Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

12 ਫ਼ਰਵਰੀ, 2026 04:41 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਸੋਸ਼ਲ ਸਾਇੰਸਿਜ਼ ਫੋਰਮ ਦੀ ਇੰਚਾਰਜ  ਡਾ. ਰੂਬੀ ਬਾਲਾ ਵੱਲੋਂ ਇੱਕ ਦਿਵਸੀਏ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਨੂੰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ ਅਤੇ ਮਾਨਸਿਕ ਸਿਹਤ ਸਬੰਧੀ ਕਾਨੂੰਨਾਂ ਅਤੇ ਜਾਗਰੂਕਤਾ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ‘ਤੇ ਵੱਖ-ਵੱਖ ਖੇਤਰਾਂ ਦੇ  ਚਾਰ ਵਿਸ਼ੇਸ਼ਗਿਆਨਾਂ ਨੇ ਮਹੱਤਵਪੂਰਨ ਵਿਸ਼ਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।

ਵਕਤਾ ਕੰਜਨ ਅਰੋੜਾ (ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ, ਨਵਾਂਸ਼ਹਿਰ) ਨੇ ਜੂਵੈਨਾਈਲ ਜਸਟਿਸ ਐਕਟ 2021 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਦੇਖਭਾਲ ਤੇ ਸੁਰੱਖਿਆ ਸੰਬੰਧੀ ਕਾਨੂੰਨੀ ਪ੍ਰਾਵਧਾਨਾਂ ਨੂੰ ਸਮਝਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੂਵੈਨਾਈਲ ਪੁਲਿਸ ਯੂਨਿਟ, ਚਾਈਲਡ ਵੈਲਫੇਅਰ ਪੁਲਿਸ ਅਫਸਰ ਅਤੇ ਸੰਸ਼ੋਧਨ ਐਕਟ 2021 ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਵਕਤਾ ਗੌਰਵ ਸ਼ਰਮਾ (ਚਾਈਲਡ ਪ੍ਰੋਟੈਕਸ਼ਨ ਅਫਸਰ, ਨਵਾਂਸ਼ਹਿਰ) ਨੇ ਪੋਕਸੋ ਐਕਟ 2012 ਸਬੰਧੀ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਯੌਨ ਸ਼ੋਸ਼ਣ ਤੋਂ ਬਚਾਉਣ ਲਈ ਬਣੇ ਕਾਨੂੰਨਾਂ ਅਤੇ ਸ਼ਿਕਾਇਤ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਯੌਨ ਉਤਪੀੜਨ, ਅਸ਼ਲੀਲ/ਅਪਮਾਨਜਨਕ ਸ਼ਬਦਾਂ ਦੀ ਵਰਤੋਂ, ਗਲਤ ਇਸ਼ਾਰੇ, ਗੁੱਡ ਟੱਚ ਅਤੇ ਬੈਡ ਟੱਚ, ਪੋਕਸੋ ਐਕਟ, ਧਾਰਾ 8 ਅਤੇ ਧਾਰਾ 6 ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਲਈ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਵੀ ਜਾਗਰੂਕ ਕੀਤਾ।

ਵਕਤਾ ਸੋਨੀਆ ਅੰਗਰਿਸ਼ (ਚੇਅਰਪਰਸਨ, ਚਾਈਲਡ ਵੈਲਫੇਅਰ ਕਮੇਟੀ, ਨਵਾਂਸ਼ਹਿਰ) ਨੇ ਬੱਚਿਆਂ ਦੇ ਅਧਿਕਾਰਾਂ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਆ, ਸਿੱਖਿਆ ਅਤੇ ਸਨਮਾਨਪੂਰਵਕ ਜੀਵਨ ਜਿਉਣ ਦਾ ਅਧਿਕਾਰ ਹੈ।  ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰ ਉਹ ਮੂਲ ਹੱਕ ਹਨ ਜੋ ਹਰ ਬੱਚੇ ਨੂੰ ਜਨਮ ਤੋਂ ਪ੍ਰਾਪਤ ਹੁੰਦੇ ਹਨ। ਇਹ ਅਧਿਕਾਰ ਸੰਯੁਕਤ ਰਾਸ਼ਟਰ ਬਾਲ ਅਧਿਕਾਰ ਕਨਵੈਂਸ਼ਨ (UNCRC) ਅਤੇ ਭਾਰਤੀ ਕਾਨੂੰਨਾਂ ਅਧੀਨ ਸੁਰੱਖਿਅਤ ਹਨ।

ਮੁੱਖ ਬੱਚਾ ਅਧਿਕਾਰ ਇਹ ਹਨ: ਜੀਵਨ ਦਾ ਅਧਿਕਾਰ – ਹਰ ਬੱਚੇ ਨੂੰ ਜੀਊਣ, ਪਾਲਣ-ਪੋਸ਼ਣ ਅਤੇ ਸੁਰੱਖਿਅਤ ਵਾਤਾਵਰਣ ਵਿੱਚ ਵਧਣ ਦਾ ਹੱਕ ਹੈ। ਸਿੱਖਿਆ ਦਾ ਅਧਿਕਾਰ – ਹਰ ਬੱਚੇ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਪ੍ਰਾਪਤ ਕਰਨ ਦਾ ਹੱਕ ਹੈ। ਸੁਰੱਖਿਆ ਦਾ ਅਧਿਕਾਰ – ਬੱਚਿਆਂ ਨੂੰ ਹਿੰਸਾ, ਸ਼ੋਸ਼ਣ, ਨਸ਼ਿਆਂ ਅਤੇ ਦੁਰਵਿਵਹਾਰ ਤੋਂ ਬਚਾਉਣਾ ਸਮਾਜ ਦੀ ਜ਼ਿੰਮੇਵਾਰੀ ਹੈ। ਭਾਗੀਦਾਰੀ ਦਾ ਅਧਿਕਾਰ – ਬੱਚਿਆਂ ਨੂੰ ਆਪਣੀ ਰਾਇ ਪ੍ਰਗਟ ਕਰਨ ਅਤੇ ਆਪਣੇ ਨਾਲ ਸੰਬੰਧਿਤ ਮਾਮਲਿਆਂ ਵਿੱਚ ਸੁਣੇ ਜਾਣ ਦਾ ਹੱਕ ਹੈ। ਵਿਕਾਸ ਦਾ ਅਧਿਕਾਰ – ਸਿਹਤ, ਪੋਸ਼ਣ, ਖੇਡ-ਕੂਦ ਅਤੇ ਸੰਸਕਾਰਿਕ ਗਤੀਵਿਧੀਆਂ ਰਾਹੀਂ ਪੂਰਨ ਵਿਕਾਸ ਦਾ ਹੱਕ। ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਮਾਪਿਆਂ, ਅਧਿਆਪਕਾਂ, ਸਮਾਜ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ।

ਵਕਤਾ ਰੇਨੂਕਾ (ਮਨੋਵਿਗਿਆਨੀ, ਸਿਵਲ ਹਸਪਤਾਲ ਨਵਾਂਸ਼ਹਿਰ) ਨੇ ਮਾਨਸਿਕ ਸਿਹਤ ‘ਤੇ ਰੋਸ਼ਨੀ ਪਾਈ ਅਤੇ ਡਿਪ੍ਰੈਸ਼ਨ ਅਤੇ ਨਸ਼ਿਆਂ ਦੇ ਪ੍ਰਭਾਵ ਕਾਰਨ ਵੱਧ ਰਹੇ ਆਤਮਹਤਿਆ ਦੇ ਮਾਮਲਿਆਂ ‘ਤੇ ਚਿੰਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਸਮੇਂ ਸਿਰ ਕਾਉਂਸਲਿੰਗ ਅਤੇ ਸਹੀ ਮਾਰਗਦਰਸ਼ਨ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਮਾਨਸਿਕ ਸਿਹਤ ਦਾ ਅਰਥ ਹੈ ਮਨ ਦੀ ਸੁਖ-ਸ਼ਾਂਤੀ ਅਤੇ ਭਾਵਨਾਤਮਕ ਸੰਤੁਲਨ ਦੀ ਸਥਿਤੀ। ਜਦੋਂ ਵਿਅਕਤੀ ਆਪਣੀਆਂ ਭਾਵਨਾਵਾਂ, ਵਿਚਾਰਾਂ ਅਤੇ ਵਰਤਾਓ ਨੂੰ ਠੀਕ ਢੰਗ ਨਾਲ ਸੰਭਾਲ ਸਕਦਾ ਹੈ ਅਤੇ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਧੀਰਜ ਨਾਲ ਕਰ ਸਕਦਾ ਹੈ, ਤਦ ਉਸ ਦੀ ਮਾਨਸਿਕ ਸਿਹਤ ਚੰਗੀ ਮੰਨੀ ਜਾਂਦੀ ਹੈ। ਮਾਨਸਿਕ ਸਿਹਤ ਦੇ ਮੁੱਖ ਪਹਲੂ: ਤਣਾਅ ਅਤੇ ਚਿੰਤਾ ਨੂੰ ਸੰਭਾਲਣ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ, ਸਮਾਜਿਕ ਸੰਬੰਧਾਂ ਵਿੱਚ ਸੰਤੁਲਨ, ਡਿਪ੍ਰੈਸ਼ਨ ਅਤੇ ਨਸ਼ਿਆਂ ਤੋਂ ਬਚਾਅ, ਸਮੇਂ-ਸਿਰ ਸਲਾਹ-ਮਸ਼ਵਰਾ (ਕਾਊਂਸਲਿੰਗ), ਪਰਿਵਾਰ ਦਾ ਸਹਿਯੋਗ ਅਤੇ ਸਿਹਤਮੰਦ ਜੀਵਨ-ਸ਼ੈਲੀ ਮਾਨਸਿਕ ਸਿਹਤ ਨੂੰ ਮਜ਼ਬੂਤ ਬਣਾਉਂਦੇ ਹਨ।

ਅੰਤ ਵਿੱਚ ਕਾਲਜ ਪ੍ਰਸ਼ਾਸਨ ਵੱਲੋਂ ਸਭ ਵਕਤਾਵਾਂ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿੱਚ ਵੀ ਕਰਵਾਉਣ ਦਾ ਭਰੋਸਾ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ