Wednesday, May 27, 2026
BREAKING
ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਪੰਜਾਬ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

27 ਮਈ, 2026 07:46 PM

ਭੀਖੀ (ਨਵੀਨ ਕੁਮਾਰ ਸਿੰਗਲਾ) : ਸਥਾਨਕ ਅਨਾਜ ਮੰਡੀ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਲੋਂ ਬਿਨਾਂ ਕਿਸੇ ਮਨਜੂਰੀ ਦੇ ਵੱਡੀ ਮਾਤਰਾ ਵਿੱਚ ਫੂਸਾ ਸੱਟ ਕੇ ਮੰਡੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਕਰੀਬ 10 ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਫੂਸਾ ਚੁੱਕਿਆ ਗਿਆ ਅਤੇ ਨਾ ਹੀ ਬਣਦੀ ਫੀਸ ਜਮ੍ਹਾਂ ਕਰਵਾਈ ਗਈ, ਜਿਸ ਕਾਰਨ ਮਾਰਕਿਟ ਕਮੇਟੀ ਭੀਖੀ ਨੂੰ ਹਜ਼ਾਰਾਂ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਸੂਤਰਾਂ ਅਨੁਸਾਰ 18 ਮਈ ਨੂੰ ਗੁਡਜ ਟਰੇਡਿੰਗ ਕੰਪਨੀ ਮੱੁਲਾਂਪੁਰ ਵਲੋਂ ਬਿਨਾਂ ਕਿਸੇ ਅਧਿਕਾਰਕ ਮਨਜ਼ੂਰੀ ਦੇ ਅਨਾਜ ਮੰਡੀ ਅੰਦਰ ਵੱਡੀ ਮਾਤਰਾ ਵਿੱਚ ਫੂਸਾ ਸੁੱਟ ਦਿੱਤਾ ਗਿਆ ਸੀ ਜਿਸ ਦੀ ਜਾਣਕਾਰੀ ਮਿਲਣ ’ਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵਲੋਂ ਕੰਪਨੀ ਨੂੰ ਤੁਰੰਤ ਨਿਯਮਾਂ ਅਨੁਸਾਰ 4720 ਰੁਪਏ ਪ੍ਰਤੀ ਦਿਨ ਫੀਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ। ਇਸ ਤੋਂ ਬਾਅਦ ਕੰਪਨੀ ਵਲੋਂ 20 ਮਈ ਨੂੰ ਕੇਵਲ ਇੱਕ ਦਿਨ ਦੀ ਫੀਸ 4720 ਰੁਪਏ ਆਨਲਾਈਨ ਜਮ੍ਹਾਂ ਕਰਵਾ ਦਿੱਤੀ ਗਈ, ਪਰ ਉਸ ਤੋਂ ਬਾਅਦ ਨਾ ਤਾਂ ਕੋਈ ਹੋਰ ਫੀਸ ਅਦਾ ਕੀਤੀ ਗਈ ਅਤੇ ਨਾ ਹੀ ਮੰਡੀ ਵਿੱਚ ਪਿਆ ਫੂਸਾ ਚੁੱਕਿਆ ਗਿਆ। ਜਿਕਰਯੋਗ ਇਹ ਵੀ ਹੈ ਕਿ ਇਸ ਫੂਸੇ ਦੇ ਰੱਖ ਰਖਾਵ ਲਈ ਜੋ ਕੰਪਨੀ ਵਲੋਂ ਮਸ਼ੀਨਰੀ ਵਰਤੀ ਜਾ ਰਹੀ ਹੈ ਉਸਦੀ ਬਿਜਲੀ ਸਪਲਾਈ ਵੀ ਮਾਰਕਿਟ ਕਮੇਟੀ ਦੇ ਖੰਭਿਆਂ ਤੋਂ ਲਈ ਜਾ ਰਹੀ ਹੈ। ਮੰਡੀ ਅੰਦਰ ਪਿਆ ਇਹ ਫੂਸਾ ਹੁਣ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕਾਂ ਵਿੱਚ ਇਹ ਸਵਾਲ ਉੱਠ ਰਹੇ ਹਨ ਕਿ ਆਖਿਰ ਕਿਸ ਦੀ ਸ਼ਹਿ ’ਤੇ ਕੰਪਨੀ ਵਲੋਂ ਬਿਨਾਂ ਮਨਜ਼ੂਰੀ ਇਹ ਸਮੱਗਰੀ ਮੰਡੀ ਅੰਦਰ ਸੁੱਟੀ ਗਈ ਅਤੇ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਇਸ ਸਬੰਧੀ ਜਦੋਂ ਮਾਰਕਿਟ ਕਮੇਟੀ ਭੀਖੀ ਦੇ ਸਕੱਤਰ ਗੁਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਕੰਪਨੀ ਵਲੋਂ ਬਿਨਾਂ ਪ੍ਰਵਾਨਗੀ ਫੂਸਾ ਸੁੱਟਿਆ ਗਿਆ ਸੀ ਅਤੇ ਨਿਯਮਾਂ ਅਨੁਸਾਰ ਬਣਦੀ ਫੀਸ ਜਮ੍ਹਾਂ ਕਰਵਾਉਣ ਲਈ ਤੁਰੰਤ ਨੋਟਿਸ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਾਰ-ਬਾਰ ਕਹਿਣ ਦੇ ਬਾਵਜੂਦ ਨਾ ਤਾਂ ਕੰਪਨੀ ਨੇ ਫੂਸਾ ਚੁੱਕਿਆ ਅਤੇ ਨਾ ਹੀ ਬਾਕੀ ਬਣਦੀ ਫੀਸ ਜਮ੍ਹਾਂ ਕਰਵਾਈ। ਇਸ ਤੋਂ ਬਾਅਦ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰਕੇ ਕੰਪਨੀ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਧਰ, ਜਦੋਂ ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਵਰਿੰਦਰ ਸੋਨੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੰਪਨੀ ਵਲੋਂ ਇੱਕ ਦਿਨ ਦੀ ਫੀਸ ਜਮ੍ਹਾਂ ਕਰਵਾਈ ਗਈ ਸੀ, ਪਰ ਨਗਰ ਕੌਂਸਲ ਚੋਣਾਂ ਦੇ ਰੁਝੇਵਿਆਂ ਕਾਰਨ ਉਸ ਤੋਂ ਬਾਅਦ ਦੀ ਜਾਣਕਾਰੀ ਉਨ੍ਹਾਂ ਕੋਲ ਨਹੀਂ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕੰਪਨੀ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਕਰਦਾ ਹੈ ਜਾਂ ਮਾਮਲਾ ਇੰਝ ਹੀ ਠੰਢੇ ਬਸਤੇ ਵਿੱਚ ਪੈ ਜਾਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ  ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ

ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ