Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ "ਜੈ ਬਦਰੀ ਵਿਸ਼ਾਲ" ਦੇ ਜੈਕਾਰੇ

23 ਅਪ੍ਰੈਲ, 2026 04:32 PM

ਦੇਹਰਾਦੂਨ : ਉਤਰਾਖੰਡ ਦੇ ਉੱਚ ਗੜ੍ਹਵਾਲ ਹਿਮਾਲਿਆ ਖੇਤਰ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਬਦਰੀਨਾਥ ਮੰਦਰ ਦੇ ਕਿਵਾੜ ਛੇ ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ ਵੀਰਵਾਰ ਨੂੰ ਸ਼ਰਧਾਲੂਆਂ ਲਈ ਦੁਬਾਰਾ ਖੋਲ੍ਹ ਦਿੱਤੇ ਗਏ। ਪਹਿਲਾਂ ਤੋਂ ਨਿਰਧਾਰਤ ਸ਼ੁਭ ਸਮੇਂ ਅਨੁਸਾਰ, ਚਮੋਲੀ ਜ਼ਿਲ੍ਹੇ ਵਿੱਚ ਸਥਿਤ ਮੰਦਰ ਦੇ ਦਰਵਾਜ਼ੇ ਸਵੇਰੇ 6:15 ਵਜੇ ਵੈਦਿਕ ਮੰਤਰਾਂ ਦੇ ਜਾਪ ਦੌਰਾਨ ਰਸਮੀ ਪੂਜਾ ਨਾਲ ਖੋਲ੍ਹੇ ਗਏ। ਇਸ ਦੌਰਾਨ ਮੰਦਰ ਕੰਪਲੈਕਸ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਹਜ਼ਾਰਾਂ ਸ਼ਰਧਾਲੂ ਮੌਜੂਦ ਸਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਮਹਿੰਦਰ ਭੱਟ ਵੀ ਮੰਦਰ ਦੇ ਉਦਘਾਟਨ ਸਮੇਂ ਮੌਜੂਦ ਸਨ।


ਦਰਵਾਜ਼ੇ ਖੁੱਲ੍ਹਣ ਦੇ ਸਮੇਂ ਪੂਰਾ ਮਾਹੌਲ ਸ਼ਰਧਾ ਨਾਲ ਭਰ ਗਿਆ। ਢੋਲ-ਨਗਾੜੇ ਅਤੇ ਫੌਜੀ ਬੈਂਡਾਂ ਦੀਆਂ ਸੁਰੀਲੀਆਂ ਧੁਨਾਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਮੌਜੂਦ ਸ਼ਰਧਾਲੂਆਂ ਵੱਲੋਂ "ਜੈ ਬਦਰੀ ਵਿਸ਼ਾਲ" ਦੇ ਜੈਕਾਰੇ ਲਗਾਏ ਗਏ। ਇਸ ਮੌਕੇ ਮੰਦਰ ਨੂੰ ਰੰਗ-ਬਿਰੰਗੇ ਅਤੇ ਖੁਸ਼ਬੂਦਾਰ ਫੁੱਲਾਂ ਨਾਲ ਸਜਾਇਆ ਗਿਆ ਸੀ, ਜਿਸ ਨਾਲ ਨਰ ਅਤੇ ਨਾਰਾਇਣ ਪਹਾੜਾਂ ਦੇ ਵਿਚਕਾਰ ਸਥਿਤ ਮੰਦਰ ਦੀ ਸੁੰਦਰਤਾ ਵਿੱਚ ਵਾਧਾ ਹੋਇਆ। ਮਾਨਤਾਵਾਂ ਅਨੁਸਾਰ, ਸ਼ਰਧਾਲੂ ਸਾਲ ਦੇ ਛੇ ਮਹੀਨੇ (ਗਰਮੀਆਂ ਵਿੱਚ) ਭਗਵਾਨ ਵਿਸ਼ਨੂੰ ਦੀ ਪੂਜਾ ਕਰਦੇ ਹਨ, ਜਦੋਂ ਕਿ ਬਾਕੀ ਛੇ ਮਹੀਨੇ (ਸਰਦੀਆਂ ਵਿੱਚ) ਦੇਵਤੇ ਖੁਦ ਭਗਵਾਨ ਵਿਸ਼ਨੂੰ ਦੀ ਪੂਜਾ ਕਰਦੇ ਹਨ, ਜਿਸ ਵਿੱਚ ਦੇਵਰਿਸ਼ੀ ਨਾਰਦ ਮੁੱਖ ਪੁਜਾਰੀ ਹੁੰਦੇ ਹਨ। ਬਦਰੀਨਾਥ ਧਾਮ ਦੇ ਦਰਵਾਜ਼ੇ ਖੁੱਲ੍ਹਣ ਨਾਲ ਇਸ ਸਾਲ ਦੀ ਚਾਰ ਧਾਮ ਯਾਤਰਾ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਉੱਤਰਾਖੰਡ ਦੇ ਚਾਰ ਧਾਮ ਵਿੱਚ ਸ਼ਾਮਲ ਤਿੰਨ ਹੋਰ ਧਾਮ - ਗੰਗੋਤਰੀ, ਯਮੁਨੋਤਰੀ ਅਤੇ ਕੇਦਾਰਨਾਥ ਦੇ ਦਰਵਾਜ਼ੇ ਪਹਿਲਾਂ ਹੀ ਖੋਲ੍ਹ ਦਿੱਤੇ ਗਏ ਹਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'