Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

17 ਜੂਨ, 2026 06:21 PM

ਸੁਨਾਮ (ਰਮੇਸ਼ ਗਰਗ) : ਬਲਾਕ ਸੰਮਤੀ ਸੁਨਾਮ-2 ਐਟ ਸੰਗਰੂਰ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਬੀ.ਡੀ.ਪੀ.ਓ. ਦਫਤਰ ਸੰਗਰੂਰ ਵਿਖੇ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਲਾਕ ਸੰਮਤੀ ਮੈਂਬਰ, ਪੰਚਾਇਤੀ ਨੁਮਾਇੰਦੇ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਮੌਜੂਦ ਰਹੇ।

ਅਹੁਦਾ ਸੰਭਾਲਣ ਦੀ ਰਸਮ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵ-ਚੁਣੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਇੱਕ ਅਹਿਮ ਅਧਾਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇਣ ਵਿੱਚ ਬਲਾਕ ਸੰਮਤੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਸੁਨਾਮ-2 ਬਲਾਕ ਅਧੀਨ ਆਉਂਦੇ 31 ਪਿੰਡਾਂ ਵਿੱਚ ਹੁਣ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਅਤੇ ਲੋਕ ਭਲਾਈ ਨਾਲ ਜੁੜੇ ਹਰ ਕੰਮ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ ਪ੍ਰਬੰਧ, ਸਿਹਤ ਅਤੇ ਸਿੱਖਿਆ ਨਾਲ ਸਬੰਧਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਅਤੇ ਪਾਰਦਰਸ਼ੀ ਤਰੀਕੇ ਨਾਲ ਵਿਕਾਸ ਯੋਜਨਾਵਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਏਗੀ।

ਇਸ ਮੌਕੇ ਨਵ-ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਬਲਾਕ ਦੇ ਹਰ ਪਿੰਡ ਦੇ ਵਿਕਾਸ ਨੂੰ ਆਪਣੀ ਪਹਿਲ ਬਣਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਾਰੇ ਮੈਂਬਰਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਬਲਾਕ ਸੁਨਾਮ-2 ਨੂੰ ਵਿਕਾਸ ਦੇ ਨਵੇਂ ਮਾਪਦੰਡਾਂ ਤਕ ਪਹੁੰਚਾਇਆ ਜਾ ਸਕੇ।

ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਵੀ ਨਵ-ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਤੋਂ ਇਲਾਕੇ ਦੇ ਵਿਕਾਸ ਲਈ ਉਮੀਦਾਂ ਜਤਾਈਆਂ।
ਇਸ ਮੌਕੇ ਬੀ.ਡੀ.ਪੀ.ਓ. ਸੰਗਰੂਰ ਗੁਰਦਰਸ਼ਨ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ