Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬਾਬਾ ਫਰੀਦ ਸਕੂਲ ਅਤੇ ਮੇਜਰ ਅਜਾਇਬ ਸਿੰਘ ਸਕੂਲ ਦੇ ਬੱਚਿਆਂ ਨੇ ਦੇਖਿਆ ਵਿਧਾਨ ਸਭਾ ਦਾ ਸ਼ੈਸ਼ਨ

30 ਸਤੰਬਰ, 2025 11:15 PM

ਚੰਡੀਗੜ੍ਹ:- ਭਾਵੇਂ ਅਸੀਂ ਆਪਣੇ ਘਰ ਬੈਠ ਕੇ ਵਿਧਾਨ ਸਭਾ ਦਾ ਸਿੱਧਾ ਪ੍ਰਸਾਰਣ (ਲਾਈਵ ਸ਼ੈਸ਼ਨ) ਅਕਸਰ ਦੇਖਦੇ ਅਤੇ ਸੁਣਦੇ ਰਹਿੰਦੇ ਹਾਂ ਪਰ ਅੱਜ ਪੰਜਾਬ ਵਿਧਾਨ ਸਭਾ ਦੀ ਬਾਲਕੋਨੀ ਵਿੱਚ ਬੈਠ ਕੇ ਜਿਆਦਾ ਖੁਸ਼ੀ ਮਹਿਸੂਸ ਹੋਈ। ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨਵਾਲਾ (ਫਰੀਦਕੋਟ) ਅਤੇ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਬੱਚਿਆਂ ਨੇ ਵਿਧਾਨ ਸਭਾ ਦਾ ਲਾਈਵ ਸ਼ੈਸ਼ਨ ਦੇਖਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੂਹਰੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਜੇਕਰ ਸਪੀਕਰ ਸੰਧਵਾਂ ਜੀ ਵਲੋਂ ਉਹਨਾ ਨੂੰ ਮੌਕਾ ਨਾ ਦਿੱਤਾ ਜਾਂਦਾ ਤਾਂ ਉਹ ਇਕ ਸੁਨਹਿਰੀ ਮੌਕੇ ਤੋਂ ਵਾਂਝੇ ਰਹਿ ਜਾਂਦੇ।

ਉਪਰੋਕਤ ਦੋਨੋਂ ਸਕੂਲਾਂ ਦੇ ਬੱਚਿਆਂ ਨੇ ਪੰਜਾਬ ਭਰ ਦੇ ਚੁਣੇ ਨੁਮਾਇੰਦਿਆਂ ਵਿੱਚ ਸ਼ਾਮਲ ਵਿਧਾਇਕਾਂ, ਮੰਤਰੀਆਂ ਸਮੇਤ ਮੁੱਖ ਮੰਤਰੀ ਅਤੇ ਮਾਨਯੋਗ ਸਪੀਕਰ ਦੇ ਭਾਸ਼ਣ ਅਤੇ ਬੋਲਣ ਦੇ ਅੰਦਾਜ ਤੋਂ ਪ੍ਰਭਾਵਿਤ ਹੁੰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਟੀਵੀ ਚੈਨਲਾਂ ਰਾਹੀਂ ਵਿਧਾਨ ਸਭਾ ਦੇ ਸ਼ੈਸ਼ਨ ਦਾ ਲਾਈਵ ਪੋ੍ਰਗਰਾਮ ਚਲਾ ਕੇ ਇਕ ਤਰਾਂ ਨਾਲ ਪੰਜਾਬ ਦੀ ਤਿੰਨ ਕਰੋੜ ਆਬਾਦੀ ’ਤੇ ਅਹਿਸਾਨ ਕੀਤਾ ਹੈ।

 ਸਪੀਕਰ ਸੰਧਵਾਂ ਨੇ ਪਹਿਲਾਂ ਬਾਬਾ ਫਰੀਦ ਵਿੱਦਿਅਕ ਸੰਸਥਾਵਾਂ ਦੇ ਮੁੱਖੀ ਸਿਮਰਜੀਤ ਸਿੰਘ ਸੇਖੋਂ ਵੱਲੋਂ ਭੇਜੇ ਗਏ ਬਾਬਾ ਫਰੀਦ ਪਬਲਿਕ ਸਕੂਲ ਦੇ ਬੱਚਿਆਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਉਹਨਾ ਨੂੰ ਆਪੋ ਆਪਣੇ ਭਵਿੱਖ ਦੇ ਟੀਚੇ ਦੱਸਣ ਬਾਰੇ ਆਖਿਆ। ਉਹਨਾ ਪੁੱਛਿਆ ਕਿ ਵਿਧਾਨ ਸਭਾ ਦਾ ਸ਼ੈਸ਼ਨ ਉਹਨਾ ਨੂੰ ਕਿਸ ਤਰਾਂ ਦਾ ਲੱਗਿਆ ਅਤੇ ਉਹ ਪੜ੍ਹ ਲਿਖ ਕੇ ਅਫਸਰ, ਸਿਆਸਤਦਾਨ ਜਾਂ ਸਮਾਜਸੇਵੀ ਬਣਨ ਦੀ ਇੱਛਾ ਰੱਖਦੇ ਹਨ?

ਬਾਬਾ ਫਰੀਦ ਸਕੂਲ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾ ਵਲੋਂ ਦਿੱਤੇ ਜਵਾਬ ਤੋਂ ਸਪੀਕਰ ਸੰਧਵਾਂ ਪੂਰੀ ਤਰ੍ਹਾਂ ਸੰਤੁਸ਼ਟ ਹੋਏ ਅਤੇ ਉਸ ਤੋਂ ਬਾਅਦ ਉਹਨਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨਵਾਲਾ ਦੇ ਡਾਇਰੈਕਟਰ ਪਿ੍ਰੰਸੀਪਲ ਐਸ ਐਸ ਬਰਾੜ ਵਲੋਂ ਲਿਆਂਦੇ ਵਿਦਿਆਰਥੀ-ਵਿਦਿਆਰਥਣਾ ਨਾਲ ਵੀ ਉਸੇ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਪਰ ਮੇਜਰ ਅਜਾਇਬ ਸਿੰਘ ਸਕੂਲ ਦੇ ਵਿਦਿਆਰਥੀ ਅਤੇ ਵਿਦਿਆਰਥਣਾ ਨੇ ਹੋਰ ਢੰਗ ਨਾਲ ਜਵਾਬ ਦਿੱਤੇ ਤਾਂ ਸਪੀਕਰ ਸੰਧਵਾਂ ਨੂੰ ਉਹਨਾਂ ਦੀਆਂ ਗੱਲਾਂ ਤੋਂ ਬਹੁਤ ਖੁਸ਼ੀ ਮਹਿਸੂਸ ਹੋਈ।

ਬਾਬਾ ਫਰੀਦ ਸਕੂਲ ਅਤੇ ਮੇਜਰ ਅਜਾਇਬ ਸਿੰਘ ਸਕੂਲ ਦੇ ਬੱਚਿਆਂ ਨੇ ਹੜਾਂ ਦੀ ਕਰੋਪੀ ਉਪਰ ਸੱਦੇ ਸ਼ੈਸ਼ਨ ਬਾਰੇ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ। ਸਮਾਜਸੇਵੀ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਦੋਨਾਂ ਸਕੂਲਾਂ ਦੇ ਬੱਚਿਆਂ ਨਾਲ ਸਪੀਕਰ ਸੰਧਵਾਂ ਜੀ ਵਲੋਂ ਵੱਖੋ ਵੱਖਰੇ ਤੌਰ ’ਤੇ ਗੱਲਬਾਤ ਕੀਤੀ ਗਈ ਤੇ ਬਾਅਦ ਵਿੱਚ ਦੋਨੋਂ ਸਕੂਲਾਂ ਦੇ ਬੱਚਿਆਂ ਦਾ ਸਟਾਫ ਸਮੇਤ ਸਪੀਕਰ ਸੰਧਵਾਂ ਦੀ ਰਿਹਾਇਸ਼ ’ਤੇ ਖਾਣਾ ਤਿਆਰ ਕੀਤਾ ਗਿਆ, ਜੋ ਬੱਚਿਆਂ ਅਤੇ ਸਟਾਫ ਨੇ ਸਪੀਕਰ ਸੰਧਵਾਂ ਦੇ ਸਮੁੱਚੇ ਪਰਿਵਾਰ ਨਾਲ ਖਾਣਾ ਖਾ ਕੇ ਵੱਖਰਾ ਆਨੰਦ ਮਾਣਿਆ।

 ਬੱਚਿਆਂ ਨੇ ਸਪੀਕਰ ਸੰਧਵਾਂ ਦੀ ਧਰਮਪਤਨੀ ਬੀਬਾ ਗੁਰਪ੍ਰੀਤ ਕੌਰ ਦੇ ਮਿਲਾਪੜੇ ਸੁਭਾਅ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਸਿਆਸਤਦਾਨਾ ਵਿੱਚੋਂ ਉਹਨਾਂ ਨੂੰ ਸਪੀਕਰ ਸੰਧਵਾਂ ਦੇ ਪਰਿਵਾਰ ਦਾ ਸੁਭਾਅ ਬਹੁਤ ਹੀ ਚੰਗਾ ਲੱਗਾ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.