Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਰਾਸ਼ਟਰੀ ਤੰਬਾਕੂ ਨਿਵਾਰਣ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ

16 ਮਾਰਚ, 2026 05:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਰਾਸ਼ਟਰੀ ਤੰਬਾਕੂ ਨਿਵਾਰਣ ਦਿਵਸ ਦੇ ਉਪਲੱਖ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਰੈੱਡ ਰਿਬਨ ਕਲੱਬ ਦੀ ਇੰਚਾਰਜ ਡਾ. ਗੌਰੀ ਅਤੇ ਐਨ.ਐੱਸ.ਐੱਸ. ਯੂਨਿਟ ਦੀ ਇੰਚਾਰਜ ਡਾ. ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਤੰਬਾਕੂ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਦੱਸਿਆ ਕਿ ਮੁੱਖ ਵਕਤਾ ਵਜੋਂ ਨੰਦੀ ਫਾਊਂਡੇਸ਼ਨ ਤੋਂ ਮੈਡਮ ਬਲਜੀਤ ਕੌਰ ਹਾਜ਼ਰ ਹੋਏ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਤੰਬਾਕੂ ਦੇ ਸੇਵਨ ਨਾਲ ਮਨੁੱਖੀ ਜੀਵਨ 'ਤੇ ਪੈਣ ਵਾਲੇ ਘਾਤਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤੰਬਾਕੂ ਦਾ ਸੇਵਨ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਸਾਹ ਸੰਬੰਧੀ ਕਈ ਗੰਭੀਰ ਰੋਗਾਂ ਦਾ ਕਾਰਨ ਬਣਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਾ ਸਿਰਫ਼ ਆਪਣੇ ਆਪ ਤੰਬਾਕੂ ਤੋਂ ਦੂਰ ਰਹਿਣ, ਸਗੋਂ ਸਮਾਜ ਵਿੱਚ ਵੀ ਇਸ ਬੁਰਾਈ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ। ਸੈਮੀਨਾਰ ਦੌਰਾਨ ਵਿਦਿਆਰਥਣਾਂ ਨੇ ਬੜੇ ਧਿਆਨ ਨਾਲ ਵਕਤਾ ਦੇ ਵਿਚਾਰ ਸੁਣੇ ਅਤੇ ਤੰਬਾਕੂ ਮੁਕਤ ਸਮਾਜ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਮੌਜੂਦ ਸਨ। ਅੰਤ ਵਿੱਚ ਕਾਲਜ ਪ੍ਰਿੰਸੀਪਲ, ਡਾ. ਗੌਰੀ ਅਤੇ ਡਾ. ਹਰਦੀਪ ਕੌਰ ਨੇ ਮੁੱਖ ਵਕਤਾ ਮੈਡਮ ਬਲਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ