Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬਿਨ੍ਹਾਂ ਪ੍ਰਵਾਨਗੀ ਤੋਂ ਬੋਰਵੈੱਲਾਂ/ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ‘ਤੇ ਪਾਬੰਦੀ

27 ਸਤੰਬਰ, 2025 11:34 PM

ਨਵਾਂਸ਼ਹਿਰ,(ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਸੁਪਰੀਮ ਕੋਰਟ ਦੇ ਹੁਕਮ ਦੀ ਰੋਸ਼ਨੀ ’ਚ ਜਲ ਸ੍ਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਤਹਿਤ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਗਿਰਨ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਕਾਰਜ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਨੂੰ ਲਾਜ਼ਮੀ ਕਰ ਦਿੱਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਸਬੰਧਤ ਗ੍ਰਾਂਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ ਅਤੇ ਖੂਹ ਅਤੇ ਬੋਰਵੈੱਲ ਪੁਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ। ਇਸੇ ਤਰ੍ਹਾਂ ਖੂਹ/ਬੋਰਵੈੱਲ ਪੁਟਣ ਜਾਂ ਮੁਰੰਮਤ ਵਾਲੀ ਥਾਂ ‘ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਾਇਆ ਜਾਵੇ ਜਿਸ ‘ਤੇ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਵੀ ਲਿਖਿਆ ਹੋਵੇ। ਇਸ ਦੇ ਨਾਲ ਹੀ ਬੋਰਵੈੱਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ ਅਤੇ ਖੂਹ/ਬੋਰ ਦਾ ਢਕਣ ਕੇਸਿੰਗ ਪਾਇਪ ਨਾਲ ਨੱਟ ਬੋਲਟ ਨਾਲ ਫਿਕਸ ਹੋਣਾ ਚਾਹੀਦਾ ਹੈ।

ਜਾਰੀ ਹੁਕਮਾਂ ਅਨੁਸਾਰ ਖੂਹ/ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਅਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ’ਚ ਖੁੱਲਾ ਨਾ ਛੱਡਿਆ ਜਾਵੇ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਲਵੇਗਾ ਅਤੇ ਉਨ੍ਹਾਂ ਦੀ ਦੇਖ-ਰੇਖ ਤੋਂ ਬਿਨਾਂ ਕੰਮ ਨਹੀਂ ਕਰਵਾਏਗਾ।

ਪੇਂਡੂ ਇਲਾਕੇ ’ਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ’ਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਂਊਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰ ਦੀ ਇਸ ਸਬੰਧੀ ਬਾਕਾਇਦਾ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿੰਨੇ ਬੋਰਵੈੱਲ/ ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿੱਚ ਹਨ ਅਤੇ ਕਿੰਨੇ ਭਰਵਾਏ ਗਏ। ਇਹ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਨੂੰ ਹਰ ਮਹੀਨੇ ਭੇਜੀ ਜਾਵੇਗੀ। ਇਹ ਹੁਕਮ 30 ਨਵੰਬਰ, 2025 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.