Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬਲੱਡ ਪ੍ਰੈਸ਼ਰ ਪ੍ਰਤੀ ਲਾਪ੍ਰਵਾਹੀ ਪੈ ਸਕਦੀ ਮਹਿੰਗੀ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

18 ਮਈ, 2026 06:17 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਾਲ ਵਿਸ਼ਵ ਹਾਈਪਰਟੈਂਸ਼ਨ ਦਿਵਸ-2026 ਦਾ ਮੁੱਖ ਥੀਮ "ਹਾਈਪਰਟੈਂਸ਼ਨ ਨੂੰ ਮਿਲ ਕੇ ਕੰਟਰੋਲ ਕਰੀਏ ਹੈ।" ਇਸ ਥੀਮ ਦਾ ਮੁੱਖ ਉਦੇਸ਼ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਦੀ ਸਮੇਂ ਸਿਰ ਜਾਂਚ ਤੇ ਕੰਟਰੋਲ ਦੀ ਮਹੱਤਤਾ ਬਾਰੇ ਸਚੇਤ ਕਰਨਾ ਹੈ। ਇਹ ਥੀਮ ਇਸ ਗੱਲ ’ਤੇ ਵੀ ਜ਼ੋਰ ਦਿੰਦਾ ਹੈ ਕਿ ਹਾਈਪਰਟੈਂਸ਼ਨ ਨੂੰ ਕਾਬੂ ਕਰਨਾ ਕੇਵਲ ਇੱਕ ਵਿਅਕਤੀ ਦੀ ਨਹੀਂ, ਸਗੋਂ ਮਰੀਜ਼, ਪਰਿਵਾਰ, ਮੈਡੀਕਲ ਪੇਸ਼ੇਵਰਾਂ ਤੇ ਸਿਹਤ ਕਰਮਚਾਰੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
 
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਹਾਈਪਰਟੈਂਸ਼ਨ ਅੱਜ ਦੇ ਸਮੇਂ ਦੀ ਸਭ ਤੋਂ ਵੱਡੀਆਂ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੇਤਰਤੀਬ ਜੀਵਨਸ਼ੈਲੀ, ਤਣਾਅ, ਘੱਟ ਸਰੀਰਕ ਕਿਰਿਆਸ਼ੀਲਤਾ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਨੂੰ “ਸਾਇਲੈਂਟ ਕਿਲਰ” ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਦੇ ਲੱਛਣ ਕਈ ਵਾਰ ਸ਼ੁਰੂਆਤੀ ਪੜਾਅ ’ਚ ਸਾਹਮਣੇ ਨਹੀਂ ਆਉਂਦੇ, ਪਰ ਇਹ ਦਿਲ ਦੇ ਦੌਰੇ, ਅਧਰੰਗ, ਗੁਰਦੇ ਦੀਆਂ ਬਿਮਾਰੀਆਂ ਅਤੇ ਅੰਨ੍ਹੇਪਣ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਖ਼ਾਸ ਕਰਕੇ 30 ਸਾਲ ਦੀ ਉਮਰ ਤੋਂ ਬਾਅਦ ਨਿਯਮਿਤ ਤੌਰ ’ਤੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
 
ਡਾ ਸਤਵਿੰਦਰਪਾਲ ਸਿੰਘ ਨੇ ਅੱਗੇ ਕਿਹਾ ਕਿ ਹਾਈਪਰਟੈਂਸ਼ਨ ਦੀ ਸਮੇਂ ਸਿਰ ਪਛਾਣ, ਨਿਯਮਿਤ ਦਵਾਈਆਂ ਅਤੇ ਜੀਵਨਸ਼ੈਲੀ ਵਿੱਚ ਬਦਲਾਅ ਕਰਕੇ ਇਸ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘੱਟ ਨਮਕ ਅਤੇ ਚਰਬੀ ਵਾਲਾ ਭੋਜਨ, ਹਰੀ ਸਬਜ਼ੀਆਂ ਅਤੇ ਫਲਾਂ ਦੀ ਵੱਧ ਵਰਤੋਂ, ਤੰਬਾਕੂ ਅਤੇ ਸ਼ਰਾਬ ਤੋਂ ਦੂਰ ਰਹਿਣਾ ਅਤੇ ਰੋਜ਼ਾਨਾ ਘੱਟੋ-ਘੱਟ 30 ਮਿੰਟ ਸੈਰ ਜਾਂ ਕਸਰਤ ਕਰਨਾ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ।
 
ਉਨ੍ਹਾਂ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਤਣਾਅ-ਮੁਕਤ ਜੀਵਨ ਜੀਊਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਅਤੇ ਸਮੇਂ-ਸਮੇਂ ’ਤੇ ਜਾਂਚ ਕਰਵਾਉਣ, ਤਾਂ ਹਾਈ ਬਲੱਡ ਪ੍ਰੈਸ਼ਰ ਕਾਰਨ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ (ਸਪੈਸ਼ਲਿਸਟ) ਡਾ ਪ੍ਰਿਅੰਕਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ