Friday, April 17, 2026
BREAKING
'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਪੰਜਾਬ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

17 ਅਪ੍ਰੈਲ, 2026 02:12 PM

ਭਵਾਨੀਗੜ੍ਹ : ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਪਿੰਡ ਰੌਸ਼ਨਵਾਲਾ ਨੇੜੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਅਣਅਧਿਕਾਰਤ ਕੱਟ ਨੂੰ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਪੀ.ਆਰ.ਟੀ.ਸੀ ਦੀ ਬੱਸ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੇ ਘਟਨਾ ਸਥਾਨ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਵਾਲੀ ਥਾਂ 'ਤੇ ਮੌਜੂਦ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੇ ਏ.ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਪਤਾ ਲੱਗਦੇ ਹੀ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਏ.ਐਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਘੁਮੰਡ ਸਿੰਘ ਵਾਲਾ ਦੇ ਰੂਪ 'ਚ ਹੋਈ ਹੈ ਜੋ ਪਿੰਡ ਰੋਸ਼ਨਵਾਲਾ ਨੇੜੇ ਹਾਈਵੇ 'ਤੇ ਸ਼ੋਰਟ ਕੱਟ ਵੱਜੋਂ ਡਿਵਾਈਡਰ ਨੂੰ ਤੋੜ ਕੇ ਬਣਾਏ ਗਏ ਕੱਟ ਤੋਂ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਇਸ ਦੌਰਾਨ ਸੰਗਰੂਰ ਤੋਂ ਪਟਿਆਲੇ ਵੱਲ ਜਾਂਦੀ ਪੀਆਰਟੀਸੀ ਦੀ ਬੱਸ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਬੱਸ ਦੀ ਚਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਗੁਰਮੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਧਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਾਈਵੇ 'ਤੇ ਆਮ ਲੋਕਾਂ ਵੱਲੋਂ ਡਿਵਾਈਡਰ ਨੂੰ ਤੋੜ ਕੇ ਬਣਾਇਆ ਗਿਆ ਇਹ ਸਿਰਫ ਇਕ ਹੀ ਕੱਟ ਨਹੀਂ ਹੈ ਬਲਕਿ ਥਾਂ-ਥਾਂ 'ਤੇ ਬਣੇ ਅਣਗਿਣਤ ਅਣਅਧਿਕਾਰਤ ਕੱਟ ਪਹਿਲਾਂ ਵੀ ਕਈ ਹਾਦਸਿਆਂ ਦਾ ਕਾਰਨ ਬਣ ਚੁੱਕੇ ਹਨ ਪਰੰਤੂ ਪ੍ਰਸ਼ਾਸਨ ਵੱਲੋਂ ਅਜਿਹੇ ਨਜਾਇਜ਼ ਕੱਟਾਂ ਨੂੰ ਬੰਦ ਕਰਨ ਲਈ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ। ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਖਤਰਨਾਕ ਕੱਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਹੋਰ ਨੂੰ ਆਪਣੀ ਜਾਨ ਨਾ ਗਵਾਉਣੀ ਪਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ ਸੂਬੇ ਦਾ ਕਿੰਨਾ ਕੋਟਾ, ਜਾਣੋ 815 ਸੀਟਾਂ ਦੀ ਕਿਵੇਂ ਹੋਵੇਗੀ ਵੰਡ

ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ ਸੂਬੇ ਦਾ ਕਿੰਨਾ ਕੋਟਾ, ਜਾਣੋ 815 ਸੀਟਾਂ ਦੀ ਕਿਵੇਂ ਹੋਵੇਗੀ ਵੰਡ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ