ਨਵਾਂਸ਼ਹਿਰ ( ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਇਕ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ। ਇਸ ਮੌਕੇ ਸਾਰਿਆਂ ਨੇ ਆਪਣੇ ਜੀਵਨ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਯੋਗਦਾਨ ਪਾਉਣ ਦਾ ਸੰਕਲਪ ਲਿਆ।
ਗੌਰਤਲਬ ਹੈ ਕਿ ਇਹ ਨਸ਼ਾ ਮੁਕਤੀ ਸਹੁੰ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ ਸ਼ੁਰੂ ਕੀਤੇ ਗਏ "ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ" ਤਹਿਤ ਡਾ. ਰੂਬੀ ਬਾਲਾ, ਇੰਚਾਰਜ ਸੋਸ਼ਲ ਸਾਇੰਸ ਫੋਰਮ, ਵੱਲੋਂ ਕਰਵਾਈ ਗਈ।
ਇਸ ਮੌਕੇ ਪ੍ਰਿੰਸੀਪਲ ਡਾ. ਤਰਨਪ੍ਰੀਤ ਕੌਰ ਵਾਲੀਆ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਡਾ. ਗੌਰੀ, ਪ੍ਰੋ. ਨਿਵੇਦਿਤਾ, ਡਾ. ਅਰੁਣਾ ਪਾਠਕ, ਡਾ. ਹਰਦੀਪ ਕੌਰ ਸਮੇਤ ਕਾਲਜ ਦੇ ਸਮੂਹ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ਼ ਮੈਂਬਰ ਹਾਜ਼ਰ ਸਨ।