Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿੱਚ ਬੁੱਢਾ ਦਲ ਮਹਾਂਰਾਸਟਰ ਵਿਖੇ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰੇਗਾ: ਦਿਲਜੀਤ ਸਿੰਘ ਬੇਦੀ

12 ਅਗਸਤ, 2025 08:56 PM

ਅੰਮ੍ਰਿਤਸਰ:- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਦਲ ਪੰਥ ਸਮੇਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸਿੱਖਾਂ ਦਾ 350 ਸਾਲਾ ਸ਼ਹੀਦੀ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350 ਵੇਂ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਮਹਾਂਰਾਸਟਰ, ਪ੍ਰਾਤ ਵਿਚ ਗੁਰਮਤਿ ਦੀ ਸੋਸ਼ਨੀ ਵਿਚ ਧਰਮ ਪ੍ਰਚਾਰ ਯਾਤਰਾ ਕੱਢੀ ਜਾਵੇਗੀ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਮੌਜੂਦਾ ਆ ਰਹੀਆਂ ਸ਼ਤਾਬਦੀਆਂ ਨੂੰ ਸਮਰਪਿਤ ਬੁੱਢਾ ਦਲ ਨਾਲ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਮਹਾਂਰਾਸਟਰ, ਗੁਜਰਾਤ ਦੇ ਗੁਰੂਘਰਾਂ ਦੀਆਂ ਕਮੇਟੀਆਂ ਦੇ ਪ੍ਰਬੰਧਕਾਂ ਵੱਲੋਂ ਤਾਲਮੇਲ ਕੀਤਾ ਗਿਆ ਹੈ। ਉਨ੍ਹਾਂ ਦੀ ਮੰਗ ਤੇ 14 ਤੋਂ 19 ਅਗਸਤ ਤੀਕ ਵਿਸ਼ੇਸ਼ ਤੌਰ ਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੀਰਤਨ ਕੱਢੇਗਾ। ਉਨ੍ਹਾਂ ਦਸਿਆ ਕਿ ਸਾਰੇ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸੇਸ਼ ਗੁਰਮਤਿ ਸਮਾਗਮ ਹੋਣਗੇ ਜਿਸ ਵਿੱਚ 15 ਅਗਸਤ ਦਿਨ ਸ਼ੁੱਕਰਵਾਰ ਨੂੰ ਵਿਸ਼ੇਸ਼ ਨਗਰ ਕੀਰਤਨ ਵਿਚ ਬਾਬਾ ਬਲਬੀਰ ਸਿੰਘ 96 ਕਰੋੜੀ ਇਤਿਹਾਸਕ ਸ਼ਾਸ਼ਤਰਾਂ ਸਮੇਤ ਪੂਨੇ ਏਅਰਪੋਰਟ ਤੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ, ਵਿਖੇ ਪੁਜਣਗੇ।

16 ਅਗਸਤ ਦਿਨ ਸ਼ਨੀਵਾਰ ਨੂੰ ਏਸੇ ਗੁਰਦੁਆਰਾ ਸਾਹਿਬ ਵਿਖੇ ਸ਼ਾਮ 6:30 ਵਜੇ ਅਲੋਕਿਕ ਗੁਰਮਤਿ ਸਮਾਗਮ ਹੋਵੇਗਾ। 17 ਅਗਸਤ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਪੂਨੇ ਤੋਂ ਅਰੰਭ ਹੋ ਕੇ ਐਸ.ਐਚ. ਸੰਬਾਜੀ ਨਗਰ (ਔਰੰਗਾਬਾਦ) ਵਾਇਆ ਅਹਿਮਦਨਗਰ, ਗੁ: ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ, ਗੁ: ਸ੍ਰੀ ਗੁਰੂ ਸਿੰਘ ਸਭਾ ਅਤੇ ਸੀ. ਸੰਭਾਜੀਨਗਰ ਵਿਖੇ ਪੁਜੇਗਾ ਜਿਥੇ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ।

ਉਨ੍ਹਾਂ ਕਿਹਾ ਇਨ੍ਹਾਂ ਸਮਾਗਮਾਂ ਵਿੱਚ ਬੁੱਢਾ ਦਲ ਪਾਸ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਵਿਰਾਸਤੀ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਸ. ਬੇਦੀ ਨੇ ਦਸਿਆ ਕਿ ਬਹੁਤ ਦੇਰ ਬਾਅਦ ਇਨ੍ਹਾਂ ਸੂਬਿਆ ਤੇ ਗੁਰੂਘਰਾਂ ਵਿੱਚ ਬੁੱਢਾ ਦਲ ਵੱਲੋਂ ਪ੍ਰਚਾਰ ਮੁਹਿੰਮ ਮੁੜ ਅਰੰਭ ਕੀਤੀ ਜਾ ਰਹੀ ਹੈ। ਉਨਾਂ ਦਸਿਆ ਕਿ ਪਹਿਲਾਂ ਮੁੰਬਈ, ਹਜ਼ੂਰ ਸਾਹਿਬ ਨੰਦੇੜ, ਗੁਰਦੁਆਰਾ ਨਾਨਕਝੀਰਾ ਸਾਹਿਬ ਬਿਦਰ ਅਤੇ ਵੱਖ-ਵੱਖ ਕਸਬਿਆਂ, ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਰਾਹੀ ਸਿੱਖੀ ਦੇ ਝੰਡੇ ਬੁਲੰਦ ਕੀਤੇ ਗਏ ਹਨ। ਪਿਛਲੇ ਸਾਲ ਵਿਸ਼ੇਸ਼ ਪ੍ਰਚਾਰ ਮੁਹਿੰਮ ਰਾਹੀਂ ਸਿੱਖ ਧਰਮ ਦੇ ਪ੍ਰਚਾਰ, ਪ੍ਰਸਾਰ ਲਈ ਜਾਗਰਤੀ ਮੁਹਿੰਮ ਕੀਤੀ ਗਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ