ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਸੁਨਾਮ ਵੱਲੋਂ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ੍ਰੀ ਮੁਕੇਸ਼ ਜੁਨੇਜਾ ਨੂੰ ਪੰਜਾਬ ਸਰਕਾਰ ਵੱਲੋਂ ਮੁੜ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਗਈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਕੇਸ਼ ਜੁਨੇਜਾ ਵੱਲੋਂ ਨਿਭਾਈ ਜਾ ਰਹੀ ਸੁਚੱਜੀ ਅਤੇ ਜ਼ਿੰਮੇਵਾਰ ਭੂਮਿਕਾ ਨੂੰ ਦੇਖਦਿਆਂ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਬਿਲਕੁਲ ਉਚਿਤ ਹੈ।
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਮੁਕੇਸ਼ ਜੁਨੇਜਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਹਮੇਸ਼ਾ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਹੋਰ ਸਬੰਧਤ ਵਰਗਾਂ ਦੇ ਹਿੱਤਾਂ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਹੈ। ਉਨ੍ਹਾਂ ਦੀ ਕਾਰਜਸ਼ੈਲੀ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਸ਼ਲਾਘਾਯੋਗ ਹੈ।
ਇਸ ਮੌਕੇ ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਗੋਇਲ, ਚੇਅਰਮੈਨ ਸੰਦੀਪ ਝੁੰਝਾ, ਹਰਮੇਸ਼ ਨਾਗਰਾ, ਕੇਸਰ ਛਾਹੜੀਆਂ, ਸ਼ਿਵ ਪਾਲ, ਨਰੇਸ਼ ਜਿੰਦਲ, ਬਿੱਟੂ ਚੌਧਰੀ, ਕ੍ਰਿਸ਼ਨ ਜਿੰਦਲ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਉਨ੍ਹਾਂ ਨੇ ਮੁਕੇਸ਼ ਜੁਨੇਜਾ ਨੂੰ ਮੁੜ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਨਿਸ਼ਠਾ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਮੌਕੇ ਰਵੀ ਕਮਲ, ਭਾਨੂ ਪ੍ਰਤਾਪ ,ਨਰਿੰਦਰ ਪਾਲ ਸਿੰਘ ਸ਼ਰਮਾ ਸੈਕਟਰੀ ਦੀ ਹਾਜ਼ਰ ਸਨ