Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਬਲਟਾਣਾ ਫਰਨੀਚਰ ਮਾਰਕੀਟ ਵਿੱਚ ਅੱਗ ਦਾ ਕਹਿਰ - ਗੋਦਾਮ ਸੜ੍ਹ ਕੇ ਸੁਆਹ, ਲੱਖਾਂ ਦਾ ਨੁਕਸਾਨ

22 ਮਾਰਚ, 2026 07:27 PM

ਬਲਟਾਣਾ ਦੀ ਰੌਣਕਭਰੀ ਫਰਨੀਚਰ ਮਾਰਕੀਟ ਵਿੱਚ ਅੱਜ ਸਵੇਰੇ ਇੱਕ ਭਿਆਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ। ਘਟਨਾ ਉਸ ਵੇਲੇ ਵਾਪਰੀ ਜਦੋਂ ਦੁਕਾਨਦਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਲਈ ਦੁਕਾਨਾਂ ਖੋਲ੍ਹਣ ਦੀ ਤਿਆਰੀ ਕਰ ਰਹੇ ਸਨ। ਅਚਾਨਕ ਇੱਕ ਗੋਦਾਮ ਵਿੱਚ ਅੱਗ ਲੱਗਣ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਪ੍ਰਾਰੰਭਿਕ ਜਾਣਕਾਰੀ ਮੁਤਾਬਕ, ਇਸ ਗੋਦਾਮ ਵਿੱਚ ਸੋਫਿਆਂ ਲਈ ਵਰਤੀ ਜਾਣ ਵਾਲੀ ਫੋਮ ਦਾ ਵੱਡਾ ਸਟਾਕ ਮੌਜੂਦ ਸੀ, ਜੋ ਬਹੁਤ ਜ਼ਿਆਦਾ ਜਲਣਸ਼ੀਲ ਹੁੰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਚਿੰਗਾਰੀ ਨਿਕਲੀ, ਜਿਸ ਨੇ ਫੋਮ ਨੂੰ ਅੱਗ ਲਗਾ ਦਿੱਤੀ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਗੋਦਾਮ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ।

ਸਥਾਨਕ ਲੋਕਾਂ ਨੇ ਤੁਰੰਤ ਮਦਦ ਲਈ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਦੀ ਤੀਬਰਤਾ ਦੇ ਅੱਗੇ ਇਹ ਕੋਸ਼ਿਸ਼ਾਂ ਨਾਕਾਮ ਸਾਬਤ ਹੋਈਆਂ। ਹਾਲਾਤ ਕਾਬੂ ਤੋਂ ਬਾਹਰ ਹੁੰਦੇ ਵੇਖ ਲੋਕ ਆਪਣੇ ਸਮਾਨ ਨੂੰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਦੌੜ ਪਏ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਲਗਭਗ 15 ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਈਆਂ। ਫਾਇਰ ਕਰਮਚਾਰੀਆਂ ਵੱਲੋਂ ਲਗਾਤਾਰ ਅੱਧੇ ਘੰਟੇ ਤੱਕ ਜ਼ੋਰਦਾਰ ਮਸ਼ੱਕਤ ਕਰਨ ਤੋਂ ਬਾਅਦ ਅੱਗ ਨੂੰ ਕਾਬੂ ਕੀਤਾ ਗਿਆ। ਅੱਗ ’ਤੇ ਕਾਬੂ ਪੈਣ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

ਇਸ ਅੱਗ ਕਾਰਨ ਗੋਦਾਮ ਵਿੱਚ ਰੱਖਿਆ ਫਰਨੀਚਰ, ਫੋਮ ਅਤੇ ਹੋਰ ਕੀਮਤੀ ਸਮਾਨ ਪੂਰੀ ਤਰ੍ਹਾਂ ਸੜ ਕੇ ਖ਼ਾਕ ਹੋ ਗਿਆ। ਸ਼ੁਰੂਆਤੀ ਅੰਦਾਜ਼ਿਆਂ ਅਨੁਸਾਰ, ਇਸ ਹਾਦਸੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਹਾਦਸਾ ਫਿਰ ਇੱਕ ਵਾਰ ਮਾਰਕੀਟ ਵਿੱਚ ਮੌਜੂਦ ਫਾਇਰ ਸੇਫਟੀ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਬੇਤਰਤੀਬ ਢੰਗ ਨਾਲ ਬਣੇ ਟੀਨ ਸ਼ੈੱਡ ਗੋਦਾਮਾਂ ਵਿੱਚ ਨਾ ਤਾਂ ਅੱਗ ਬੁਝਾਉਣ ਵਾਲੇ ਯੰਤਰ ਮੌਜੂਦ ਹਨ ਅਤੇ ਨਾ ਹੀ ਸੁਰੱਖਿਆ ਦੇ ਮਿਆਰੀ ਪ੍ਰਬੰਧ। ਰਿਹਾਇਸ਼ੀ ਇਲਾਕੇ ਵਿੱਚ ਬਣੇ ਇਨ੍ਹਾਂ ਗੋਦਾਮਾਂ ਕਰਕੇ ਵੱਡੇ ਹਾਦਸੇ ਦਾ ਖ਼ਤਰਾ ਹਮੇਸ਼ਾਂ ਬਣਿਆ ਰਹਿੰਦਾ ਹੈ।

ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫਾਇਰ ਸੇਫਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਅਜਿਹੇ ਗੈਰਕਾਨੂੰਨੀ ਗੋਦਾਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ