ਮਨੋਰੰਜਨ ਕਾਲੀਆ
ਨਵਾਂਸ਼ਹਿਰ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੀ ਸ਼ਹੀਦੀ ਸ਼ਤਾਬਦੀ ਦਿਵਸ ਮੌਕੇ ਉੱਪਰ ਨਿਬੰਧ ਲੇਖ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ।ਜ਼ਿਕਰ ਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਹਾਇਰ ਐਜੂਕੇਸ਼ਨ ਡੀ.ਪੀ.ਆਈ. ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ 350ਵੀ ਸ਼ਹੀਦੀ ਸ਼ਤਾਬਦੀ ਦਿਵਸ ਦੀ ਯਾਦ ਵਿੱਚ ਇੱਕ ਨਿਬੰਧ ਲੇਖ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ।ਇਸ ਪ੍ਰਤੀਯੋਗਿਤਾ ਦਾ ਉਦੇਸ਼ ਵਿਦਿਆਰਥਣਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨਾ ਸੀ। ਜਿਸ ਵਿੱਚ
ਪਹਿਲਾ ਸਥਾਨ ਸੋਨੀਆ (ਬੀ.ਐਸ.ਸੀ., ਸਮੈਸਟਰ ਤੀਜਾ) ਦੂਜਾ ਸਥਾਨ ਪਲਵੀ (ਬੀ.ਏ., ਭਾਗ ਦੂਜਾ) ਤੀਜਾ ਸਥਾਨ ਹਰਮਨ (ਬੀ.ਏ., ਭਾਗ ਪਹਿਲਾ) ਨੇ ਹਾਸਿਲ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਜੀ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਉਨ੍ਹਾਂ ਦੇ ਜੀਵਨ ਤੋਂ ਸੱਚਾਈ, ਨਿਸ਼ਠਾ ਅਤੇ ਬਲੀਦਾਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਇਸ ਸ਼ਤਾਬਦੀ ਸਮਾਗਮ ਦੇ ਸੰਦਰਭ ਵਿੱਚ ਹੋਰ ਵੀ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਇਹ ਪ੍ਰਤੀਯੋਗਿਤਾ ਇਤਿਹਾਸ ਵਿਭਾਗ ਦੀ ਮੁਖੀ ਡਾ. ਰੂਬੀ ਬਾਲਾ ਵੱਲੋਂ ਕਰਵਾਈ ਗਈ ਸੀ। ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਇਸ ਮੌਕੇ ਪ੍ਰੋਫੈਸਰ ਨਿਵੇਦਿੱਤਾ ਕਲਚਰਲ ਅਫੇਅਰ, ਡਾ ਗੋਰੀ, ਪ੍ਰੋਫੈਸਰ ਹਰਦੀਪ, ਡਾ ਅਰੁਣਾ ਪਾਠ, ਓਕਾਰ ਸਿੰਘ ਹਾਜ਼ਰ ਸਨ।