Sunday, September 27, 2026
BREAKING
• 'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ • ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ • LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ • ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ • ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ • ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ • ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ • ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ • ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਕਪਾਹ ਦੇ ਹੈਂਡ ਬੈਗ ਬਣਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ

27 ਸਤੰਬਰ, 2026 06:04 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਦੇ ਈਕੋ ਕਲੱਬ ਵੱਲੋਂ ਵਿਦਿਆਰਥਣਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਦੇ ਉਦੇਸ਼ ਨਾਲ ਕਪਾਹ ਦੇ ਹੈਂਡ ਬੈਗ ਬਣਾਉਣ ਸਬੰਧੀ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (PSCST), ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਵਾਤਾਵਰਣ, ਜੰਗਲ ਅਤੇ ਜਲਵਾਯੂ ਤਬਦੀਲੀ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਦਾ ਆਯੋਜਨ ਈਕੋ ਕਲੱਬ ਇੰਚਾਰਜ ਡਾ. ਗੌਰੀ ਦੀ ਅਗਵਾਈ ਹੇਠ ਕੀਤਾ ਗਿਆ, ਜਦਕਿ ਅਸਿਸਟੈਂਟ ਡਾ. ਹਰਦੀਪ ਕੌਰ ਅਤੇ ਸ੍ਰੀ ਮਨੋਜ ਨੇ ਵਰਕਸ਼ਾਪ ਨੂੰ ਸਫਲ ਬਣਾਉਣ ਵਿੱਚ ਸਰਗਰਮ ਸਹਿਯੋਗ ਦਿੱਤਾ। ਇਸ ਦੌਰਾਨ ਕਾਲਜ ਦੀਆਂ ਲਗਭਗ 50 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਪਾਹ ਦੇ ਵਾਤਾਵਰਣ-ਅਨੁਕੂਲ ਹੈਂਡ ਬੈਗ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਪ੍ਰਾਪਤ ਕੀਤੀ। ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥਣਾਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਲਾਸਟਿਕ ਦੀ ਥਾਂ ਮੁੜ ਵਰਤੋਂਯੋਗ ਅਤੇ ਵਾਤਾਵਰਣ-ਅਨੁਕੂਲ ਵਸਤਾਂ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ Green India ਦੇ ਸੰਕਲਪ ਨੂੰ ਉਤਸ਼ਾਹਿਤ ਕਰਨ ਅਤੇ ਪਲਾਸਟਿਕ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਈਕੋ ਕਲੱਬ ਇੰਚਾਰਜ ਡਾ. ਗੌਰੀ ਨੇ ਵੀ ਈਕੋ ਕਲੱਬ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਲੱਬ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਵਾਤਾਵਰਣ ਸੰਭਾਲ, ਕੁਦਰਤੀ ਸਰੋਤਾਂ ਦੀ ਸੁਰੱਖਿਆ, ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ ਟਿਕਾਊ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੇ ਨਾ ਸਿਰਫ਼ ਕਪਾਹ ਦੇ ਹੈਂਡ ਬੈਗ ਬਣਾਉਣ ਦੀ ਕਲਾ ਸਿੱਖੀ, ਸਗੋਂ ਵਾਤਾਵਰਣ ਦੀ ਸੁਰੱਖਿਆ ਲਈ ਵਿਹਾਰਕ ਕਦਮ ਚੁੱਕਣ ਦਾ ਸੰਦੇਸ਼ ਵੀ ਪ੍ਰਾਪਤ ਕੀਤਾ। ਪੂਰਾ ਪ੍ਰੋਗਰਾਮ ਬਹੁਤ ਹੀ ਸਫਲ ਰਿਹਾ ਅਤੇ ਇਸ ਨੇ “ਸਿੱਖੋ – ਅਮਲ ਕਰੋ – ਮੁੜ-ਸੁਰਜੀਤ ਕਰੋ” ਦੇ ਉਦੇਸ਼ ਨੂੰ ਸਫਲਤਾਪੂਰਵਕ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ  ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (PSCST), ਚੰਡੀਗੜ੍ਹ ਅਤੇ  ਵਾਤਾਵਰਣ, ਜੰਗਲ ਅਤੇ ਜਲਵਾਯੂ ਤਬਦੀਲੀ ਮੰਤਰਾਲਾ, ਭਾਰਤ ਸਰਕਾਰ ਦਾ ਇਸ ਮਹੱਤਵਪੂਰਨ ਪਹਿਲਕਦਮੀ ਲਈ ਸਹਿਯੋਗ ਦੇਣ ਵਾਸਤੇ ਧੰਨਵਾਦ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ

LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ

ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ

ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ

ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ 'ਤੇ ਹੀ ਤੋੜਿਆ ਦਮ

ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ 'ਤੇ ਹੀ ਤੋੜਿਆ ਦਮ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨੌਜਵਾਨ ਸਫ਼ਲ ਉਦਯੋਗਪਤੀ ਦੀਪਕ ਮਿੱਤਲ ਦੀ ਮਾਤਾ ਸਵ. ਕਿਰਨ ਮਿੱਤਲ ਨਮਿਤ ਨਾਮ ਚਰਚਾ ਤੇ ਅੰਤਿਮ ਅਰਦਾਸ ਅੱਜ

ਨੌਜਵਾਨ ਸਫ਼ਲ ਉਦਯੋਗਪਤੀ ਦੀਪਕ ਮਿੱਤਲ ਦੀ ਮਾਤਾ ਸਵ. ਕਿਰਨ ਮਿੱਤਲ ਨਮਿਤ ਨਾਮ ਚਰਚਾ ਤੇ ਅੰਤਿਮ ਅਰਦਾਸ ਅੱਜ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ