਨ ਹਰ ਕਿਸੇ ਨੇ ਬਿਰਧ ਅਵਸਥਾ ਵਿਚੋਂ ਲੰਘਣਾ ਹੈ, ਇਸ ਲਈ ਸਮਾਜ ਵਿਚ ਅਜਿਹੀਆਂ ਪਿਰਤਾਂ ਕਾਇਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਨਾਲ ਹਰ ਵਿਅਕਤੀ ਨੂੰ ਆਪਣੀ ਬਿਰਧ ਅਵਸਥਾ ਦੌਰਾਨ ਸਮਾਜ ਵਿਚ ਬਣਦਾ ਸਤਿਕਾਰ ਮਿਲੇ।
 
ਡਾ. ਸਿੰਘ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ, ਕਿਉਂਕਿ ਉਨ੍ਹਾਂ ਦੀ ਜ਼ਿੰਦਗੀ ਦੇ ਤਜ਼ਰਬੇ ਅਪਣਾ ਕੇ ਹੀ ਸਾਡੀ ਅਗਲੀ ਪੀੜ੍ਹੀ ਅੱਗੇ ਵਧਦੀ ਹੈ। ਬਜ਼ੁਰਗ ਬੋਝ ਨਹੀਂ ਹਨ, ਸਗੋਂ ਸੱਭਿਆਚਾਰ, ਪਰੰਪਰਾ ਅਤੇ ਸਾਡੀਆਂ ਕਦਰਾਂ-ਕੀਮਤਾਂ ਦੇ ਰਖਵਾਲੇ ਹਨ। ਡਾ ਸਿੰਘ ਨੇ ਕਿਹਾ ਕਿ ਸਮਾਜ ਵਿਚ ਬਜ਼ੁਰਗਾਂ ਦਾ ਪੂਰਾ ਮਾਣ ਸਤਿਕਾਰ ਹੀ ਸਾਨੂੰ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਦਰਜਾ ਪ੍ਰਦਾਨ ਕਰਦਾ ਹੈ। ਸਾਨੂੰ ਬਜ਼ੁਰਗਾਂ ਦੀ ਸੇਵਾ ਕਰਕੇ ਆਪਣੇ ਖੁਦ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਬਜ਼ੁਰਗਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਜੇਕਰ ਕੋਈ ਬਜ਼ੁਰਗ ਵਿਅਕਤੀ ਇਲਾਜ ਲਈ ਹਸਪਤਾਲ ਜਾਂਦਾ ਹੈ ਤਾਂ ਡਾਕਟਰਾਂ ਵੱਲੋਂ ਪਹਿਲ ਦੇ ਆਧਾਰ ਉੱਤੇ ਉਸ ਦਾ ਇਲਾਜ ਕੀਤਾ ਜਾਂਦਾ ਹੈ।
 
ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ, ਸੀ.ਐੱਚ.ਸੀ. ਤੇ ਪੀ.ਐੱਚ.ਸੀ. ਲੈਵਲ 'ਤੇ ਮਿਤੀ 1 ਅਕਤੂਬਰ ਤੋਂ 31 ਅਕਤੂਬਰ, 2025 ਤੱਕ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੱਦੇਨਜ਼ਰ ਮੈਡੀਕਲ ਚੈੱਕਅੱਪ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਬਿਰਧਾਂ ਨੂੰ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ। 
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰਣਡਾ. ਹਰੀਸ਼ ਕਿਰਪਾਲ ਨੇ ਅੱਗੇ ਦੱਸਿਆ ਕਿ 1 ਅਕਤੂਬਰ ਤੋਂ 31 ਅਕਤੂਬਰ, 2025 ਤੱਕ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਬਜ਼ੁਰਗਾਂ ਦਾ ਵਿਸ਼ੇਸ਼ ਸਿਹਤ ਚੈੱਕਅੱਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਬਜ਼ੁਰਗਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬਿਮਾਰੀਆਂ ਦਾ ਚੈੱਕਅੱਪ ਕਰਕੇ ਮੁਫ਼ਤ ਇਲਾਜ ਕੀਤਾ ਜਾਵੇਗਾ। 
 
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਬਜ਼ੁਰਗਾਂ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ, ਸਮੇਂ-ਸਮੇਂ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਚੈੱਕ ਕਰਵਾਉਣਾ ਚਾਹੀਦਾ ਹੈ। ਨਮਕ, ਚੀਨੀ ਅਤੇ ਤਲੀਆਂ ਮਸਾਲੇ ਦਾਰ ਖਾਣ ਵਾਲੇ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਡਾਕਟਰਾਂ ਦੀ ਸਲਾਹ ਅਨੁਸਾਰ ਦਵਾਈਆਂ ਦਾ ਸੇਵਨ ਕਰਨਾ ਚਾਹੀਦਾ ਹੈ। ਮੌਸਮ ਅਨੁਸਾਰ ਫ਼ਲ ਸਬਜ਼ੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਰੋਜ਼ਾਨਾ ਸੈਰ ਕਰਨੀ ਚਾਹੀਦੀ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਰਣਜੀਤ ਕੌਰ, ਤਰਸੇਮ ਲਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਜੋਗਿੰਦਰ ਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.