Thursday, June 11, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ ਪੱਛਮੀ ਏਸ਼ੀਆ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, IT ਸਟਾਕਾਂ 'ਚ ਭਾਰੀ ਗਿਰਾਵਟ 13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ

ਪੰਜਾਬ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

11 ਜੂਨ, 2026 07:30 PM

ਚੰਡੀਗੜ੍ਹ : ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ 'ਤੇ ਛਾਪਾ ਮਾਰਿਆ ਗਿਆ ਸੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਨਹੀਂ ਸਨ। ਕੰਪਨੀ ਕੋਲ ਖਾਦ ਲਾਇਸੰਸ ਵੀ ਨਹੀਂ ਸੀ ਅਤੇ ਉਹ ਕੀਟਨਾਸ਼ਕਾਂ ਦੇ ਕਾਰੋਬਾਰ ਲਈ ਜਾਰੀ ਲਾਇਸੰਸ ਉੱਤੇ ਗ਼ੈਰਕਾਨੂੰਨੀ ਢੰਗ ਨਾਲ ਖਾਦਾਂ ਵੇਚ ਰਹੀ ਸੀ ਜੋ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਦੀ ਧਾਰਾ 7 ਅਤੇ 8 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 3 ਤੇ 7 ਦੀ ਉਲੰਘਣਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਸੈਂਕੜੇ ਏਕੜ ਫਸਲ ਨੂੰ ਖਰਾਬ ਕਰ ਸਕਦੀਆਂ ਸਨ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਪਹੁੰਚਾ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੰਪਨੀ ਜਾਂ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿੱਚ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸਾਰੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓਜ਼) ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਫਰਟੀਲਾਈਜ਼ਰ ਕੰਟਰੋਲ ਆਰਡਰ ਦੀ ਉਲੰਘਣਾ ਕਰਨਾ ਸਾਡੇ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਸਿਰਫ਼ ਲਾਇਸੰਸਸ਼ੁਦਾ ਡੀਲਰਾਂ ਤੋਂ ਪ੍ਰਮਾਣਿਤ ਖਾਦ ਅਤੇ ਬੀਜ ਖਰੀਦਣ ਅਤੇ ਸ਼ੱਕੀ ਵਸਤਾਂ ਸਬੰਧੀ ਰਿਪੋਰਟ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਕੋਲ ਕਰਨ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ

ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ

ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ

ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ

ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ

ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ

ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ