Saturday, April 25, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਬਦਲਾਅ ਵਾਲੀ ਮਾਨ ਸਰਕਾਰ ਦਾ ਅਨੋਖਾ ਬਦਲਾਅ-ਜਗਦੀਸ ਰਾਏ

26 ਸਤੰਬਰ, 2025 10:03 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਬੀਤੀ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੋਰਾਨ 15-20 ਸਾਲਾਂ ਤੋਂ ਕੰਮ ਕਰ ਰਹੇ 1007 ਦਫਤਰੀ ਕਰਮਚਾਰੀਆ ਨੂੰ ਕੈਬਿਨਟ ਵੱਲੋਂ ਸਿੱਖਿਆ ਵਿਭਾਗ ਅਧੀਨ ਲੈ ਕੇ ਪੱਕਾ ਕਰਨ ਦਾ ਫੈਸਲਾ ਲਿਆ ਹੈ ਜਿਸ ਦੋਰਾਨ ਸਰਕਾਰ ਵੱਲੋਂ ਇਕ ਵੱਡਾ ਬਦਲਾਅ ਕਰਕੇ ਮੁਲਾਜ਼ਮਾਂ ਦੀ ਤਨਖਾਹ ਤੇ ਵੱਡੀ ਕਟੋਤੀ ਕਰਨ ਦੀ ਤਿਆਰੀ ਕਰ ਲਈ ਹੈ ਜਿਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ। ਜ਼ਾਰੀ ਨੋਟੀਫਿਕੇਸ਼ਨ ਅਨੁਸਾਰ ਇਕ ਤਾਂ ਮੁਲਾਜ਼ਮਾਂ ਦੀਆ ਮੋਜੂਦਾ ਪੋਸਟਾਂ ਜਿੰਨ੍ਹਾ ਤੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਦੂਜਾ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਵੱਡੀ ਕਟੋਤੀ ਕਰਦੇ ਹੋਏ 50000 ਤੋਂ 19000 ਤਨਖਾਹ ਕਰਨ ਦੀ ਤਿਆਰੀ ਕੀਤੀ ਗਈ ਹੈ,ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਰੋਸ ਹੈ। 15-20 ਸਾਲ ਸਰਕਾਰ ਨੂੰ ਆਪਣੀਆ ਸੇਵਾਵਾਂ ਦੇਣ ਦੇ ਬਾਵਜੂਦ ਹੁਣ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਵਿਚ ਵੱਡੀ ਕਟੋਤੀ ਕਰ ਰਹੀ ਹੈ ਜਿਸ ਨਾਲ 1007 ਪਰਿਵਾਰਾਂ ਦੇ ਘਰ ਦੇ ਚੁਲੇ ਠੰਡੇ ਪੈ ਜਾਣਗੇ ਘਰ ਦਾ ਗੁਜ਼ਾਰਾ ਅਤੇ ਬੱਚਿਆ ਦੀ ਪੜ੍ਹਾਈ ਬਹੁਤ ਮੁਸ਼ਕਿਲ ਹੋ ਜਾਵੇਗੀ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਆਗੂ ਜਗਦੀਸ਼ ਰਾਏ ਨੇ ਕਿਹਾ ਕਿ ਦਫਤਰੀ ਕਰਮਚਾਰੀ ਸਾਲ 2005 ਤੋਂ ਲਗਾਤਾਰ ਸਿੱਖਿਆ ਵਿਭਾਗ ਵਿਚ ਬੜੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਪਰ ਸਮੇਂ ਸਮੇਂ ਦੀਆ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਹੀ ਕੀਤਾ।ਦਫਤਰੀ ਮੁਲਾਜ਼ਮ ਅਧਿਆਪਕਾਂ ਦੀ ਤਰਜ਼ ਤੇ 01.04.2018 ਤੋਂ  ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਅਤੇ ਇਸ ਲਈ ਦਫਤਰੀ ਕਰਮਚਾਰੀਆ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਹੋਇਆ ਹੈ।

ਆਗੂਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 16.12.2019 ਦੀ ਵਿੱਤ ਵਿਭਾਗ ਦੀ ਪ੍ਰਵਾਨਗੀ ਅਨੁਸਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਕੀਤਾ ਹੈ ਪਰ ਨੋਟੀਫਿਕੇਸ਼ਨ ਵਿਚ ਰੈਗੂਲਰ ਹੁਣ ਤੋਂ ਸੱਤਵੇਂ ਤਨਖਾਹ ਕਮਿਸ਼ਨ ਤੇ ਕਰਨ ਦੀ ਗੱਲ ਕਹੀ ਗਈ ਹੈ ਜਦਕਿ 1007 ਮੁਲਾਜ਼ਮ ਪਹਿਲਾ ਤੋਂ ਪੰਜਾਬ ਦੇ ਪੰਜਵੇ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਲੈ ਰਹੇ ਹਨ। ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਨੂੰ 01.04.2018 ਤੋਂ ਰੈਗੂਲਰ ਕਰਨ ਤੇ ਸਰਕਾਰ ਤੇ ਕੋਈ ਵਿੱਤੀ ਬੋਝ ਨਹੀ ਪੈਣਾ ਹੈ ਕਿਉਕਿ ਮੁਲਾਜ਼ਮਾਂ ਦੀ ਤਨਖਾਹ ਭਾਰਤ ਸਰਕਾਰ ਤੋਂ ਪ੍ਰਾਪਤ ਹੋ ਰਹੀ ਹੈ ਜਦਕਿ ਸੱਤਵੇਂ ਤਨਖਾਹ ਸਕੇਲ ਤੇ ਰੈਗੂਲਰ ਕਰਨ ਨਾਲ ਸਰਕਾਰ ਨੂੰ ਲੱਗਭਗ 23 ਕਰੋੜ ਦੀ ਬੱਚਤ ਹੋਵੇਗੀ ਜਿਸ ਨਾਲ ਸਰਕਾਰ ਮੁਲਾਜ਼ਮਾਂ ਦੀ ਤਨਖਾਹ ਦੇ 23 ਕਰੌੜ ਕੱਟ ਕੇ ਖਜ਼ਾਨਾ ਭਰਨ ਦੀ ਤਿਆਰੀ ਕਰ ਰਹੀ ਹੈ।

ਜਥੇਬੰਦੀ ਦੇ ਆਗੂ ਸ੍ਰੀ ਜਗਦੀਸ਼ ਰਾਏ ਨੇ ਕਿਹਾ ਕਿ ਦਫਤਰੀ ਕਰਮਚਾਰੀ ਲੰਬੇ ਸਮੇਂ 15-20 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ ਇਸ ਲਈ ਦਫਤਰੀ ਮੁਲਾਜ਼ਮਾਂ ਤੇ ਹੁਣ ਪ੍ਰਬੇਸ਼ਨ ਲਾਉਣਾ ਠੀਕ ਨਹੀ ਹੈ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਮਿਡ ਡੇ ਮੀਲ ਤਹਿਤ ਕੰਮ ਕਰ ਰਹੇ 120 ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਜੋ ਕਿ ਸਰਕਾਰ ਦੀ ਸਰਾਸਰ ਧੱਕੇਸ਼ਾਹੀ ਹੈ। ਆਗੂਆ ਨੇ ਕਿਹਾ ਕਿ  ਉਹ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦੇ ਹਨ ਕਿ ਦਫਤਰੀ ਕਰਮਚਾਰੀਆ ਨੂੰ 01.04.2018 ਤੋਂ ਪੂਰੀਆ ਤਨਖਾਹਾਂ ਦੇ ਕੇ ਰੈਗੂਲਰ ਕੀਤਾ ਜਾਵੇ ਅਤੇ ਕੋਈ ਪ੍ਰੋਬੇਸ਼ਨ ਨਾ ਲਗਾਇਆ ਜਾਵੇ ਅਤੇ ਮਿਡ ਡੇ ਮੀਲ ਤਹਿਤ ਕੰਮ ਕਰ ਰਹੇ 120 ਕਰਮਚਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ।

ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਨਾ ਕੀਤਾ ਤਾਂ ਮੁਲਾਜ਼ਮ ਮਜ਼ਬੂਰਨ ਸੜਕਾਂ ਤੇ ਆ ਕੇ ਵਿਭਾਗ ਦਾ ਕੰਮ ਬੰਦ ਕਰਕੇ ਮੁੱਖ ਮੰਤਰੀ ਦੀ ਕੋਠੀ ਅਤੇ ਸਿੱਖਿਆ ਵਿਭਾਗ ਦਾ ਘਿਰਾਓ ਕਰਨ ਨੂੰ ਮਜ਼ਬੂਰ ਹੋਵਗੇ ਜਿਸਦੀ ਪੂਰੀ ਜਿੰਮੇਵਾਰੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ