Saturday, October 17, 2026
BREAKING
• ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ • ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ  • ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਪੰਜਾਬ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

17 ਅਕਤੂਬਰ, 2026 07:04 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਏ ਜਾ ਰਹੇ ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਨਾਲ ਜੋੜਨ ਲਈ ਬਾਲ ਭਲਾਈ, ਬਜ਼ੁਰਗਾਂ ਦੀ ਭਲਾਈ, ਮਹਿਲਾ ਭਲਾਈ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਇੱਛੁਕ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਨੂੰ 20 ਅਕਤੂਬਰ ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਯੋਗ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਲਈ ਵੈੱਬਸਾਈਟ www.cityneeds.info ’ਤੇ ਜਾ ਸਕਦੀਆਂ ਹਨ। ਇਸ ਤੋਂ ਇਲਾਵਾ, ਸੰਸਥਾਵਾਂ ਸਿੱਧੇ ਰਜਿਸਟ੍ਰੇਸ਼ਨ ਫਾਰਮ https://tinyurl.com/RegisterPNDM ਰਾਹੀਂ ਵੀ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੀਆਂ ਹਨ। ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਣ ’ਤੇ ਸੰਸਥਾਵਾਂ ਮੋਬਾਈਲ ਨੰਬਰ 7347343585 ’ਤੇ ਸੰਪਰਕ ਕਰ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮਿਸ਼ਨ ਰਾਹੀਂ ਵਿਦਿਆਰਥੀਆਂ ਨੂੰ ਬਾਲ ਭਲਾਈ, ਬਜ਼ੁਰਗਾਂ ਦੀ ਦੇਖਭਾਲ, ਮਹਿਲਾ ਸਸ਼ਕਤੀਕਰਨ ਅਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਨਾਲ ਜੋੜ ਕੇ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਦੇ ਮੌਕੇ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ, ਡਿਜੀਟਲ ਮੰਚ ਰਾਹੀਂ ਸਮਾਜ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਜਾਣਕਾਰੀ ਨੂੰ ਡਿਜੀਟਲ ਰੂਪ ਵਿੱਚ ਉਪਲਬਧ ਕਰਵਾਉਣਾ, ਉਨ੍ਹਾਂ ਦੀ ਸਮਰੱਥਾ ਵਧਾਉਣਾ ਅਤੇ ਉਨ੍ਹਾਂ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਿਯੋਗ ਦੇਣਾ ਵੀ ਇਸ ਮਿਸ਼ਨ ਦਾ ਅਹਿਮ ਉਦੇਸ਼ ਹੈ।

ਡਿਪਟੀ ਕਮਿਸ਼ਨਰ ਨੇ ਸਮਾਜ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਾਰੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ 20 ਅਕਤੂਬਰ ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਨਾਲ ਜੁੜਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਸਥਾਵਾਂ ਦੀ ਸ਼ਮੂਲੀਅਤ ਨਾਲ ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ