Friday, July 10, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran 'ਚ ਡੀਲ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ

06 ਮਈ, 2026 06:48 PM

ਗਲੋਬਲ ਬਾਜ਼ਾਰਾਂ ਵਿੱਚ ਆਈ ਰਿਕਵਰੀ ਅਤੇ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਦੀਆਂ ਉਮੀਦਾਂ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਕਾਰੋਬਾਰ ਦੌਰਾਨ ਸੈਂਸੈਕਸ 950 ਅੰਕਾਂ ਦੇ ਉਛਾਲ ਨਾਲ ਹਰੇ ਨਿਸ਼ਾਨ 'ਤੇ ਰਿਹਾ, ਜਦਕਿ ਨਿਫਟੀ ਨੇ 24,300 ਦੇ ਪੱਧਰ ਨੂੰ ਪਾਰ ਕਰ ਲਿਆ।

ਮੌਜੂਦਾ ਸਮੇਂ ਸੈਂਸੈਕਸ 940.73 ਅੰਕ ਭਾਵ 1.22% ਦੇ ਵਾਧੇ ਨਾਲ 77,958.52 ਦੇ ਪੱਧਰ ਤੇ ਬੰਦ ਹੋਇਆ ਹੈ। ਦੂਜੇ ਪਾਸੇ ਸੈਂਸੈਕਸ ਦੇ 21 ਸਟਾਕ ਵਾਧੇ ਨਾਲ ਅਤੇ 9 ਸਟਾਕ ਗਿਰਾਵਟ ਨਾਲ ਕਾਰੋਬਰ ਕਰਦੇ ਦੇਖੇ ਗਏ। ਭਾਰਤੀ ਇਕੁਇਟੀ ਸੂਚਕਾਂਕ 'ਚ ਬਿਜਲੀ ਅਤੇ ਐਫਐਮਸੀਜੀ ਕੰਪਨੀਆਂ ਨੂੰ ਛੱਡ ਕੇ ਸਾਰੇ ਖੇਤਰਾਂ ਵਿੱਚ ਖਰੀਦਦਾਰੀ ਦੇਖਣ ਨੂੰ ਮਿਲੀ।

ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 298.15 ਅੰਕ ਭਾਵ 1.24% ਦੇ ਵਾਧੇ ਨਾਲ 24,330.95 ਦੇ ਪੱਧਰ ਤੇ ਬੰਦ ਹੋਇਆ ਹੈ। ਨਿਫਟੀ 'ਤੇ ਸਭ ਤੋਂ ਵੱਧ ਲਾਭ ਇੰਟਰਗਲੋਬ ਐਵੀਏਸ਼ਨ, ਟ੍ਰੈਂਟ, ਟਾਟਾ ਮੋਟਰਜ਼ ਪੈਸੇਂਜਰ ਵਹੀਕਲਜ਼, ਸ਼੍ਰੀਰਾਮ ਫਾਈਨੈਂਸ ਅਤੇ ਏਸ਼ੀਅਨ ਪੇਂਟਸ ਸਨ, ਜਦੋਂ ਕਿ ਨੁਕਸਾਨ ਓਐਨਜੀਸੀ, ਐਲ ਐਂਡ ਟੀ, ਰਿਲਾਇੰਸ ਇੰਡਸਟਰੀਜ਼, ਪਾਵਰ ਗਰਿੱਡ ਕਾਰਪੋਰੇਸ਼ਨ ਅਤੇ ਐਨਟੀਪੀਸੀ ਸਨ।

ਬਾਜ਼ਾਰ ਵਿੱਚ ਤੇਜ਼ੀ ਦੇ ਮੁੱਖ ਕਾਰਨ 

ਅਮਰੀਕਾ-ਈਰਾਨ ਸ਼ਾਂਤੀ ਸਮਝੌਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਨਾਲ ਸੰਭਾਵੀ ਸ਼ਾਂਤੀ ਸਮਝੌਤੇ ਦੇ ਸੰਕੇਤਾਂ ਨੇ ਗਲੋਬਲ ਨਿਵੇਸ਼ਕਾਂ ਦਾ ਉਤਸ਼ਾਹ ਵਧਾਇਆ ਹੈ।

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਆਈ ਹੈ, ਜਿਸ ਨਾਲ ਮਹਿੰਗਾਈ ਦਾ ਡਰ ਘੱਟ ਹੋਇਆ ਹੈ। ਬ੍ਰੈਂਟ ਕਰੂਡ ਫਿਊਚਰਜ਼ ਡਿੱਗ ਕੇ 108.35 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।

ਅਮਰੀਕੀ ਬਾਜ਼ਾਰਾਂ ਵਿੱਚ ਰਿਕਾਰਡ ਤੇਜ਼ੀ

ਬੀਤੇ ਦਿਨ ਅਮਰੀਕਾ ਦੇ S&P 500 ਅਤੇ Nasdaq ਨੇ ਰਿਕਾਰਡ ਉਚਾਈਆਂ ਨੂੰ ਛੂਹਿਆ, ਜਿਸ ਦਾ ਅਸਰ ਭਾਰਤੀ ਬਾਜ਼ਾਰਾਂ 'ਤੇ ਵੀ ਦੇਖਣ ਨੂੰ ਮਿਲਿਆ।

ਰੁਪਏ ਵਿੱਚ ਮਜ਼ਬੂਤੀ

ਭਾਰਤੀ ਰੁਪਿਆ 69 ਪੈਸੇ ਦੀ ਮਜ਼ਬੂਤੀ ਨਾਲ 94.60 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ।

ਟਾਪ ਗੇਨਰਸ 

ਹਵਾਬਾਜ਼ੀ ਖੇਤਰ ਵਿੱਚ ਸਰਕਾਰ ਵੱਲੋਂ ਦਿੱਤੀ ਗਈ ਰਾਹਤ (ECLGS ਸਕੀਮ) ਕਾਰਨ ਸਪਾਈਸਜੈੱਟ ਅਤੇ ਇੰਡੀਗੋ ਦੇ ਸ਼ੇਅਰਾਂ ਵਿੱਚ ਵੀ ਤੇਜ਼ੀ ਦੇਖੀ ਗਈ। ਰੇਮੰਡ ਰਿਐਲਟੀ (Raymond Realty) ਦੇ ਸ਼ੇਅਰ 18% ਤੱਕ ਉਛਲੇ, ਕਿਉਂਕਿ ਕੰਪਨੀ ਦੀ ਪ੍ਰੀ-ਸੇਲਜ਼ ਵਿੱਚ ਦੁੱਗਣਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ, ਸ਼ਾਪਰਜ਼ ਸਟਾਪ (Shoppers Stop) ਦੇ ਸ਼ੇਅਰ 12% ਅਤੇ ਕੋਫੋਰਜ (Coforge) ਦੇ ਸ਼ੇਅਰ 10% ਤੱਕ ਚੜ੍ਹੇ। 

ਟਾਪ ਲੂਜ਼ਰਸ

ਰਿਲਾਇੰਸ, ਪਾਵਰ ਗ੍ਰਿਡ, ਲਾਰਸਨ ਐਂਡ ਟਰਬੋ, ਹੀਰੋ ਮੋਟੋਕਾਰਪ ਦੇ ਸ਼ੇਅਰਾਂ ਵਿੱਚ 5% ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ। L&T ਅਤੇ KPIT ਟੈਕ ਦੇ ਸ਼ੇਅਰਾਂ ਵਿੱਚ ਵੀ ਕਮਜ਼ੋਰੀ ਦੇਖਣ ਨੂੰ ਮਿਲੀ।

ਕਾਰਪੋਰੇਟ ਜਗਤ ਦੀਆਂ ਹੋਰ ਵੱਡੀਆਂ ਖ਼ਬਰਾਂ

ਕੁਮਾਰ ਮੰਗਲਮ ਬਿੜਲਾ ਨੇ ਵੋਡਾਫੋਨ ਆਈਡੀਆ ਦੇ ਨਾਨ-ਐਗਜ਼ੀਕਿਊਟਿਵ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਭਾਰਤ ਇਲੈਕਟ੍ਰਾਨਿਕਸ (BEL) ਨੂੰ ਭਾਰਤੀ ਸੈਨਾ ਵੱਲੋਂ 1,251 ਕਰੋੜ ਰੁਪਏ ਦਾ ਵੱਡਾ ਆਰਡਰ ਮਿਲਿਆ ਹੈ।
ਨਿਵੇਸ਼ਕਾਂ ਲਈ ਅੱਜ ਦਾ ਦਿਨ ਕਾਫੀ ਰਾਹਤ ਭਰਿਆ ਰਿਹਾ, ਕਿਉਂਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ (DIIs) ਦੀ ਬਾਜ਼ਾਰ ਵਿੱਚ ਹਿੱਸੇਦਾਰੀ ਵਧ ਕੇ 20.9% ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ