Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਬਿਹਾਰ ਦੀ ਸਿਆਸਤ 'ਚ ਵੱਡਾ ਉਲਟਫੇਰ ! JDU 'ਚ ਐਂਟਰੀ ਮਾਰਨਗੇ ਨਿਤੀਸ਼ ਕੁਮਾਰ ਦਾ ਪੁੱਤ ਨਿਸ਼ਾਂਤ

07 ਮਾਰਚ, 2026 08:12 PM

ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾਂਤ ਕੁਮਾਰ ਐਤਵਾਰ ਨੂੰ ਰਸਮੀ ਰੂਪ ਨਾਲ ਜਨਤਾ ਦਲ (ਯੂਨਾਈਟੇਡ) 'ਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ, ਜੋ ਪਾਰਟੀ ਦੀ ਅਗਵਾਈ 'ਚ ਪੀੜ੍ਹੀਗਤ ਤਬਦੀਲੀ ਦਾ ਸੰਕੇਤ ਹੈ। ਸੂਤਰਾਂ ਨੇ ਦੱਸਿਆ ਕਿ ਨਿਸ਼ਾਂਤ ਪਾਰਟੀ ਹੈੱਡ ਕੁਆਰਟਰ 'ਚ ਸੀਨੀਅਰ ਨੇਤਾਵਾਂ, ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਵਿਧਾਨ ਪ੍ਰੀਸ਼ਦ ਮੈਂਬਰਾਂ ਦੀ ਮੌਜੂਦਗੀ 'ਚ ਜਨਤਾ ਦਲ (ਯੂ) 'ਚ ਸ਼ਾਮਲ ਹੋਣਗੇ। ਇਹ ਘਟਨਾਕ੍ਰਮ ਜਨਤਾ ਦਲ (ਯੂ) ਮੁਖੀ ਨਿਤੀਸ਼ ਕੁਮਾਰ ਵਲੋਂ 16 ਮਾਰਚ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ 2 ਦਿਨਾਂ ਬਾਅਦ ਸਾਹਮਣੇ ਆਇਆ ਹੈ, ਜੋ ਬਿਹਾਰ ਦੀ ਰਾਜਨੀਤੀ 'ਚ ਇਕ ਮਹੱਤਵਪੂਰਨ ਮੋੜ ਹੈ ਅਤੇ ਸੂਬੇ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹਿਣ ਦੇ ਉਨ੍ਹਾਂ ਦੇ ਕਾਰਜਕਾਲ ਦੀ ਸਮਾਪਤੀ ਹੈ। ਪਾਰਟੀ ਦੇ ਇਕ ਸੂਤਰ ਨੇ ਦੱਸਿਆ,''ਨਿਸ਼ਾਂਤ ਕੁਮਾਰ ਨੇ ਸ਼ੁੱਕਰਵਾਰ ਨੂੰ ਇੱਥੇ ਜਨਤਾ ਦਲ (ਯੂ) ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਦੀ ਰਿਹਾਇਸ਼ 'ਤੇ ਪਾਰਟੀ ਦੇ ਵਿਧਾਇਕਾਂ ਅਤੇ ਵਿਧਾਨ ਪ੍ਰੀਸ਼ਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਭਵਿੱਖ ਦੀਆਂ ਰਣਨੀਤੀਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। 

ਇਹ ਤੈਅ ਹੋ ਗਿਆ ਹੈ ਕਿ ਨਿਸ਼ਾਂਤ ਐਤਵਾਰ ਨੂੰ ਰਸਮੀ ਰੂਪ ਨਾਲ ਜਨਤਾ ਦਲ (ਯੂ) 'ਚ ਸ਼ਾਮਲ ਹੋਣ ਤੋਂ ਬਾਅਦ ਸਰਗਰਮ ਰਾਜਨੀਤੀ 'ਚ ਪ੍ਰਵੇਸ਼ ਕਰਨਗੇ।'' ਪਾਰਟੀ ਦੇ ਇਕ ਹੋਰ ਸੂਤਰ ਨੇ ਦੱਸਿਆ ਕਿ ਜਨਤਾ ਦਲ (ਯੂ) ਦੇ ਸੀਨੀਅਰ ਨੇਤਾ ਸ਼ਰਵਨ ਕੁਮਾਰ ਬਿਹਾਰ ਦੇ ਇਕ ਮਾਤਰ ਮੰਤਰੀ ਸਨ, ਜੋ ਬੈਠਕ 'ਚ ਮੌਜੂਦ ਸਨ। ਜਨਤਾ ਦਲ (ਯੂ) ਵਿਧਾਇਕਾਂ ਨੇ ਨਿਤੀਸ਼ ਕੁਮਾਰ ਦੇ ਰਾਜ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸੰਬੰਧੀ ਫ਼ੈਸਲੇ 'ਤੇ ਸ਼ੁੱਕਰਵਾਰ ਨੂੰ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ ਪਰ ਨਿਸ਼ਾਂਤ ਦੇ ਜਲਦ ਹੀ ਰਾਜਨੀਤੀ 'ਚ ਪ੍ਰਵੇਸ਼ ਕਰਨ ਨਾਲ ਉਨ੍ਹਾਂ ਨੂੰ ਕੁਝ ਰਾਹਤ ਮਿਲੀ। ਜਨਤਾ ਦਲ (ਯੂ) ਮੁਖੀ ਦੇ ਅਚਾਨਕ ਚੁੱਕੇ ਗਏ ਇਸ ਕਦਮ ਨਾਲ ਹੈਰਾਨ ਹੋਏ ਪਾਰਟੀ ਵਿਧਾਇਕਾਂ, ਵਿਧਾਨ ਪ੍ਰੀਸ਼ਦਾਂ ਅਤੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਸ਼ਾਮ ਨੂੰ ਮੁੱਖ ਮੰਤਰੀ ਦੇ ਘਰ ਆਯੋਜਿਤ ਇਕ ਬੈਠਕ 'ਚ ਉਨ੍ਹਾਂ ਨਾਲ ਗੱਲਬਾਤ ਕੀਤੀ। ਸੂਬੇ ਦੇ ਸੰਸਦੀ ਕਾਰਜ ਮੰਤਰੀ ਵਿਜੇ ਕੁਮਾਰ ਚੌਧਰੀ ਨੇ ਬੈਠਕ ਤੋਂ ਬਾਅਦ 'ਚ ਉਨ੍ਹਾਂ ਨਾਲ ਗੱਲਬਾਤ ਕੀਤੀ। ਰਾਜ ਦੇ ਸੰਸਦੀ ਕਾਰਜ ਮੰਤਰੀ ਵਿਜੇ ਕੁਮਾਰ ਚੌਧਰੀ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ,''ਮੁੱਖ ਮੰਤਰੀ ਨੇ ਪਾਰਟੀ ਦੇ ਵਿਧਾਇਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਖ਼ੁਦ ਲਿਆ ਹੈ ਅਤੇ ਉਨ੍ਹਾਂ 'ਤੇ ਕੋਈ ਦਬਾਅ ਨਹੀਂ ਸੀ। ਨਿਤੀਸ਼ ਕੁਮਾਰ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਰਾਜ 'ਚ ਪਾਰਟੀ ਵਰਕਰਾਂ ਦੇ ਮਾਰਗਦਰਸ਼ਨ ਲਈ ਉਪਲੱਬਧ ਰਹਿਣਗੇ।'' ਇਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ,''ਜੀ ਹਾਂ, ਮੁੱਖ ਮੰਤਰੀ ਨੇ ਨਿਸ਼ਾਂਤ ਦੇ ਪਾਰਟੀ 'ਚ ਸ਼ਾਮਲ ਹੋਣ ਲਈ ਹਰੀ ਝੰਡੀ ਦੇ ਦਿੱਤੀ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ