Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

30 ਜੂਨ, 2026 05:27 PM

ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਿਚ ਚੱਲ ਰਹੇ ਗੰਭੀਰ ਬਿਜਲੀ ਸੰਕਟ ਅਤੇ ਝੋਨੇ ਦੀ ਫ਼ਸਲ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਕੋਟਕਪੂਰਾ ਰੋਡ ਸਥਿਤ ਐਕਸੀਅਨ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਇਕ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਗੁੱਸੇ ਵਿਚ ਆਏ ਕਿਸਾਨਾਂ ਨੇ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਨੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਗਏ ਵੱਡੇ-ਵੱਡੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਹਨ। ਜਦਕਿ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ ਅਤੇ ਕਿਸਾਨਾਂ ਨੂੰ ਲੋੜ ਮੁਤਾਬਕ ਬਿਜਲੀ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ।

 

ਫ਼ਸਲਾਂ ਬਰਬਾਦ ਹੋਣ ਦਾ ਖ਼ਦਸ਼ਾ

ਕਿਸਾਨ ਆਗੂਆਂ ਨੇ ਭਰੇ ਮਨ ਨਾਲ ਦੱਸਿਆ ਕਿ ਇਕ ਪਾਸੇ ਭਿਆਨਕ ਗਰਮੀ ਪੈ ਰਹੀ ਹੈ ਅਤੇ ਬਾਰਿਸ਼ ਨਾ ਹੋਣ ਕਾਰਨ ਹਾਹਾਕਾਰ ਮਚੀ ਹੋਈ ਹੈ, ਉੱਪਰੋਂ ਬਿਜਲੀ ਦੇ ਲੰਬੇ ਕੱਟਾਂ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਝੋਨੇ ਦੀ ਫ਼ਸਲ ਨੂੰ ਇਸ ਵੇਲੇ ਪਾਣੀ ਦੀ ਸਖ਼ਤ ਜ਼ਰੂਰਤ ਹੈ, ਪਰ ਨਾਕਾਫ਼ੀ ਬਿਜਲੀ ਸਪਲਾਈ ਕਾਰਨ ਖੇਤਾਂ ਦੀ ਸਿੰਚਾਈ ਕਰਨਾ ਅਸੰਭਵ ਹੋ ਗਿਆ ਹੈ। ਜੇਕਰ ਇਹੀ ਹਾਲ ਰਿਹਾ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਤੁਰੰਤ ਨਿਰਵਿਘਨ ਅਤੇ ਪੂਰੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਜੇਕਰ ਬਿਜਲੀ ਵਿਭਾਗ ਅਤੇ ਸਰਕਾਰ ਨੇ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿਚ ਇਸ ਤਿੱਖੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ