Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੰਤਿਮ ਅਰਦਾਸ, ਇਨ੍ਹਾਂ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

23 ਅਕਤੂਬਰ, 2025 05:21 PM

ਜਲੰਧਰ : ਜਲੰਧਰ ਵਿੱਚ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ। ਇਹ ਅੰਤਿਮ ਅਰਦਾਸ ਮਾਡਲ ਹਾਊਸ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਹੋਈ। ਅਰਦਾਸ ਤੋਂ ਕੁਝ ਦੇਰ ਬਾਅਦ ਪਾਠ ਦਾ ਭੋਗ ਪਾਇਆ ਗਿਆ। ਘੁੰਮਣ ਨੂੰ ਅੰਤਿਮ ਅਰਦਾਸ ਦੌਰਾਨ ਸ਼ਰਧਾਂਜਲੀ ਦੇਣ ਲਈ ਪੰਜਾਬੀ ਅਤੇ ਬਾਲੀਵੁੱਡ ਅਦਾਕਾਰ ਕਰਤਾਰ ਚੀਮਾ ਸਮੇਤ ਹੋਰ ਵੀ ਕਈ ਹਸਤੀਆਂ ਪਹੁੰਚੀਆਂ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਮਹਿਦਰ ਭਗਤ, ਮੋਹਿੰਦਰ ਸਿੰਘ ਕੇਪੀ ਸਣੇ ਹੋਰ ਵੀ ਕਈ ਆਗੂਆਂ ਵੱਲੋਂ ਪਹੁੰਚ ਕੇ ਘੁੰਮਣ ਨੂੰ ਸ਼ਰਧਾਂਜਲੀ ਦਿੱਤੀ ਗਈ। ਵੀ ਘੁੰਮਣ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਅੰਤਿਮ ਅਰਦਾਸ ਵਿੱਚ ਪਹੁੰਚੇ ਚੰਦਰ ਸ਼ਰਮਾ ਫੁੱਟ-ਫੁੱਟ ਕੇ ਰੋਣ ਲੱਗੇ।

ਇਨਸਾਫ਼ ਦੀ ਮੰਗ ਅਤੇ ਲਾਪਰਵਾਹੀ ਦੇ ਦੋਸ਼
ਘੁੰਮਣ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਇਨਸਾਫ਼ ਦੀ ਗੁਹਾਰ ਲਗਾਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਘੁੰਮਣ ਦੀ ਮੌਤ 9 ਅਕਤੂਬਰ ਨੂੰ ਹਸਪਤਾਲ ਦੀ ਲਾਪਰਵਾਹੀ ਕਾਰਨ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਨਾਲ ਹੋਈ ਸੀ। ਇਸ ਮੁੱਦੇ ਨੂੰ ਲੈ ਕੇ ਪਰਿਵਾਰ ਨੇ ਸ਼ਹਿਰ ਵਿੱਚ ਕੈਂਡਲ ਮਾਰਚ ਵੀ ਕੱਢਿਆ ਸੀ, ਜਿਸ ਵਿੱਚ ਹਰ ਪਾਰਟੀ ਦੇ ਨੇਤਾ ਸ਼ਾਮਲ ਹੋਏ ਸਨ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਇਕ ਬੋਰਡ ਅਤੇ ਪੈਨਲ ਗਠਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਪੈਨਲ ਨਿਰਪੱਖ ਜਾਂਚ ਕਰੇ, ਪਰਿਵਾਰ ਨੂੰ ਇਨਸਾਫ਼ ਦਿਵਾਏ ਅਤੇ ਪ੍ਰਸ਼ੰਸਕਾਂ ਨੂੰ ਦੱਸੇ ਕਿ ਉਨ੍ਹਾਂ ਦੀ ਮੌਤ ਕਿਸ ਕਾਰਨ ਹੋਈ। ਇਸ ਤੋਂ ਪਹਿਲਾਂ ਮੰਤਰੀ ਮਹਿੰਦਰ ਭਗਤ ਨੇ ਘੁੰਮਣ ਦੇ ਘਰ ਜਾ ਕੇ ਸੋਗ ਜਤਾਇਆ ਸੀ ਅਤੇ ਕਿਹਾ ਸੀ ਕਿ ਮੌਤ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਕਸੂਰਵਾਰ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲ ਕੀਤੀ ਹੈ।

ਮੌਤ ਦਾ ਕਾਰਨ ਅਤੇ ਹਸਪਤਾਲ ਦਾ ਪੱਖ
ਵਰਿੰਦਰ ਘੁੰਮਣ ਜਲੰਧਰ ਦੇ ਮਾਡਲ ਹਾਊਸ ਸਥਿਤ ਆਪਣੇ ਜਿਮ ਵਿੱਚ ਕਸਰਤ ਕਰ ਰਹੇ ਸਨ, ਜਦੋਂ ਅਚਾਨਕ ਉਨ੍ਹਾਂ ਦੇ ਮੋਢੇ ਦੀ ਨਸ ਦੱਬ ਗਈ ਸੀ। ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। 6 ਅਕਤੂਬਰ ਨੂੰ ਉਨ੍ਹਾਂ ਨੇ ਜਲੰਧਰ ਵਿੱਚ ਐੱਮ. ਆਰ. ਆਈ. ਕਰਵਾਈ ਸੀ। ਉਹ ਇਸ ਰਿਪੋਰਟ ਨੂੰ ਲੈ ਕੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਪਹੁੰਚੇ ਸਨ, ਜਿੱਥੇ ਡਾਕਟਰਾਂ ਨੇ 9 ਅਕਤੂਬਰ ਨੂੰ ਸਰਜਰੀ ਦਾ ਸੁਝਾਅ ਦਿੱਤਾ।

ਫੋਰਟਿਸ ਦੇ ਮੀਡੀਆ ਬੁਲੇਟਿਨ ਅਨੁਸਾਰ ਦੁਪਹਿਰ 3 ਵਜੇ ਵਰਿੰਦਰ ਘੁੰਮਣ ਦੀ ਸਰਜਰੀ ਸਫਲਤਾਪੂਰਵਕ ਹੋ ਗਈ ਸੀ ਪਰ ਲਗਭਗ 3:35 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਸ਼ਾਮ ਨੂੰ ਘੁੰਮਣ ਨੂੰ ਮ੍ਰਿਤਕ ਐਲਾਨ ਦਿੱਤਾ ਸੀ। 10 ਅਕਤੂਬਰ ਨੂੰ ਘੁੰਮਣ ਦਾ ਅੰਤਿਮ ਸੰਸਕਾਰ ਜਲੰਧਰ ਵਿੱਚ ਕੀਤਾ ਗਿਆ ਸੀ।

ਘੁੰਮਣ ਦੇ ਦੋਸਤਾਂ ਨੇ ਮੌਤ 'ਤੇ ਸਵਾਲ ਉਠਾਏ ਸਨ ਅਤੇ ਦੋਸ਼ ਲਗਾਇਆ ਸੀ ਕਿ ਹਸਪਤਾਲ ਪ੍ਰਸ਼ਾਸਨ ਨੇ ਲਾਪਰਵਾਹੀ ਵਰਤੀ ਅਤੇ ਘੁੰਮਣ ਦੀ ਦੇਹ ਨੀਲੀ ਪੈ ਗਈ ਸੀ। ਡਾਕਟਰ ਅਨਿਕੇਤ ਨੇ ਦੱਸਿਆ ਸੀ ਕਿ ਆਪਰੇਸ਼ਨ ਦੌਰਾਨ ਅਤੇ ਬਾਅਦ ਵਿੱਚ ਦਿੱਤੀਆਂ ਗਈਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਫਾਈਲ ਵਿੱਚ ਦਰਜ ਹੈ। ਜਦੋਂ ਦੋਸਤਾਂ ਨੇ ਸੀ. ਸੀ. ਟੀ. ਵੀ. ਦੀ ਮੰਗ ਕੀਤੀ ਤਾਂ ਹਸਪਤਾਲ ਨੇ ਦੱਸਿਆ ਕਿ ਆਪਰੇਸ਼ਨ ਥੀਏਟਰ ਵਿੱਚ ਕੈਮਰਾ ਨਹੀਂ ਹੈ, ਸਿਰਫ਼ ਬਾਹਰ ਦੀ ਫੁਟੇਜ ਉਪਲੱਬਧ ਹੈ।

ਪਾਰਕ ਬਣਾਇਣ ਦਾ ਐਲਾਨ
ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਘੁੰਮਣ ਦੇ ਨਾਮ 'ਤੇ ਪਾਰਕ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਦਾ ਉਦਘਾਟਨ ਅੱਜ ਹੀ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.